ਗੁਰੂ ਗ੍ਰੰਥ ਸਾਹਿਬ 313 · Raag Gauree · Guru Raam Daas Ji
1ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਪੂਰੇ ਪੁਰਖ ਪਰਧਾਨ ॥
2ਕਰਮੀ ਸਤਿਗੁਰੁ ਪਾਈਐ ਅਨਦਿਨੁ ਲਗੈ ਧਿਆਨੁ ॥
3ਤਿਨ ਕੀ ਸੰਗਤਿ ਮਿਲਿ ਰਹਾ ਦਰਗਹ ਪਾਈ ਮਾਨੁ ॥
4ਸਉਦੇ ਵਾਹੁ ਵਾਹੁ ਉਚਰਹਿ ਉਠਦੇ ਭੀ ਵਾਹੁ ਕਰੇਨਿ ॥
5ਨਾਨਕ ਤੇ ਮੁਖ ਉਜਲੇ ਜਿ ਨਿਤ ਉਠਿ ਸੰਮਾਲੇਨਿ ॥੧॥
6ਮਃ ੪ ॥
7ਸਤਿਗੁਰੁ ਸੇਵੀਐ ਆਪਣਾ ਪਾਈਐ ਨਾਮੁ ਅਪਾਰੁ ॥
8ਭਉਜਲਿ ਡੁਬਦਿਆ ਕਢਿ ਲਏ ਹਰਿ ਦਾਤਿ ਕਰੇ ਦਾਤਾਰੁ ॥
9ਧੰਨੁ ਧੰਨੁ ਸੇ ਸਾਹ ਹੈ ਜਿ ਨਾਮਿ ਕਰਹਿ ਵਾਪਾਰੁ ॥
10ਵਣਜਾਰੇ ਸਿਖ ਆਵਦੇ ਸਬਦਿ ਲਘਾਵਣਹਾਰੁ ॥
11ਜਨ ਨਾਨਕ ਜਿਨ ਕਉ ਕ੍ਰਿਪਾ ਭਈ ਤਿਨ ਸੇਵਿਆ ਸਿਰਜਣਹਾਰੁ ॥੨॥
12ਪਉੜੀ ॥
13ਸਚੁ ਸਚੇ ਕੇ ਜਨ ਭਗਤ ਹਹਿ ਸਚੁ ਸਚਾ ਜਿਨੀ ਅਰਾਧਿਆ ॥
14ਜਿਨ ਗੁਰਮੁਖਿ ਖੋਜਿ ਢੰਢੋਲਿਆ ਤਿਨ ਅੰਦਰਹੁ ਹੀ ਸਚੁ ਲਾਧਿਆ ॥
15ਸਚੁ ਸਾਹਿਬੁ ਸਚੁ ਜਿਨੀ ਸੇਵਿਆ ਕਾਲੁ ਕੰਟਕੁ ਮਾਰਿ ਤਿਨੀ ਸਾਧਿਆ ॥
16ਸਚੁ ਸਚਾ ਸਭ ਦੂ ਵਡਾ ਹੈ ਸਚੁ ਸੇਵਨਿ ਸੇ ਸਚਿ ਰਲਾਧਿਆ ॥
17ਸਚੁ ਸਚੇ ਨੋ ਸਾਬਾਸਿ ਹੈ ਸਚੁ ਸਚਾ ਸੇਵਿ ਫਲਾਧਿਆ ॥੨੨॥
18ਸਲੋਕ ਮਃ ੪ ॥
19ਮਨਮੁਖੁ ਪ੍ਰਾਣੀ ਮੁਗਧੁ ਹੈ ਨਾਮਹੀਣ ਭਰਮਾਇ ॥
20ਬਿਨੁ ਗੁਰ ਮਨੂਆ ਨਾ ਟਿਕੈ ਫਿਰਿ ਫਿਰਿ ਜੂਨੀ ਪਾਇ ॥
21ਹਰਿ ਪ੍ਰਭੁ ਆਪਿ ਦਇਆਲ ਹੋਹਿ ਤਾਂ ਸਤਿਗੁਰੁ ਮਿਲਿਆ ਆਇ ॥
22ਜਨ ਨਾਨਕ ਨਾਮੁ ਸਲਾਹਿ ਤੂ ਜਨਮ ਮਰਣ ਦੁਖੁ ਜਾਇ ॥੧॥
23ਮਃ ੪ ॥
24ਗੁਰੁ ਸਾਲਾਹੀ ਆਪਣਾ ਬਹੁ ਬਿਧਿ ਰੰਗਿ ਸੁਭਾਇ ॥
25ਸਤਿਗੁਰ ਸੇਤੀ ਮਨੁ ਰਤਾ ਰਖਿਆ ਬਣਤ ਬਣਾਇ ॥
26ਜਿਹਵਾ ਸਾਲਾਹਿ ਨ ਰਜਈ ਹਰਿ ਪ੍ਰੀਤਮ ਚਿਤੁ ਲਾਇ ॥
27ਨਾਨਕ ਨਾਵੈ ਕੀ ਮਨਿ ਭੁਖ ਹੈ ਮਨੁ ਤ੍ਰਿਪਤੈ ਹਰਿ ਰਸੁ ਖਾਇ ॥੨॥
28ਪਉੜੀ ॥
29ਸਚੁ ਸਚਾ ਕੁਦਰਤਿ ਜਾਣੀਐ ਦਿਨੁ ਰਾਤੀ ਜਿਨਿ ਬਣਾਈਆ ॥
30ਸੋ ਸਚੁ ਸਲਾਹੀ ਸਦਾ ਸਦਾ ਸਚੁ ਸਚੇ ਕੀਆ ਵਡਿਆਈਆ ॥
31ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈਆ ॥
32ਜਾ ਮਿਲਿਆ ਪੂਰਾ ਸਤਿਗੁਰੂ ਤਾ ਹਾਜਰੁ ਨਦਰੀ ਆਈਆ ॥
33ਸਚੁ ਗੁਰਮੁਖਿ ਜਿਨੀ ਸਲਾਹਿਆ ਤਿਨਾ ਭੁਖਾ ਸਭਿ ਗਵਾਈਆ ॥੨੩॥
34ਸਲੋਕ ਮਃ ੪ ॥
35ਮੈ ਮਨੁ ਤਨੁ ਖੋਜਿ ਖੋਜੇਦਿਆ ਸੋ ਪ੍ਰਭੁ ਲਧਾ ਲੋੜਿ ॥
36ਵਿਸਟੁ ਗੁਰੂ ਮੈ ਪਾਇਆ ਜਿਨਿ ਹਰਿ ਪ੍ਰਭੁ ਦਿਤਾ ਜੋੜਿ ॥੧॥
37ਮਃ ੩ ॥
38ਮਾਇਆਧਾਰੀ ਅਤਿ ਅੰਨਾ ਬੋਲਾ ॥
39ਸਬਦੁ ਨ ਸੁਣਈ ਬਹੁ ਰੋਲ ਘਚੋਲਾ ॥
40ਗੁਰਮੁਖਿ ਜਾਪੈ ਸਬਦਿ ਲਿਵ ਲਾਇ ॥
41ਹਰਿ ਨਾਮੁ ਸੁਣਿ ਮੰਨੇ ਹਰਿ ਨਾਮਿ ਸਮਾਇ ॥
42ਜੋ ਤਿਸੁ ਭਾਵੈ ਸੁ ਕਰੇ ਕਰਾਇਆ ॥
43ਨਾਨਕ ਵਜਦਾ ਜੰਤੁ ਵਜਾਇਆ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath