ਗੁਰੂ ਗ੍ਰੰਥ ਸਾਹਿਬ 312 · Raag Gauree · Guru Raam Daas Ji
1ਤਿਸੁ ਅਗੈ ਪਿਛੈ ਢੋਈ ਨਾਹੀ ਗੁਰਸਿਖੀ ਮਨਿ ਵੀਚਾਰਿਆ ॥
2ਸਤਿਗੁਰੂ ਨੋ ਮਿਲੇ ਸੇਈ ਜਨ ਉਬਰੇ ਜਿਨ ਹਿਰਦੈ ਨਾਮੁ ਸਮਾਰਿਆ ॥
3ਜਨ ਨਾਨਕ ਕੇ ਗੁਰਸਿਖ ਪੁਤਹਹੁ ਹਰਿ ਜਪਿਅਹੁ ਹਰਿ ਨਿਸਤਾਰਿਆ ॥੨॥
4ਮਹਲਾ ੩ ॥
5ਹਉਮੈ ਜਗਤੁ ਭੁਲਾਇਆ ਦੁਰਮਤਿ ਬਿਖਿਆ ਬਿਕਾਰ ॥
6ਸਤਿਗੁਰੁ ਮਿਲੈ ਤ ਨਦਰਿ ਹੋਇ ਮਨਮੁਖ ਅੰਧ ਅੰਧਿਆਰ ॥
7ਨਾਨਕ ਆਪੇ ਮੇਲਿ ਲਏ ਜਿਸ ਨੋ ਸਬਦਿ ਲਾਏ ਪਿਆਰੁ ॥੩॥
8ਪਉੜੀ ॥
9ਸਚੁ ਸਚੇ ਕੀ ਸਿਫਤਿ ਸਲਾਹ ਹੈ ਸੋ ਕਰੇ ਜਿਸੁ ਅੰਦਰੁ ਭਿਜੈ ॥
10ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਕਾ ਕੰਧੁ ਨ ਕਬਹੂ ਛਿਜੈ ॥
11ਧਨੁ ਧਨੁ ਪੁਰਖ ਸਾਬਾਸਿ ਹੈ ਜਿਨ ਸਚੁ ਰਸਨਾ ਅੰਮ੍ਰਿਤੁ ਪਿਜੈ ॥
12ਸਚੁ ਸਚਾ ਜਿਨ ਮਨਿ ਭਾਵਦਾ ਸੇ ਮਨਿ ਸਚੀ ਦਰਗਹ ਲਿਜੈ ॥
13ਧਨੁ ਧੰਨੁ ਜਨਮੁ ਸਚਿਆਰੀਆ ਮੁਖ ਉਜਲ ਸਚੁ ਕਰਿਜੈ ॥੨੦॥
14ਸਲੋਕ ਮਃ ੪ ॥
15ਸਾਕਤ ਜਾਇ ਨਿਵਹਿ ਗੁਰ ਆਗੈ ਮਨਿ ਖੋਟੇ ਕੂੜਿ ਕੂੜਿਆਰੇ ॥
16ਜਾ ਗੁਰੁ ਕਹੈ ਉਠਹੁ ਮੇਰੇ ਭਾਈ ਬਹਿ ਜਾਹਿ ਘੁਸਰਿ ਬਗੁਲਾਰੇ ॥
17ਗੁਰਸਿਖਾ ਅੰਦਰਿ ਸਤਿਗੁਰੁ ਵਰਤੈ ਚੁਣਿ ਕਢੇ ਲਧੋਵਾਰੇ ॥
18ਓਇ ਅਗੈ ਪਿਛੈ ਬਹਿ ਮੁਹੁ ਛਪਾਇਨਿ ਨ ਰਲਨੀ ਖੋਟੇਆਰੇ ॥
19ਓਨਾ ਦਾ ਭਖੁ ਸੁ ਓਥੈ ਨਾਹੀ ਜਾਇ ਕੂੜੁ ਲਹਨਿ ਭੇਡਾਰੇ ॥
20ਜੇ ਸਾਕਤੁ ਨਰੁ ਖਾਵਾਈਐ ਲੋਚੀਐ ਬਿਖੁ ਕਢੈ ਮੁਖਿ ਉਗਲਾਰੇ ॥
21ਹਰਿ ਸਾਕਤ ਸੇਤੀ ਸੰਗੁ ਨ ਕਰੀਅਹੁ ਓਇ ਮਾਰੇ ਸਿਰਜਣਹਾਰੇ ॥
22ਜਿਸ ਕਾ ਇਹੁ ਖੇਲੁ ਸੋਈ ਕਰਿ ਵੇਖੈ ਜਨ ਨਾਨਕ ਨਾਮੁ ਸਮਾਰੇ ॥੧॥
23ਮਃ ੪ ॥
24ਸਤਿਗੁਰੁ ਪੁਰਖੁ ਅਗੰਮੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥
25ਸਤਿਗੁਰੂ ਨੋ ਅਪੜਿ ਕੋਇ ਨ ਸਕਈ ਜਿਸੁ ਵਲਿ ਸਿਰਜਣਹਾਰਿਆ ॥
26ਸਤਿਗੁਰੂ ਕਾ ਖੜਗੁ ਸੰਜੋਉ ਹਰਿ ਭਗਤਿ ਹੈ ਜਿਤੁ ਕਾਲੁ ਕੰਟਕੁ ਮਾਰਿ ਵਿਡਾਰਿਆ ॥
27ਸਤਿਗੁਰੂ ਕਾ ਰਖਣਹਾਰਾ ਹਰਿ ਆਪਿ ਹੈ ਸਤਿਗੁਰੂ ਕੈ ਪਿਛੈ ਹਰਿ ਸਭਿ ਉਬਾਰਿਆ ॥
28ਜੋ ਮੰਦਾ ਚਿਤਵੈ ਪੂਰੇ ਸਤਿਗੁਰੂ ਕਾ ਸੋ ਆਪਿ ਉਪਾਵਣਹਾਰੈ ਮਾਰਿਆ ॥
29ਏਹ ਗਲ ਹੋਵੈ ਹਰਿ ਦਰਗਹ ਸਚੇ ਕੀ ਜਨ ਨਾਨਕ ਅਗਮੁ ਵੀਚਾਰਿਆ ॥੨॥
30ਪਉੜੀ ॥
31ਸਚੁ ਸੁਤਿਆ ਜਿਨੀ ਅਰਾਧਿਆ ਜਾ ਉਠੇ ਤਾ ਸਚੁ ਚਵੇ ॥
32ਸੇ ਵਿਰਲੇ ਜੁਗ ਮਹਿ ਜਾਣੀਅਹਿ ਜੋ ਗੁਰਮੁਖਿ ਸਚੁ ਰਵੇ ॥
33ਹਉ ਬਲਿਹਾਰੀ ਤਿਨ ਕਉ ਜਿ ਅਨਦਿਨੁ ਸਚੁ ਲਵੇ ॥
34ਜਿਨ ਮਨਿ ਤਨਿ ਸਚਾ ਭਾਵਦਾ ਸੇ ਸਚੀ ਦਰਗਹ ਗਵੇ ॥
35ਜਨੁ ਨਾਨਕੁ ਬੋਲੈ ਸਚੁ ਨਾਮੁ ਸਚੁ ਸਚਾ ਸਦਾ ਨਵੇ ॥੨੧॥
36ਸਲੋਕੁ ਮਃ ੪ ॥
37ਕਿਆ ਸਵਣਾ ਕਿਆ ਜਾਗਣਾ ਗੁਰਮੁਖਿ ਤੇ ਪਰਵਾਣੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath