ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 304 · Raag Gauree · Guru Raam Daas Ji

1ਜੋ ਗੁਰੁ ਗੋਪੇ ਆਪਣਾ ਸੁ ਭਲਾ ਨਾਹੀ ਪੰਚਹੁ ਓਨਿ ਲਾਹਾ ਮੂਲੁ ਸਭੁ ਗਵਾਇਆ ॥

2ਪਹਿਲਾ ਆਗਮੁ ਨਿਗਮੁ ਨਾਨਕੁ ਆਖਿ ਸੁਣਾਏ ਪੂਰੇ ਗੁਰ ਕਾ ਬਚਨੁ ਉਪਰਿ ਆਇਆ ॥

3ਗੁਰਸਿਖਾ ਵਡਿਆਈ ਭਾਵੈ ਗੁਰ ਪੂਰੇ ਕੀ ਮਨਮੁਖਾ ਓਹ ਵੇਲਾ ਹਥਿ ਨ ਆਇਆ ॥੨॥

4ਪਉੜੀ ॥

5ਸਚੁ ਸਚਾ ਸਭ ਦੂ ਵਡਾ ਹੈ ਸੋ ਲਏ ਜਿਸੁ ਸਤਿਗੁਰੁ ਟਿਕੇ ॥

6ਸੋ ਸਤਿਗੁਰੁ ਜਿ ਸਚੁ ਧਿਆਇਦਾ ਸਚੁ ਸਚਾ ਸਤਿਗੁਰੁ ਇਕੇ ॥

7ਸੋਈ ਸਤਿਗੁਰੁ ਪੁਰਖੁ ਹੈ ਜਿਨਿ ਪੰਜੇ ਦੂਤ ਕੀਤੇ ਵਸਿ ਛਿਕੇ ॥

8ਜਿ ਬਿਨੁ ਸਤਿਗੁਰ ਸੇਵੇ ਆਪੁ ਗਣਾਇਦੇ ਤਿਨ ਅੰਦਰਿ ਕੂੜੁ ਫਿਟੁ ਫਿਟੁ ਮੁਹ ਫਿਕੇ ॥

9ਓਇ ਬੋਲੇ ਕਿਸੈ ਨ ਭਾਵਨੀ ਮੁਹ ਕਾਲੇ ਸਤਿਗੁਰ ਤੇ ਚੁਕੇ ॥੮॥

10ਸਲੋਕ ਮਃ ੪ ॥

11ਹਰਿ ਪ੍ਰਭ ਕਾ ਸਭੁ ਖੇਤੁ ਹੈ ਹਰਿ ਆਪਿ ਕਿਰਸਾਣੀ ਲਾਇਆ ॥

12ਗੁਰਮੁਖਿ ਬਖਸਿ ਜਮਾਈਅਨੁ ਮਨਮੁਖੀ ਮੂਲੁ ਗਵਾਇਆ ॥

13ਸਭੁ ਕੋ ਬੀਜੇ ਆਪਣੇ ਭਲੇ ਨੋ ਹਰਿ ਭਾਵੈ ਸੋ ਖੇਤੁ ਜਮਾਇਆ ॥

14ਗੁਰਸਿਖੀ ਹਰਿ ਅੰਮ੍ਰਿਤੁ ਬੀਜਿਆ ਹਰਿ ਅੰਮ੍ਰਿਤ ਨਾਮੁ ਫਲੁ ਅੰਮ੍ਰਿਤੁ ਪਾਇਆ ॥

15ਜਮੁ ਚੂਹਾ ਕਿਰਸ ਨਿਤ ਕੁਰਕਦਾ ਹਰਿ ਕਰਤੈ ਮਾਰਿ ਕਢਾਇਆ ॥

16ਕਿਰਸਾਣੀ ਜੰਮੀ ਭਾਉ ਕਰਿ ਹਰਿ ਬੋਹਲ ਬਖਸ ਜਮਾਇਆ ॥

17ਤਿਨ ਕਾ ਕਾੜਾ ਅੰਦੇਸਾ ਸਭੁ ਲਾਹਿਓਨੁ ਜਿਨੀ ਸਤਿਗੁਰੁ ਪੁਰਖੁ ਧਿਆਇਆ ॥

18ਜਨ ਨਾਨਕ ਨਾਮੁ ਅਰਾਧਿਆ ਆਪਿ ਤਰਿਆ ਸਭੁ ਜਗਤੁ ਤਰਾਇਆ ॥੧॥

19ਮਃ ੪ ॥

20ਸਾਰਾ ਦਿਨੁ ਲਾਲਚਿ ਅਟਿਆ ਮਨਮੁਖਿ ਹੋਰੇ ਗਲਾ ॥

21ਰਾਤੀ ਊਘੈ ਦਬਿਆ ਨਵੇ ਸੋਤ ਸਭਿ ਢਿਲਾ ॥

22ਮਨਮੁਖਾ ਦੈ ਸਿਰਿ ਜੋਰਾ ਅਮਰੁ ਹੈ ਨਿਤ ਦੇਵਹਿ ਭਲਾ ॥

23ਜੋਰਾ ਦਾ ਆਖਿਆ ਪੁਰਖ ਕਮਾਵਦੇ ਸੇ ਅਪਵਿਤ ਅਮੇਧ ਖਲਾ ॥

24ਕਾਮਿ ਵਿਆਪੇ ਕੁਸੁਧ ਨਰ ਸੇ ਜੋਰਾ ਪੁਛਿ ਚਲਾ ॥

25ਸਤਿਗੁਰ ਕੈ ਆਖਿਐ ਜੋ ਚਲੈ ਸੋ ਸਤਿ ਪੁਰਖੁ ਭਲ ਭਲਾ ॥

26ਜੋਰਾ ਪੁਰਖ ਸਭਿ ਆਪਿ ਉਪਾਇਅਨੁ ਹਰਿ ਖੇਲ ਸਭਿ ਖਿਲਾ ॥

27ਸਭ ਤੇਰੀ ਬਣਤ ਬਣਾਵਣੀ ਨਾਨਕ ਭਲ ਭਲਾ ॥੨॥

28ਪਉੜੀ ॥

29ਤੂ ਵੇਪਰਵਾਹੁ ਅਥਾਹੁ ਹੈ ਅਤੁਲੁ ਕਿਉ ਤੁਲੀਐ ॥

30ਸੇ ਵਡਭਾਗੀ ਜਿ ਤੁਧੁ ਧਿਆਇਦੇ ਜਿਨ ਸਤਿਗੁਰੁ ਮਿਲੀਐ ॥

31ਸਤਿਗੁਰ ਕੀ ਬਾਣੀ ਸਤਿ ਸਰੂਪੁ ਹੈ ਗੁਰਬਾਣੀ ਬਣੀਐ ॥

32ਸਤਿਗੁਰ ਕੀ ਰੀਸੈ ਹੋਰਿ ਕਚੁ ਪਿਚੁ ਬੋਲਦੇ ਸੇ ਕੂੜਿਆਰ ਕੂੜੇ ਝੜਿ ਪੜੀਐ ॥

33ਓਨੑਾ ਅੰਦਰਿ ਹੋਰੁ ਮੁਖਿ ਹੋਰੁ ਹੈ ਬਿਖੁ ਮਾਇਆ ਨੋ ਝਖਿ ਮਰਦੇ ਕੜੀਐ ॥੯॥

34ਸਲੋਕ ਮਃ ੪ ॥

35ਸਤਿਗੁਰ ਕੀ ਸੇਵਾ ਨਿਰਮਲੀ ਨਿਰਮਲ ਜਨੁ ਹੋਇ ਸੁ ਸੇਵਾ ਘਾਲੇ ॥

36ਜਿਨ ਅੰਦਰਿ ਕਪਟੁ ਵਿਕਾਰੁ ਝੂਠੁ ਓਇ ਆਪੇ ਸਚੈ ਵਖਿ ਕਢੇ ਜਜਮਾਲੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath