ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 305 · Raag Gauree · Guru Raam Daas Ji

1ਸਚਿਆਰ ਸਿਖ ਬਹਿ ਸਤਿਗੁਰ ਪਾਸਿ ਘਾਲਨਿ ਕੂੜਿਆਰ ਨ ਲਭਨੀ ਕਿਤੈ ਥਾਇ ਭਾਲੇ ॥

2ਜਿਨਾ ਸਤਿਗੁਰ ਕਾ ਆਖਿਆ ਸੁਖਾਵੈ ਨਾਹੀ ਤਿਨਾ ਮੁਹ ਭਲੇਰੇ ਫਿਰਹਿ ਦਯਿ ਗਾਲੇ ॥

3ਜਿਨ ਅੰਦਰਿ ਪ੍ਰੀਤਿ ਨਹੀ ਹਰਿ ਕੇਰੀ ਸੇ ਕਿਚਰਕੁ ਵੇਰਾਈਅਨਿ ਮਨਮੁਖ ਬੇਤਾਲੇ ॥

4ਸਤਿਗੁਰ ਨੋ ਮਿਲੈ ਸੁ ਆਪਣਾ ਮਨੁ ਥਾਇ ਰਖੈ ਓਹੁ ਆਪਿ ਵਰਤੈ ਆਪਣੀ ਵਥੁ ਨਾਲੇ ॥

5ਜਨ ਨਾਨਕ ਇਕਨਾ ਗੁਰੁ ਮੇਲਿ ਸੁਖੁ ਦੇਵੈ ਇਕਿ ਆਪੇ ਵਖਿ ਕਢੈ ਠਗਵਾਲੇ ॥੧॥

6ਮਃ ੪ ॥

7ਜਿਨਾ ਅੰਦਰਿ ਨਾਮੁ ਨਿਧਾਨੁ ਹਰਿ ਤਿਨ ਕੇ ਕਾਜ ਦਯਿ ਆਦੇ ਰਾਸਿ ॥

8ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਪ੍ਰਭੁ ਅੰਗੁ ਕਰਿ ਬੈਠਾ ਪਾਸਿ ॥

9ਜਾਂ ਕਰਤਾ ਵਲਿ ਤਾ ਸਭੁ ਕੋ ਵਲਿ ਸਭਿ ਦਰਸਨੁ ਦੇਖਿ ਕਰਹਿ ਸਾਬਾਸਿ ॥

10ਸਾਹੁ ਪਾਤਿਸਾਹੁ ਸਭੁ ਹਰਿ ਕਾ ਕੀਆ ਸਭਿ ਜਨ ਕਉ ਆਇ ਕਰਹਿ ਰਹਰਾਸਿ ॥

11ਗੁਰ ਪੂਰੇ ਕੀ ਵਡੀ ਵਡਿਆਈ ਹਰਿ ਵਡਾ ਸੇਵਿ ਅਤੁਲੁ ਸੁਖੁ ਪਾਇਆ ॥

12ਗੁਰਿ ਪੂਰੈ ਦਾਨੁ ਦੀਆ ਹਰਿ ਨਿਹਚਲੁ ਨਿਤ ਬਖਸੇ ਚੜੈ ਸਵਾਇਆ ॥

13ਕੋਈ ਨਿੰਦਕੁ ਵਡਿਆਈ ਦੇਖਿ ਨ ਸਕੈ ਸੋ ਕਰਤੈ ਆਪਿ ਪਚਾਇਆ ॥

14ਜਨੁ ਨਾਨਕੁ ਗੁਣ ਬੋਲੈ ਕਰਤੇ ਕੇ ਭਗਤਾ ਨੋ ਸਦਾ ਰਖਦਾ ਆਇਆ ॥੨॥

15ਪਉੜੀ ॥

16ਤੂ ਸਾਹਿਬੁ ਅਗਮ ਦਇਆਲੁ ਹੈ ਵਡ ਦਾਤਾ ਦਾਣਾ ॥

17ਤੁਧੁ ਜੇਵਡੁ ਮੈ ਹੋਰੁ ਕੋ ਦਿਸਿ ਨਾ ਆਵਈ ਤੂਹੈਂ ਸੁਘੜੁ ਮੇਰੈ ਮਨਿ ਭਾਣਾ ॥

18ਮੋਹੁ ਕੁਟੰਬੁ ਦਿਸਿ ਆਵਦਾ ਸਭੁ ਚਲਣਹਾਰਾ ਆਵਣ ਜਾਣਾ ॥

19ਜੋ ਬਿਨੁ ਸਚੇ ਹੋਰਤੁ ਚਿਤੁ ਲਾਇਦੇ ਸੇ ਕੂੜਿਆਰ ਕੂੜਾ ਤਿਨ ਮਾਣਾ ॥

20ਨਾਨਕ ਸਚੁ ਧਿਆਇ ਤੂ ਬਿਨੁ ਸਚੇ ਪਚਿ ਪਚਿ ਮੁਏ ਅਜਾਣਾ ॥੧੦॥

21ਸਲੋਕ ਮਃ ੪ ॥

22ਅਗੋ ਦੇ ਸਤ ਭਾਉ ਨ ਦਿਚੈ ਪਿਛੋ ਦੇ ਆਖਿਆ ਕੰਮਿ ਨ ਆਵੈ ॥

23ਅਧ ਵਿਚਿ ਫਿਰੈ ਮਨਮੁਖੁ ਵੇਚਾਰਾ ਗਲੀ ਕਿਉ ਸੁਖੁ ਪਾਵੈ ॥

24ਜਿਸੁ ਅੰਦਰਿ ਪ੍ਰੀਤਿ ਨਹੀ ਸਤਿਗੁਰ ਕੀ ਸੁ ਕੂੜੀ ਆਵੈ ਕੂੜੀ ਜਾਵੈ ॥

25ਜੇ ਕ੍ਰਿਪਾ ਕਰੇ ਮੇਰਾ ਹਰਿ ਪ੍ਰਭੁ ਕਰਤਾ ਤਾਂ ਸਤਿਗੁਰੁ ਪਾਰਬ੍ਰਹਮੁ ਨਦਰੀ ਆਵੈ ॥

26ਤਾ ਅਪਿਉ ਪੀਵੈ ਸਬਦੁ ਗੁਰ ਕੇਰਾ ਸਭੁ ਕਾੜਾ ਅੰਦੇਸਾ ਭਰਮੁ ਚੁਕਾਵੈ ॥

27ਸਦਾ ਅਨੰਦਿ ਰਹੈ ਦਿਨੁ ਰਾਤੀ ਜਨ ਨਾਨਕ ਅਨਦਿਨੁ ਹਰਿ ਗੁਣ ਗਾਵੈ ॥੧॥

28ਮਃ ੪ ॥

29ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥

30ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥

31ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥

32ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥

33ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ ਸੋ ਗੁਰਸਿਖੁ ਗੁਰੂ ਮਨਿ ਭਾਵੈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath