ਗੁਰੂ ਗ੍ਰੰਥ ਸਾਹਿਬ 310 · Raag Gauree · Guru Raam Daas Ji
1ਜਨ ਨਾਨਕ ਨਾਮੁ ਸਲਾਹਿ ਤੂ ਸਚੁ ਸਚੇ ਸੇਵਾ ਤੇਰੀ ਹੋਤਿ ॥੧੬॥
2ਸਲੋਕ ਮਃ ੪ ॥
3ਸਭਿ ਰਸ ਤਿਨ ਕੈ ਰਿਦੈ ਹਹਿ ਜਿਨ ਹਰਿ ਵਸਿਆ ਮਨ ਮਾਹਿ ॥
4ਹਰਿ ਦਰਗਹਿ ਤੇ ਮੁਖ ਉਜਲੇ ਤਿਨ ਕਉ ਸਭਿ ਦੇਖਣ ਜਾਹਿ ॥
5ਜਿਨ ਨਿਰਭਉ ਨਾਮੁ ਧਿਆਇਆ ਤਿਨ ਕਉ ਭਉ ਕੋਈ ਨਾਹਿ ॥
6ਹਰਿ ਉਤਮੁ ਤਿਨੀ ਸਰੇਵਿਆ ਜਿਨ ਕਉ ਧੁਰਿ ਲਿਖਿਆ ਆਹਿ ॥
7ਤੇ ਹਰਿ ਦਰਗਹਿ ਪੈਨਾਈਅਹਿ ਜਿਨ ਹਰਿ ਵੁਠਾ ਮਨ ਮਾਹਿ ॥
8ਓਇ ਆਪਿ ਤਰੇ ਸਭ ਕੁਟੰਬ ਸਿਉ ਤਿਨ ਪਿਛੈ ਸਭੁ ਜਗਤੁ ਛਡਾਹਿ ॥
9ਜਨ ਨਾਨਕ ਕਉ ਹਰਿ ਮੇਲਿ ਜਨ ਤਿਨ ਵੇਖਿ ਵੇਖਿ ਹਮ ਜੀਵਾਹਿ ॥੧॥
10ਮਃ ੪ ॥
11ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ ॥
12ਸੇ ਜੰਤ ਭਏ ਹਰੀਆਵਲੇ ਜਿਨੀ ਮੇਰਾ ਸਤਿਗੁਰੁ ਦੇਖਿਆ ਜਾਇ ॥
13ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥
14ਧਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ ॥
15ਹਰਿ ਸਤਿਗੁਰੁ ਮੇਲਹੁ ਦਇਆ ਕਰਿ ਜਨੁ ਨਾਨਕੁ ਧੋਵੈ ਪਾਇ ॥੨॥
16ਪਉੜੀ ॥
17ਸਚੁ ਸਚਾ ਸਤਿਗੁਰੁ ਅਮਰੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥
18ਸਚੁ ਸਚਾ ਸਤਿਗੁਰੁ ਪੁਰਖੁ ਹੈ ਜਿਨਿ ਕਾਮੁ ਕ੍ਰੋਧੁ ਬਿਖੁ ਮਾਰਿਆ ॥
19ਜਾ ਡਿਠਾ ਪੂਰਾ ਸਤਿਗੁਰੂ ਤਾਂ ਅੰਦਰਹੁ ਮਨੁ ਸਾਧਾਰਿਆ ॥
20ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਿ ਵਾਰਿਆ ॥
21ਗੁਰਮੁਖਿ ਜਿਤਾ ਮਨਮੁਖਿ ਹਾਰਿਆ ॥੧੭॥
22ਸਲੋਕ ਮਃ ੪ ॥
23ਕਰਿ ਕਿਰਪਾ ਸਤਿਗੁਰੁ ਮੇਲਿਓਨੁ ਮੁਖਿ ਗੁਰਮੁਖਿ ਨਾਮੁ ਧਿਆਇਸੀ ॥
24ਸੋ ਕਰੇ ਜਿ ਸਤਿਗੁਰ ਭਾਵਸੀ ਗੁਰੁ ਪੂਰਾ ਘਰੀ ਵਸਾਇਸੀ ॥
25ਜਿਨ ਅੰਦਰਿ ਨਾਮੁ ਨਿਧਾਨੁ ਹੈ ਤਿਨ ਕਾ ਭਉ ਸਭੁ ਗਵਾਇਸੀ ॥
26ਜਿਨ ਰਖਣ ਕਉ ਹਰਿ ਆਪਿ ਹੋਇ ਹੋਰ ਕੇਤੀ ਝਖਿ ਝਖਿ ਜਾਇਸੀ ॥
27ਜਨ ਨਾਨਕ ਨਾਮੁ ਧਿਆਇ ਤੂ ਹਰਿ ਹਲਤਿ ਪਲਤਿ ਛੋਡਾਇਸੀ ॥੧॥
28ਮਃ ੪ ॥
29ਗੁਰਸਿਖਾ ਕੈ ਮਨਿ ਭਾਵਦੀ ਗੁਰ ਸਤਿਗੁਰ ਕੀ ਵਡਿਆਈ ॥
30ਹਰਿ ਰਾਖਹੁ ਪੈਜ ਸਤਿਗੁਰੂ ਕੀ ਨਿਤ ਚੜੈ ਸਵਾਈ ॥
31ਗੁਰ ਸਤਿਗੁਰ ਕੈ ਮਨਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਛਡਾਈ ॥
32ਗੁਰ ਸਤਿਗੁਰ ਤਾਣੁ ਦੀਬਾਣੁ ਹਰਿ ਤਿਨਿ ਸਭ ਆਣਿ ਨਿਵਾਈ ॥
33ਜਿਨੀ ਡਿਠਾ ਮੇਰਾ ਸਤਿਗੁਰੁ ਭਾਉ ਕਰਿ ਤਿਨ ਕੇ ਸਭਿ ਪਾਪ ਗਵਾਈ ॥
34ਹਰਿ ਦਰਗਹ ਤੇ ਮੁਖ ਉਜਲੇ ਬਹੁ ਸੋਭਾ ਪਾਈ ॥
35ਜਨੁ ਨਾਨਕੁ ਮੰਗੈ ਧੂੜਿ ਤਿਨ ਜੋ ਗੁਰ ਕੇ ਸਿਖ ਮੇਰੇ ਭਾਈ ॥੨॥
36ਪਉੜੀ ॥
37ਹਉ ਆਖਿ ਸਲਾਹੀ ਸਿਫਤਿ ਸਚੁ ਸਚੁ ਸਚੇ ਕੀ ਵਡਿਆਈ ॥
38ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath