ਗੁਰੂ ਗ੍ਰੰਥ ਸਾਹਿਬ 309 · Raag Gauree · Guru Raam Daas Ji
1ਓਇ ਅਗੈ ਕੁਸਟੀ ਗੁਰ ਕੇ ਫਿਟਕੇ ਜਿ ਓਸੁ ਮਿਲੈ ਤਿਸੁ ਕੁਸਟੁ ਉਠਾਹੀ ॥
2ਹਰਿ ਤਿਨ ਕਾ ਦਰਸਨੁ ਨਾ ਕਰਹੁ ਜੋ ਦੂਜੈ ਭਾਇ ਚਿਤੁ ਲਾਹੀ ॥
3ਧੁਰਿ ਕਰਤੈ ਆਪਿ ਲਿਖਿ ਪਾਇਆ ਤਿਸੁ ਨਾਲਿ ਕਿਹੁ ਚਾਰਾ ਨਾਹੀ ॥
4ਜਨ ਨਾਨਕ ਨਾਮੁ ਅਰਾਧਿ ਤੂ ਤਿਸੁ ਅਪੜਿ ਕੋ ਨ ਸਕਾਹੀ ॥
5ਨਾਵੈ ਕੀ ਵਡਿਆਈ ਵਡੀ ਹੈ ਨਿਤ ਸਵਾਈ ਚੜੈ ਚੜਾਹੀ ॥੨॥
6ਮਃ ੪ ॥
7ਜਿ ਹੋਂਦੈ ਗੁਰੂ ਬਹਿ ਟਿਕਿਆ ਤਿਸੁ ਜਨ ਕੀ ਵਡਿਆਈ ਵਡੀ ਹੋਈ ॥
8ਤਿਸੁ ਕਉ ਜਗਤੁ ਨਿਵਿਆ ਸਭੁ ਪੈਰੀ ਪਇਆ ਜਸੁ ਵਰਤਿਆ ਲੋਈ ॥
9ਤਿਸ ਕਉ ਖੰਡ ਬ੍ਰਹਮੰਡ ਨਮਸਕਾਰੁ ਕਰਹਿ ਜਿਸ ਕੈ ਮਸਤਕਿ ਹਥੁ ਧਰਿਆ ਗੁਰਿ ਪੂਰੈ ਸੋ ਪੂਰਾ ਹੋਈ ॥
10ਗੁਰ ਕੀ ਵਡਿਆਈ ਨਿਤ ਚੜੈ ਸਵਾਈ ਅਪੜਿ ਕੋ ਨ ਸਕੋਈ ॥
11ਜਨੁ ਨਾਨਕੁ ਹਰਿ ਕਰਤੈ ਆਪਿ ਬਹਿ ਟਿਕਿਆ ਆਪੇ ਪੈਜ ਰਖੈ ਪ੍ਰਭੁ ਸੋਈ ॥੩॥
12ਪਉੜੀ ॥
13ਕਾਇਆ ਕੋਟੁ ਅਪਾਰੁ ਹੈ ਅੰਦਰਿ ਹਟਨਾਲੇ ॥
14ਗੁਰਮੁਖਿ ਸਉਦਾ ਜੋ ਕਰੇ ਹਰਿ ਵਸਤੁ ਸਮਾਲੇ ॥
15ਨਾਮੁ ਨਿਧਾਨੁ ਹਰਿ ਵਣਜੀਐ ਹੀਰੇ ਪਰਵਾਲੇ ॥
16ਵਿਣੁ ਕਾਇਆ ਜਿ ਹੋਰ ਥੈ ਧਨੁ ਖੋਜਦੇ ਸੇ ਮੂੜ ਬੇਤਾਲੇ ॥
17ਸੇ ਉਝੜਿ ਭਰਮਿ ਭਵਾਈਅਹਿ ਜਿਉ ਝਾੜ ਮਿਰਗੁ ਭਾਲੇ ॥੧੫॥
18ਸਲੋਕ ਮਃ ੪ ॥
19ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੁ ਅਉਖਾ ਜਗ ਮਹਿ ਹੋਇਆ ॥
20ਨਰਕ ਘੋਰੁ ਦੁਖ ਖੂਹੁ ਹੈ ਓਥੈ ਪਕੜਿ ਓਹੁ ਢੋਇਆ ॥
21ਕੂਕ ਪੁਕਾਰ ਕੋ ਨ ਸੁਣੇ ਓਹੁ ਅਉਖਾ ਹੋਇ ਹੋਇ ਰੋਇਆ ॥
22ਓਨਿ ਹਲਤੁ ਪਲਤੁ ਸਭੁ ਗਵਾਇਆ ਲਾਹਾ ਮੂਲੁ ਸਭੁ ਖੋਇਆ ॥
23ਓਹੁ ਤੇਲੀ ਸੰਦਾ ਬਲਦੁ ਕਰਿ ਨਿਤ ਭਲਕੇ ਉਠਿ ਪ੍ਰਭਿ ਜੋਇਆ ॥
24ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਤਿਦੂ ਕਿਛੁ ਗੁਝਾ ਨ ਹੋਇਆ ॥
25ਜੈਸਾ ਬੀਜੇ ਸੋ ਲੁਣੈ ਜੇਹਾ ਪੁਰਬਿ ਕਿਨੈ ਬੋਇਆ ॥
26ਜਿਸੁ ਕ੍ਰਿਪਾ ਕਰੇ ਪ੍ਰਭੁ ਆਪਣੀ ਤਿਸੁ ਸਤਿਗੁਰ ਕੇ ਚਰਣ ਧੋਇਆ ॥
27ਗੁਰ ਸਤਿਗੁਰ ਪਿਛੈ ਤਰਿ ਗਇਆ ਜਿਉ ਲੋਹਾ ਕਾਠ ਸੰਗੋਇਆ ॥
28ਜਨ ਨਾਨਕ ਨਾਮੁ ਧਿਆਇ ਤੂ ਜਪਿ ਹਰਿ ਹਰਿ ਨਾਮਿ ਸੁਖੁ ਹੋਇਆ ॥੧॥
29ਮਃ ੪ ॥
30ਵਡਭਾਗੀਆ ਸੋਹਾਗਣੀ ਜਿਨਾ ਗੁਰਮੁਖਿ ਮਿਲਿਆ ਹਰਿ ਰਾਇ ॥
31ਅੰਤਰ ਜੋਤਿ ਪ੍ਰਗਾਸੀਆ ਨਾਨਕ ਨਾਮਿ ਸਮਾਇ ॥੨॥
32ਪਉੜੀ ॥
33ਇਹੁ ਸਰੀਰੁ ਸਭੁ ਧਰਮੁ ਹੈ ਜਿਸੁ ਅੰਦਰਿ ਸਚੇ ਕੀ ਵਿਚਿ ਜੋਤਿ ॥
34ਗੁਹਜ ਰਤਨ ਵਿਚਿ ਲੁਕਿ ਰਹੇ ਕੋਈ ਗੁਰਮੁਖਿ ਸੇਵਕੁ ਕਢੈ ਖੋਤਿ ॥
35ਸਭੁ ਆਤਮ ਰਾਮੁ ਪਛਾਣਿਆ ਤਾਂ ਇਕੁ ਰਵਿਆ ਇਕੋ ਓਤਿ ਪੋਤਿ ॥
36ਇਕੁ ਦੇਖਿਆ ਇਕੁ ਮੰਨਿਆ ਇਕੋ ਸੁਣਿਆ ਸ੍ਰਵਣ ਸਰੋਤਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath