ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 311 · Raag Gauree · Guru Raam Daas Ji

1ਸਚੁ ਸਚਾ ਰਸੁ ਜਿਨੀ ਚਖਿਆ ਸੇ ਤ੍ਰਿਪਤਿ ਰਹੇ ਆਘਾਈ ॥

2ਇਹੁ ਹਰਿ ਰਸੁ ਸੇਈ ਜਾਣਦੇ ਜਿਉ ਗੂੰਗੈ ਮਿਠਿਆਈ ਖਾਈ ॥

3ਗੁਰਿ ਪੂਰੈ ਹਰਿ ਪ੍ਰਭੁ ਸੇਵਿਆ ਮਨਿ ਵਜੀ ਵਾਧਾਈ ॥੧੮॥

4ਸਲੋਕ ਮਃ ੪ ॥

5ਜਿਨਾ ਅੰਦਰਿ ਉਮਰਥਲ ਸੇਈ ਜਾਣਨਿ ਸੂਲੀਆ ॥

6ਹਰਿ ਜਾਣਹਿ ਸੇਈ ਬਿਰਹੁ ਹਉ ਤਿਨ ਵਿਟਹੁ ਸਦ ਘੁਮਿ ਘੋਲੀਆ ॥

7ਹਰਿ ਮੇਲਹੁ ਸਜਣੁ ਪੁਰਖੁ ਮੇਰਾ ਸਿਰੁ ਤਿਨ ਵਿਟਹੁ ਤਲ ਰੋਲੀਆ ॥

8ਜੋ ਸਿਖ ਗੁਰ ਕਾਰ ਕਮਾਵਹਿ ਹਉ ਗੁਲਮੁ ਤਿਨਾ ਕਾ ਗੋਲੀਆ ॥

9ਹਰਿ ਰੰਗਿ ਚਲੂਲੈ ਜੋ ਰਤੇ ਤਿਨ ਭਿਨੀ ਹਰਿ ਰੰਗਿ ਚੋਲੀਆ ॥

10ਕਰਿ ਕਿਰਪਾ ਨਾਨਕ ਮੇਲਿ ਗੁਰ ਪਹਿ ਸਿਰੁ ਵੇਚਿਆ ਮੋਲੀਆ ॥੧॥

11ਮਃ ੪ ॥

12ਅਉਗਣੀ ਭਰਿਆ ਸਰੀਰੁ ਹੈ ਕਿਉ ਸੰਤਹੁ ਨਿਰਮਲੁ ਹੋਇ ॥

13ਗੁਰਮੁਖਿ ਗੁਣ ਵੇਹਾਝੀਅਹਿ ਮਲੁ ਹਉਮੈ ਕਢੈ ਧੋਇ ॥

14ਸਚੁ ਵਣੰਜਹਿ ਰੰਗ ਸਿਉ ਸਚੁ ਸਉਦਾ ਹੋਇ ॥

15ਤੋਟਾ ਮੂਲਿ ਨ ਆਵਈ ਲਾਹਾ ਹਰਿ ਭਾਵੈ ਸੋਇ ॥

16ਨਾਨਕ ਤਿਨ ਸਚੁ ਵਣੰਜਿਆ ਜਿਨਾ ਧੁਰਿ ਲਿਖਿਆ ਪਰਾਪਤਿ ਹੋਇ ॥੨॥

17ਪਉੜੀ ॥

18ਸਾਲਾਹੀ ਸਚੁ ਸਾਲਾਹਣਾ ਸਚੁ ਸਚਾ ਪੁਰਖੁ ਨਿਰਾਲੇ ॥

19ਸਚੁ ਸੇਵੀ ਸਚੁ ਮਨਿ ਵਸੈ ਸਚੁ ਸਚਾ ਹਰਿ ਰਖਵਾਲੇ ॥

20ਸਚੁ ਸਚਾ ਜਿਨੀ ਅਰਾਧਿਆ ਸੇ ਜਾਇ ਰਲੇ ਸਚ ਨਾਲੇ ॥

21ਸਚੁ ਸਚਾ ਜਿਨੀ ਨ ਸੇਵਿਆ ਸੇ ਮਨਮੁਖ ਮੂੜ ਬੇਤਾਲੇ ॥

22ਓਹ ਆਲੁ ਪਤਾਲੁ ਮੁਹਹੁ ਬੋਲਦੇ ਜਿਉ ਪੀਤੈ ਮਦਿ ਮਤਵਾਲੇ ॥੧੯॥

23ਸਲੋਕ ਮਹਲਾ ੩ ॥

24ਗਉੜੀ ਰਾਗਿ ਸੁਲਖਣੀ ਜੇ ਖਸਮੈ ਚਿਤਿ ਕਰੇਇ ॥

25ਭਾਣੈ ਚਲੈ ਸਤਿਗੁਰੂ ਕੈ ਐਸਾ ਸੀਗਾਰੁ ਕਰੇਇ ॥

26ਸਚਾ ਸਬਦੁ ਭਤਾਰੁ ਹੈ ਸਦਾ ਸਦਾ ਰਾਵੇਇ ॥

27ਜਿਉ ਉਬਲੀ ਮਜੀਠੈ ਰੰਗੁ ਗਹਗਹਾ ਤਿਉ ਸਚੇ ਨੋ ਜੀਉ ਦੇਇ ॥

28ਰੰਗਿ ਚਲੂਲੈ ਅਤਿ ਰਤੀ ਸਚੇ ਸਿਉ ਲਗਾ ਨੇਹੁ ॥

29ਕੂੜੁ ਠਗੀ ਗੁਝੀ ਨਾ ਰਹੈ ਕੂੜੁ ਮੁਲੰਮਾ ਪਲੇਟਿ ਧਰੇਹੁ ॥

30ਕੂੜੀ ਕਰਨਿ ਵਡਾਈਆ ਕੂੜੇ ਸਿਉ ਲਗਾ ਨੇਹੁ ॥

31ਨਾਨਕ ਸਚਾ ਆਪਿ ਹੈ ਆਪੇ ਨਦਰਿ ਕਰੇਇ ॥੧॥

32ਮਃ ੪ ॥

33ਸਤਸੰਗਤਿ ਮਹਿ ਹਰਿ ਉਸਤਤਿ ਹੈ ਸੰਗਿ ਸਾਧੂ ਮਿਲੇ ਪਿਆਰਿਆ ॥

34ਓਇ ਪੁਰਖ ਪ੍ਰਾਣੀ ਧੰਨਿ ਜਨ ਹਹਿ ਉਪਦੇਸੁ ਕਰਹਿ ਪਰਉਪਕਾਰਿਆ ॥

35ਹਰਿ ਨਾਮੁ ਦ੍ਰਿੜਾਵਹਿ ਹਰਿ ਨਾਮੁ ਸੁਣਾਵਹਿ ਹਰਿ ਨਾਮੇ ਜਗੁ ਨਿਸਤਾਰਿਆ ॥

36ਗੁਰ ਵੇਖਣ ਕਉ ਸਭੁ ਕੋਈ ਲੋਚੈ ਨਵ ਖੰਡ ਜਗਤਿ ਨਮਸਕਾਰਿਆ ॥

37ਤੁਧੁ ਆਪੇ ਆਪੁ ਰਖਿਆ ਸਤਿਗੁਰ ਵਿਚਿ ਗੁਰੁ ਆਪੇ ਤੁਧੁ ਸਵਾਰਿਆ ॥

38ਤੂ ਆਪੇ ਪੂਜਹਿ ਪੂਜ ਕਰਾਵਹਿ ਸਤਿਗੁਰ ਕਉ ਸਿਰਜਣਹਾਰਿਆ ॥

39ਕੋਈ ਵਿਛੁੜਿ ਜਾਇ ਸਤਿਗੁਰੂ ਪਾਸਹੁ ਤਿਸੁ ਕਾਲਾ ਮੁਹੁ ਜਮਿ ਮਾਰਿਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath