ਗੁਰੂ ਗ੍ਰੰਥ ਸਾਹਿਬ 308 · Raag Gauree
1ਮਃ ੪ ॥
2ਜਿਨ ਕਉ ਆਪਿ ਦੇਇ ਵਡਿਆਈ ਜਗਤੁ ਭੀ ਆਪੇ ਆਣਿ ਤਿਨ ਕਉ ਪੈਰੀ ਪਾਏ ॥
3ਡਰੀਐ ਤਾਂ ਜੇ ਕਿਛੁ ਆਪ ਦੂ ਕੀਚੈ ਸਭੁ ਕਰਤਾ ਆਪਣੀ ਕਲਾ ਵਧਾਏ ॥
4ਦੇਖਹੁ ਭਾਈ ਏਹੁ ਅਖਾੜਾ ਹਰਿ ਪ੍ਰੀਤਮ ਸਚੇ ਕਾ ਜਿਨਿ ਆਪਣੈ ਜੋਰਿ ਸਭਿ ਆਣਿ ਨਿਵਾਏ ॥
5ਆਪਣਿਆ ਭਗਤਾ ਕੀ ਰਖ ਕਰੇ ਹਰਿ ਸੁਆਮੀ ਨਿੰਦਕਾ ਦੁਸਟਾ ਕੇ ਮੁਹ ਕਾਲੇ ਕਰਾਏ ॥
6ਸਤਿਗੁਰ ਕੀ ਵਡਿਆਈ ਨਿਤ ਚੜੈ ਸਵਾਈ ਹਰਿ ਕੀਰਤਿ ਭਗਤਿ ਨਿਤ ਆਪਿ ਕਰਾਏ ॥
7ਅਨਦਿਨੁ ਨਾਮੁ ਜਪਹੁ ਗੁਰਸਿਖਹੁ ਹਰਿ ਕਰਤਾ ਸਤਿਗੁਰੁ ਘਰੀ ਵਸਾਏ ॥
8ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ ॥
9ਗੁਰਸਿਖਾ ਕੇ ਮੁਹ ਉਜਲੇ ਕਰੇ ਹਰਿ ਪਿਆਰਾ ਗੁਰ ਕਾ ਜੈਕਾਰੁ ਸੰਸਾਰਿ ਸਭਤੁ ਕਰਾਏ ॥
10ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸਨ ਕੀ ਹਰਿ ਪੈਜ ਰਖਾਏ ॥੨॥
11ਪਉੜੀ ॥
12ਤੂ ਸਚਾ ਸਾਹਿਬੁ ਆਪਿ ਹੈ ਸਚੁ ਸਾਹ ਹਮਾਰੇ ॥
13ਸਚੁ ਪੂਜੀ ਨਾਮੁ ਦ੍ਰਿੜਾਇ ਪ੍ਰਭ ਵਣਜਾਰੇ ਥਾਰੇ ॥
14ਸਚੁ ਸੇਵਹਿ ਸਚੁ ਵਣੰਜਿ ਲੈਹਿ ਗੁਣ ਕਥਹ ਨਿਰਾਰੇ ॥
15ਸੇਵਕ ਭਾਇ ਸੇ ਜਨ ਮਿਲੇ ਗੁਰ ਸਬਦਿ ਸਵਾਰੇ ॥
16ਤੂ ਸਚਾ ਸਾਹਿਬੁ ਅਲਖੁ ਹੈ ਗੁਰ ਸਬਦਿ ਲਖਾਰੇ ॥੧੪॥
17ਸਲੋਕ ਮਃ ੪ ॥
18ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸ ਦਾ ਕਦੇ ਨ ਹੋਵੀ ਭਲਾ ॥
19ਓਸ ਦੈ ਆਖਿਐ ਕੋਈ ਨ ਲਗੈ ਨਿਤ ਓਜਾੜੀ ਪੂਕਾਰੇ ਖਲਾ ॥
20ਜਿਸੁ ਅੰਦਰਿ ਚੁਗਲੀ ਚੁਗਲੋ ਵਜੈ ਕੀਤਾ ਕਰਤਿਆ ਓਸ ਦਾ ਸਭੁ ਗਇਆ ॥
21ਨਿਤ ਚੁਗਲੀ ਕਰੇ ਅਣਹੋਦੀ ਪਰਾਈ ਮੁਹੁ ਕਢਿ ਨ ਸਕੈ ਓਸ ਦਾ ਕਾਲਾ ਭਇਆ ॥
22ਕਰਮ ਧਰਤੀ ਸਰੀਰੁ ਕਲਿਜੁਗ ਵਿਚਿ ਜੇਹਾ ਕੋ ਬੀਜੇ ਤੇਹਾ ਕੋ ਖਾਏ ॥
23ਗਲਾ ਉਪਰਿ ਤਪਾਵਸੁ ਨ ਹੋਈ ਵਿਸੁ ਖਾਧੀ ਤਤਕਾਲ ਮਰਿ ਜਾਏ ॥
24ਭਾਈ ਵੇਖਹੁ ਨਿਆਉ ਸਚੁ ਕਰਤੇ ਕਾ ਜੇਹਾ ਕੋਈ ਕਰੇ ਤੇਹਾ ਕੋਈ ਪਾਏ ॥
25ਜਨ ਨਾਨਕ ਕਉ ਸਭ ਸੋਝੀ ਪਾਈ ਹਰਿ ਦਰ ਕੀਆ ਬਾਤਾ ਆਖਿ ਸੁਣਾਏ ॥੧॥
26ਮਃ ੪ ॥
27ਹੋਦੈ ਪਰਤਖਿ ਗੁਰੂ ਜੋ ਵਿਛੁੜੇ ਤਿਨ ਕਉ ਦਰਿ ਢੋਈ ਨਾਹੀ ॥
28ਕੋਈ ਜਾਇ ਮਿਲੈ ਤਿਨ ਨਿੰਦਕਾ ਮੁਹ ਫਿਕੇ ਥੁਕ ਥੁਕ ਮੁਹਿ ਪਾਹੀ ॥
29ਜੋ ਸਤਿਗੁਰਿ ਫਿਟਕੇ ਸੇ ਸਭ ਜਗਤਿ ਫਿਟਕੇ ਨਿਤ ਭੰਭਲ ਭੂਸੇ ਖਾਹੀ ॥
30ਜਿਨ ਗੁਰੁ ਗੋਪਿਆ ਆਪਣਾ ਸੇ ਲੈਦੇ ਢਹਾ ਫਿਰਾਹੀ ॥
31ਤਿਨ ਕੀ ਭੁਖ ਕਦੇ ਨ ਉਤਰੈ ਨਿਤ ਭੁਖਾ ਭੁਖ ਕੂਕਾਹੀ ॥
32ਓਨਾ ਦਾ ਆਖਿਆ ਕੋ ਨਾ ਸੁਣੈ ਨਿਤ ਹਉਲੇ ਹਉਲਿ ਮਰਾਹੀ ॥
33ਸਤਿਗੁਰ ਕੀ ਵਡਿਆਈ ਵੇਖਿ ਨ ਸਕਨੀ ਓਨਾ ਅਗੈ ਪਿਛੈ ਥਾਉ ਨਾਹੀ ॥
34ਜੋ ਸਤਿਗੁਰਿ ਮਾਰੇ ਤਿਨ ਜਾਇ ਮਿਲਹਿ ਰਹਦੀ ਖੁਹਦੀ ਸਭ ਪਤਿ ਗਵਾਹੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath