ਗੁਰੂ ਗ੍ਰੰਥ ਸਾਹਿਬ 30 · Siree Raag · Guru Amar Daas Ji
1ਹਰਿ ਜੀਉ ਸਦਾ ਧਿਆਇ ਤੂ ਗੁਰਮੁਖਿ ਏਕੰਕਾਰੁ ॥੧॥ ਰਹਾਉ ॥
2ਗੁਰਮੁਖਾ ਕੇ ਮੁਖ ਉਜਲੇ ਗੁਰ ਸਬਦੀ ਬੀਚਾਰਿ ॥
3ਹਲਤਿ ਪਲਤਿ ਸੁਖੁ ਪਾਇਦੇ ਜਪਿ ਜਪਿ ਰਿਦੈ ਮੁਰਾਰਿ ॥
4ਘਰ ਹੀ ਵਿਚਿ ਮਹਲੁ ਪਾਇਆ ਗੁਰ ਸਬਦੀ ਵੀਚਾਰਿ ॥੨॥
5ਸਤਗੁਰ ਤੇ ਜੋ ਮੁਹ ਫੇਰਹਿ ਮਥੇ ਤਿਨ ਕਾਲੇ ॥
6ਅਨਦਿਨੁ ਦੁਖ ਕਮਾਵਦੇ ਨਿਤ ਜੋਹੇ ਜਮ ਜਾਲੇ ॥
7ਸੁਪਨੈ ਸੁਖੁ ਨ ਦੇਖਨੀ ਬਹੁ ਚਿੰਤਾ ਪਰਜਾਲੇ ॥੩॥
8ਸਭਨਾ ਕਾ ਦਾਤਾ ਏਕੁ ਹੈ ਆਪੇ ਬਖਸ ਕਰੇਇ ॥
9ਕਹਣਾ ਕਿਛੂ ਨ ਜਾਵਈ ਜਿਸੁ ਭਾਵੈ ਤਿਸੁ ਦੇਇ ॥
10ਨਾਨਕ ਗੁਰਮੁਖਿ ਪਾਈਐ ਆਪੇ ਜਾਣੈ ਸੋਇ ॥੪॥੯॥੪੨॥
11ਸਿਰੀਰਾਗੁ ਮਹਲਾ ੩ ॥
12ਸਚਾ ਸਾਹਿਬੁ ਸੇਵੀਐ ਸਚੁ ਵਡਿਆਈ ਦੇਇ ॥
13ਗੁਰ ਪਰਸਾਦੀ ਮਨਿ ਵਸੈ ਹਉਮੈ ਦੂਰਿ ਕਰੇਇ ॥
14ਇਹੁ ਮਨੁ ਧਾਵਤੁ ਤਾ ਰਹੈ ਜਾ ਆਪੇ ਨਦਰਿ ਕਰੇਇ ॥੧॥
15ਭਾਈ ਰੇ ਗੁਰਮੁਖਿ ਹਰਿ ਨਾਮੁ ਧਿਆਇ ॥
16ਨਾਮੁ ਨਿਧਾਨੁ ਸਦ ਮਨਿ ਵਸੈ ਮਹਲੀ ਪਾਵੈ ਥਾਉ ॥੧॥ ਰਹਾਉ ॥
17ਮਨਮੁਖ ਮਨੁ ਤਨੁ ਅੰਧੁ ਹੈ ਤਿਸ ਨਉ ਠਉਰ ਨ ਠਾਉ ॥
18ਬਹੁ ਜੋਨੀ ਭਉਦਾ ਫਿਰੈ ਜਿਉ ਸੁੰਞੈਂ ਘਰਿ ਕਾਉ ॥
19ਗੁਰਮਤੀ ਘਟਿ ਚਾਨਣਾ ਸਬਦਿ ਮਿਲੈ ਹਰਿ ਨਾਉ ॥੨॥
20ਤ੍ਰੈ ਗੁਣ ਬਿਖਿਆ ਅੰਧੁ ਹੈ ਮਾਇਆ ਮੋਹ ਗੁਬਾਰ ॥
21ਲੋਭੀ ਅਨ ਕਉ ਸੇਵਦੇ ਪੜਿ ਵੇਦਾ ਕਰੈ ਪੂਕਾਰ ॥
22ਬਿਖਿਆ ਅੰਦਰਿ ਪਚਿ ਮੁਏ ਨਾ ਉਰਵਾਰੁ ਨ ਪਾਰੁ ॥੩॥
23ਮਾਇਆ ਮੋਹਿ ਵਿਸਾਰਿਆ ਜਗਤ ਪਿਤਾ ਪ੍ਰਤਿਪਾਲਿ ॥
24ਬਾਝਹੁ ਗੁਰੂ ਅਚੇਤੁ ਹੈ ਸਭ ਬਧੀ ਜਮਕਾਲਿ ॥
25ਨਾਨਕ ਗੁਰਮਤਿ ਉਬਰੇ ਸਚਾ ਨਾਮੁ ਸਮਾਲਿ ॥੪॥੧੦॥੪੩॥
26ਸਿਰੀਰਾਗੁ ਮਹਲਾ ੩ ॥
27ਤ੍ਰੈ ਗੁਣ ਮਾਇਆ ਮੋਹੁ ਹੈ ਗੁਰਮੁਖਿ ਚਉਥਾ ਪਦੁ ਪਾਇ ॥
28ਕਰਿ ਕਿਰਪਾ ਮੇਲਾਇਅਨੁ ਹਰਿ ਨਾਮੁ ਵਸਿਆ ਮਨਿ ਆਇ ॥
29ਪੋਤੈ ਜਿਨ ਕੈ ਪੁੰਨੁ ਹੈ ਤਿਨ ਸਤਸੰਗਤਿ ਮੇਲਾਇ ॥੧॥
30ਭਾਈ ਰੇ ਗੁਰਮਤਿ ਸਾਚਿ ਰਹਾਉ ॥
31ਸਾਚੋ ਸਾਚੁ ਕਮਾਵਣਾ ਸਾਚੈ ਸਬਦਿ ਮਿਲਾਉ ॥੧॥ ਰਹਾਉ ॥
32ਜਿਨੀ ਨਾਮੁ ਪਛਾਣਿਆ ਤਿਨ ਵਿਟਹੁ ਬਲਿ ਜਾਉ ॥
33ਆਪੁ ਛੋਡਿ ਚਰਣੀ ਲਗਾ ਚਲਾ ਤਿਨ ਕੈ ਭਾਇ ॥
34ਲਾਹਾ ਹਰਿ ਹਰਿ ਨਾਮੁ ਮਿਲੈ ਸਹਜੇ ਨਾਮਿ ਸਮਾਇ ॥੨॥
35ਬਿਨੁ ਗੁਰ ਮਹਲੁ ਨ ਪਾਈਐ ਨਾਮੁ ਨ ਪਰਾਪਤਿ ਹੋਇ ॥
36ਐਸਾ ਸਤਗੁਰੁ ਲੋੜਿ ਲਹੁ ਜਿਦੂ ਪਾਈਐ ਸਚੁ ਸੋਇ ॥
37ਅਸੁਰ ਸੰਘਾਰੈ ਸੁਖਿ ਵਸੈ ਜੋ ਤਿਸੁ ਭਾਵੈ ਸੁ ਹੋਇ ॥੩॥
38ਜੇਹਾ ਸਤਗੁਰੁ ਕਰਿ ਜਾਣਿਆ ਤੇਹੋ ਜੇਹਾ ਸੁਖੁ ਹੋਇ ॥
39ਏਹੁ ਸਹਸਾ ਮੂਲੇ ਨਾਹੀ ਭਾਉ ਲਾਏ ਜਨੁ ਕੋਇ ॥
40ਨਾਨਕ ਏਕ ਜੋਤਿ ਦੁਇ ਮੂਰਤੀ ਸਬਦਿ ਮਿਲਾਵਾ ਹੋਇ ॥੪॥੧੧॥੪੪॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath