ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 307 · Raag Gauree · Guru Raam Daas Ji

1ਅੰਤਰਿ ਹਰਿ ਗੁਰੂ ਧਿਆਇਦਾ ਵਡੀ ਵਡਿਆਈ ॥

2ਤੁਸਿ ਦਿਤੀ ਪੂਰੈ ਸਤਿਗੁਰੂ ਘਟੈ ਨਾਹੀ ਇਕੁ ਤਿਲੁ ਕਿਸੈ ਦੀ ਘਟਾਈ ॥

3ਸਚੁ ਸਾਹਿਬੁ ਸਤਿਗੁਰੂ ਕੈ ਵਲਿ ਹੈ ਤਾਂ ਝਖਿ ਝਖਿ ਮਰੈ ਸਭ ਲੋੁਕਾਈ ॥

4ਨਿੰਦਕਾ ਕੇ ਮੁਹ ਕਾਲੇ ਕਰੇ ਹਰਿ ਕਰਤੈ ਆਪਿ ਵਧਾਈ ॥

5ਜਿਉ ਜਿਉ ਨਿੰਦਕ ਨਿੰਦ ਕਰਹਿ ਤਿਉ ਤਿਉ ਨਿਤ ਨਿਤ ਚੜੈ ਸਵਾਈ ॥

6ਜਨ ਨਾਨਕ ਹਰਿ ਆਰਾਧਿਆ ਤਿਨਿ ਪੈਰੀ ਆਣਿ ਸਭ ਪਾਈ ॥੧॥

7ਮਃ ੪ ॥

8ਸਤਿਗੁਰ ਸੇਤੀ ਗਣਤ ਜਿ ਰਖੈ ਹਲਤੁ ਪਲਤੁ ਸਭੁ ਤਿਸ ਕਾ ਗਇਆ ॥

9ਨਿਤ ਝਹੀਆ ਪਾਏ ਝਗੂ ਸੁਟੇ ਝਖਦਾ ਝਖਦਾ ਝੜਿ ਪਇਆ ॥

10ਨਿਤ ਉਪਾਵ ਕਰੈ ਮਾਇਆ ਧਨ ਕਾਰਣਿ ਅਗਲਾ ਧਨੁ ਭੀ ਉਡਿ ਗਇਆ ॥

11ਕਿਆ ਓਹੁ ਖਟੇ ਕਿਆ ਓਹੁ ਖਾਵੈ ਜਿਸੁ ਅੰਦਰਿ ਸਹਸਾ ਦੁਖੁ ਪਇਆ ॥

12ਨਿਰਵੈਰੈ ਨਾਲਿ ਜਿ ਵੈਰੁ ਰਚਾਏ ਸਭੁ ਪਾਪੁ ਜਗਤੈ ਕਾ ਤਿਨਿ ਸਿਰਿ ਲਇਆ ॥

13ਓਸੁ ਅਗੈ ਪਿਛੈ ਢੋਈ ਨਾਹੀ ਜਿਸੁ ਅੰਦਰਿ ਨਿੰਦਾ ਮੁਹਿ ਅੰਬੁ ਪਇਆ ॥

14ਜੇ ਸੁਇਨੇ ਨੋ ਓਹੁ ਹਥੁ ਪਾਏ ਤਾ ਖੇਹੂ ਸੇਤੀ ਰਲਿ ਗਇਆ ॥

15ਜੇ ਗੁਰ ਕੀ ਸਰਣੀ ਫਿਰਿ ਓਹੁ ਆਵੈ ਤਾ ਪਿਛਲੇ ਅਉਗਣ ਬਖਸਿ ਲਇਆ ॥

16ਜਨ ਨਾਨਕ ਅਨਦਿਨੁ ਨਾਮੁ ਧਿਆਇਆ ਹਰਿ ਸਿਮਰਤ ਕਿਲਵਿਖ ਪਾਪ ਗਇਆ ॥੨॥

17ਪਉੜੀ ॥

18ਤੂਹੈ ਸਚਾ ਸਚੁ ਤੂ ਸਭ ਦੂ ਉਪਰਿ ਤੂ ਦੀਬਾਣੁ ॥

19ਜੋ ਤੁਧੁ ਸਚੁ ਧਿਆਇਦੇ ਸਚੁ ਸੇਵਨਿ ਸਚੇ ਤੇਰਾ ਮਾਣੁ ॥

20ਓਨਾ ਅੰਦਰਿ ਸਚੁ ਮੁਖ ਉਜਲੇ ਸਚੁ ਬੋਲਨਿ ਸਚੇ ਤੇਰਾ ਤਾਣੁ ॥

21ਸੇ ਭਗਤ ਜਿਨੀ ਗੁਰਮੁਖਿ ਸਾਲਾਹਿਆ ਸਚੁ ਸਬਦੁ ਨੀਸਾਣੁ ॥

22ਸਚੁ ਜਿ ਸਚੇ ਸੇਵਦੇ ਤਿਨ ਵਾਰੀ ਸਦ ਕੁਰਬਾਣੁ ॥੧੩॥

23ਸਲੋਕ ਮਃ ੪ ॥

24ਧੁਰਿ ਮਾਰੇ ਪੂਰੈ ਸਤਿਗੁਰੂ ਸੇਈ ਹੁਣਿ ਸਤਿਗੁਰਿ ਮਾਰੇ ॥

25ਜੇ ਮੇਲਣ ਨੋ ਬਹੁਤੇਰਾ ਲੋਚੀਐ ਨ ਦੇਈ ਮਿਲਣ ਕਰਤਾਰੇ ॥

26ਸਤਸੰਗਤਿ ਢੋਈ ਨਾ ਲਹਨਿ ਵਿਚਿ ਸੰਗਤਿ ਗੁਰਿ ਵੀਚਾਰੇ ॥

27ਕੋਈ ਜਾਇ ਮਿਲੈ ਹੁਣਿ ਓਨਾ ਨੋ ਤਿਸੁ ਮਾਰੇ ਜਮੁ ਜੰਦਾਰੇ ॥

28ਗੁਰਿ ਬਾਬੈ ਫਿਟਕੇ ਸੇ ਫਿਟੇ ਗੁਰਿ ਅੰਗਦਿ ਕੀਤੇ ਕੂੜਿਆਰੇ ॥

29ਗੁਰਿ ਤੀਜੀ ਪੀੜੀ ਵੀਚਾਰਿਆ ਕਿਆ ਹਥਿ ਏਨਾ ਵੇਚਾਰੇ ॥

30ਗੁਰੁ ਚਉਥੀ ਪੀੜੀ ਟਿਕਿਆ ਤਿਨਿ ਨਿੰਦਕ ਦੁਸਟ ਸਭਿ ਤਾਰੇ ॥

31ਕੋਈ ਪੁਤੁ ਸਿਖੁ ਸੇਵਾ ਕਰੇ ਸਤਿਗੁਰੂ ਕੀ ਤਿਸੁ ਕਾਰਜ ਸਭਿ ਸਵਾਰੇ ॥

32ਜੋ ਇਛੈ ਸੋ ਫਲੁ ਪਾਇਸੀ ਪੁਤੁ ਧਨੁ ਲਖਮੀ ਖੜਿ ਮੇਲੇ ਹਰਿ ਨਿਸਤਾਰੇ ॥

33ਸਭਿ ਨਿਧਾਨ ਸਤਿਗੁਰੂ ਵਿਚਿ ਜਿਸੁ ਅੰਦਰਿ ਹਰਿ ਉਰ ਧਾਰੇ ॥

34ਸੋ ਪਾਏ ਪੂਰਾ ਸਤਿਗੁਰੂ ਜਿਸੁ ਲਿਖਿਆ ਲਿਖਤੁ ਲਿਲਾਰੇ ॥

35ਜਨੁ ਨਾਨਕੁ ਮਾਗੈ ਧੂੜਿ ਤਿਨ ਜੋ ਗੁਰਸਿਖ ਮਿਤ ਪਿਆਰੇ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath