ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 314 · Raag Gauree

1ਪਉੜੀ ॥

2ਤੂ ਕਰਤਾ ਸਭੁ ਕਿਛੁ ਜਾਣਦਾ ਜੋ ਜੀਆ ਅੰਦਰਿ ਵਰਤੈ ॥

3ਤੂ ਕਰਤਾ ਆਪਿ ਅਗਣਤੁ ਹੈ ਸਭੁ ਜਗੁ ਵਿਚਿ ਗਣਤੈ ॥

4ਸਭੁ ਕੀਤਾ ਤੇਰਾ ਵਰਤਦਾ ਸਭ ਤੇਰੀ ਬਣਤੈ ॥

5ਤੂ ਘਟਿ ਘਟਿ ਇਕੁ ਵਰਤਦਾ ਸਚੁ ਸਾਹਿਬ ਚਲਤੈ ॥

6ਸਤਿਗੁਰ ਨੋ ਮਿਲੇ ਸੁ ਹਰਿ ਮਿਲੇ ਨਾਹੀ ਕਿਸੈ ਪਰਤੈ ॥੨੪॥

7ਸਲੋਕੁ ਮਃ ੪ ॥

8ਇਹੁ ਮਨੂਆ ਦ੍ਰਿੜੁ ਕਰਿ ਰਖੀਐ ਗੁਰਮੁਖਿ ਲਾਈਐ ਚਿਤੁ ॥

9ਕਿਉ ਸਾਸਿ ਗਿਰਾਸਿ ਵਿਸਾਰੀਐ ਬਹਦਿਆ ਉਠਦਿਆ ਨਿਤ ॥

10ਮਰਣ ਜੀਵਣ ਕੀ ਚਿੰਤਾ ਗਈ ਇਹੁ ਜੀਅੜਾ ਹਰਿ ਪ੍ਰਭ ਵਸਿ ॥

11ਜਿਉ ਭਾਵੈ ਤਿਉ ਰਖੁ ਤੂ ਜਨ ਨਾਨਕ ਨਾਮੁ ਬਖਸਿ ॥੧॥

12ਮਃ ੩ ॥

13ਮਨਮੁਖੁ ਅਹੰਕਾਰੀ ਮਹਲੁ ਨ ਜਾਣੈ ਖਿਨੁ ਆਗੈ ਖਿਨੁ ਪੀਛੈ ॥

14ਸਦਾ ਬੁਲਾਈਐ ਮਹਲਿ ਨ ਆਵੈ ਕਿਉ ਕਰਿ ਦਰਗਹ ਸੀਝੈ ॥

15ਸਤਿਗੁਰ ਕਾ ਮਹਲੁ ਵਿਰਲਾ ਜਾਣੈ ਸਦਾ ਰਹੈ ਕਰ ਜੋੜਿ ॥

16ਆਪਣੀ ਕ੍ਰਿਪਾ ਕਰੇ ਹਰਿ ਮੇਰਾ ਨਾਨਕ ਲਏ ਬਹੋੜਿ ॥੨॥

17ਪਉੜੀ ॥

18ਸਾ ਸੇਵਾ ਕੀਤੀ ਸਫਲ ਹੈ ਜਿਤੁ ਸਤਿਗੁਰ ਕਾ ਮਨੁ ਮੰਨੇ ॥

19ਜਾ ਸਤਿਗੁਰ ਕਾ ਮਨੁ ਮੰਨਿਆ ਤਾ ਪਾਪ ਕਸੰਮਲ ਭੰਨੇ ॥

20ਉਪਦੇਸੁ ਜਿ ਦਿਤਾ ਸਤਿਗੁਰੂ ਸੋ ਸੁਣਿਆ ਸਿਖੀ ਕੰਨੇ ॥

21ਜਿਨ ਸਤਿਗੁਰ ਕਾ ਭਾਣਾ ਮੰਨਿਆ ਤਿਨ ਚੜੀ ਚਵਗਣਿ ਵੰਨੇ ॥

22ਇਹ ਚਾਲ ਨਿਰਾਲੀ ਗੁਰਮੁਖੀ ਗੁਰ ਦੀਖਿਆ ਸੁਣਿ ਮਨੁ ਭਿੰਨੇ ॥੨੫॥

23ਸਲੋਕੁ ਮਃ ੩ ॥

24ਜਿਨਿ ਗੁਰੁ ਗੋਪਿਆ ਆਪਣਾ ਤਿਸੁ ਠਉਰ ਨ ਠਾਉ ॥

25ਹਲਤੁ ਪਲਤੁ ਦੋਵੈ ਗਏ ਦਰਗਹ ਨਾਹੀ ਥਾਉ ॥

26ਓਹ ਵੇਲਾ ਹਥਿ ਨ ਆਵਈ ਫਿਰਿ ਸਤਿਗੁਰ ਲਗਹਿ ਪਾਇ ॥

27ਸਤਿਗੁਰ ਕੀ ਗਣਤੈ ਘੁਸੀਐ ਦੁਖੇ ਦੁਖਿ ਵਿਹਾਇ ॥

28ਸਤਿਗੁਰੁ ਪੁਰਖੁ ਨਿਰਵੈਰੁ ਹੈ ਆਪੇ ਲਏ ਜਿਸੁ ਲਾਇ ॥

29ਨਾਨਕ ਦਰਸਨੁ ਜਿਨਾ ਵੇਖਾਲਿਓਨੁ ਤਿਨਾ ਦਰਗਹ ਲਏ ਛਡਾਇ ॥੧॥

30ਮਃ ੩ ॥

31ਮਨਮੁਖੁ ਅਗਿਆਨੁ ਦੁਰਮਤਿ ਅਹੰਕਾਰੀ ॥

32ਅੰਤਰਿ ਕ੍ਰੋਧੁ ਜੂਐ ਮਤਿ ਹਾਰੀ ॥

33ਕੂੜੁ ਕੁਸਤੁ ਓਹੁ ਪਾਪ ਕਮਾਵੈ ॥

34ਕਿਆ ਓਹੁ ਸੁਣੈ ਕਿਆ ਆਖਿ ਸੁਣਾਵੈ ॥

35ਅੰਨਾ ਬੋਲਾ ਖੁਇ ਉਝੜਿ ਪਾਇ ॥

36ਮਨਮੁਖੁ ਅੰਧਾ ਆਵੈ ਜਾਇ ॥

37ਬਿਨੁ ਸਤਿਗੁਰ ਭੇਟੇ ਥਾਇ ਨ ਪਾਇ ॥

38ਨਾਨਕ ਪੂਰਬਿ ਲਿਖਿਆ ਕਮਾਇ ॥੨॥

39ਪਉੜੀ ॥

40ਜਿਨ ਕੇ ਚਿਤ ਕਠੋਰ ਹਹਿ ਸੇ ਬਹਹਿ ਨ ਸਤਿਗੁਰ ਪਾਸਿ ॥

41ਓਥੈ ਸਚੁ ਵਰਤਦਾ ਕੂੜਿਆਰਾ ਚਿਤ ਉਦਾਸਿ ॥

42ਓਇ ਵਲੁ ਛਲੁ ਕਰਿ ਝਤਿ ਕਢਦੇ ਫਿਰਿ ਜਾਇ ਬਹਹਿ ਕੂੜਿਆਰਾ ਪਾਸਿ ॥

43ਵਿਚਿ ਸਚੇ ਕੂੜੁ ਨ ਗਡਈ ਮਨਿ ਵੇਖਹੁ ਕੋ ਨਿਰਜਾਸਿ ॥

44ਕੂੜਿਆਰ ਕੂੜਿਆਰੀ ਜਾਇ ਰਲੇ ਸਚਿਆਰ ਸਿਖ ਬੈਠੇ ਸਤਿਗੁਰ ਪਾਸਿ ॥੨੬॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath