ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 306 · Raag Gauree · Guru Raam Daas Ji

1ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥

2ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥

3ਪਉੜੀ ॥

4ਜੋ ਤੁਧੁ ਸਚੁ ਧਿਆਇਦੇ ਸੇ ਵਿਰਲੇ ਥੋੜੇ ॥

5ਜੋ ਮਨਿ ਚਿਤਿ ਇਕੁ ਅਰਾਧਦੇ ਤਿਨ ਕੀ ਬਰਕਤਿ ਖਾਹਿ ਅਸੰਖ ਕਰੋੜੇ ॥

6ਤੁਧੁਨੋ ਸਭ ਧਿਆਇਦੀ ਸੇ ਥਾਇ ਪਏ ਜੋ ਸਾਹਿਬ ਲੋੜੇ ॥

7ਜੋ ਬਿਨੁ ਸਤਿਗੁਰ ਸੇਵੇ ਖਾਦੇ ਪੈਨਦੇ ਸੇ ਮੁਏ ਮਰਿ ਜੰਮੇ ਕੋੜ੍ਹੇ ॥

8ਓਇ ਹਾਜਰੁ ਮਿਠਾ ਬੋਲਦੇ ਬਾਹਰਿ ਵਿਸੁ ਕਢਹਿ ਮੁਖਿ ਘੋਲੇ ॥

9ਮਨਿ ਖੋਟੇ ਦਯਿ ਵਿਛੋੜੇ ॥੧੧॥

10ਸਲੋਕ ਮਃ ੪ ॥

11ਮਲੁ ਜੂਈ ਭਰਿਆ ਨੀਲਾ ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ ॥

12ਪਾਸਿ ਨ ਦੇਈ ਕੋਈ ਬਹਣਿ ਜਗਤ ਮਹਿ ਗੂਹ ਪੜਿ ਸਗਵੀ ਮਲੁ ਲਾਇ ਮਨਮੁਖੁ ਆਇਆ ॥

13ਪਰਾਈ ਜੋ ਨਿੰਦਾ ਚੁਗਲੀ ਨੋ ਵੇਮੁਖੁ ਕਰਿ ਕੈ ਭੇਜਿਆ ਓਥੈ ਭੀ ਮੁਹੁ ਕਾਲਾ ਦੁਹਾ ਵੇਮੁਖਾ ਦਾ ਕਰਾਇਆ ॥

14ਤੜ ਸੁਣਿਆ ਸਭਤੁ ਜਗਤ ਵਿਚਿ ਭਾਈ ਵੇਮੁਖੁ ਸਣੈ ਨਫਰੈ ਪਉਲੀ ਪਉਦੀ ਫਾਵਾ ਹੋਇ ਕੈ ਉਠਿ ਘਰਿ ਆਇਆ ॥

15ਅਗੈ ਸੰਗਤੀ ਕੁੜਮੀ ਵੇਮੁਖੁ ਰਲਣਾ ਨ ਮਿਲੈ ਤਾ ਵਹੁਟੀ ਭਤੀਜਂੀ ਫਿਰਿ ਆਣਿ ਘਰਿ ਪਾਇਆ ॥

16ਹਲਤੁ ਪਲਤੁ ਦੋਵੈ ਗਏ ਨਿਤ ਭੁਖਾ ਕੂਕੇ ਤਿਹਾਇਆ ॥

17ਧਨੁ ਧਨੁ ਸੁਆਮੀ ਕਰਤਾ ਪੁਰਖੁ ਹੈ ਜਿਨਿ ਨਿਆਉ ਸਚੁ ਬਹਿ ਆਪਿ ਕਰਾਇਆ ॥

18ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੋ ਸਾਚੈ ਮਾਰਿ ਪਚਾਇਆ ॥

19ਏਹੁ ਅਖਰੁ ਤਿਨਿ ਆਖਿਆ ਜਿਨਿ ਜਗਤੁ ਸਭੁ ਉਪਾਇਆ ॥੧॥

20ਮਃ ੪ ॥

21ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ ਤਿਸ ਦਾ ਨਫਰੁ ਕਿਥਹੁ ਰਜਿ ਖਾਏ ॥

22ਜਿ ਸਾਹਿਬ ਕੈ ਘਰਿ ਵਥੁ ਹੋਵੈ ਸੁ ਨਫਰੈ ਹਥਿ ਆਵੈ ਅਣਹੋਦੀ ਕਿਥਹੁ ਪਾਏ ॥

23ਜਿਸ ਦੀ ਸੇਵਾ ਕੀਤੀ ਫਿਰਿ ਲੇਖਾ ਮੰਗੀਐ ਸਾ ਸੇਵਾ ਅਉਖੀ ਹੋਈ ॥

24ਨਾਨਕ ਸੇਵਾ ਕਰਹੁ ਹਰਿ ਗੁਰ ਸਫਲ ਦਰਸਨ ਕੀ ਫਿਰਿ ਲੇਖਾ ਮੰਗੈ ਨ ਕੋਈ ॥੨॥

25ਪਉੜੀ ॥

26ਨਾਨਕ ਵੀਚਾਰਹਿ ਸੰਤ ਜਨ ਚਾਰਿ ਵੇਦ ਕਹੰਦੇ ॥

27ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥

28ਪ੍ਰਗਟ ਪਹਾਰਾ ਜਾਪਦਾ ਸਭਿ ਲੋਕ ਸੁਣੰਦੇ ॥

29ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥

30ਓਇ ਲੋਚਨਿ ਓਨਾ ਗੁਣੈ ਨੋ ਓਇ ਅਹੰਕਾਰਿ ਸੜੰਦੇ ॥

31ਓਇ ਵਿਚਾਰੇ ਕਿਆ ਕਰਹਿ ਜਾ ਭਾਗ ਧੁਰਿ ਮੰਦੇ ॥

32ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥

33ਵੈਰੁ ਕਰਹਿ ਨਿਰਵੈਰ ਨਾਲਿ ਧਰਮ ਨਿਆਇ ਪਚੰਦੇ ॥

34ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥

35ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ ॥੧੨॥

36ਸਲੋਕ ਮਃ ੪ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath