ਗੁਰੂ ਗ੍ਰੰਥ ਸਾਹਿਬ 315 · Raag Gauree
1ਸਲੋਕ ਮਃ ੫ ॥
2ਰਹਦੇ ਖੁਹਦੇ ਨਿੰਦਕ ਮਾਰਿਅਨੁ ਕਰਿ ਆਪੇ ਆਹਰੁ ॥
3ਸੰਤ ਸਹਾਈ ਨਾਨਕਾ ਵਰਤੈ ਸਭ ਜਾਹਰੁ ॥੧॥
4ਮਃ ੫ ॥
5ਮੁੰਢਹੁ ਭੁਲੇ ਮੁੰਢ ਤੇ ਕਿਥੈ ਪਾਇਨਿ ਹਥੁ ॥
6ਤਿੰਨੈ ਮਾਰੇ ਨਾਨਕਾ ਜਿ ਕਰਣ ਕਾਰਣ ਸਮਰਥੁ ॥੨॥
7ਪਉੜੀ ੫ ॥
8ਲੈ ਫਾਹੇ ਰਾਤੀ ਤੁਰਹਿ ਪ੍ਰਭੁ ਜਾਣੈ ਪ੍ਰਾਣੀ ॥
9ਤਕਹਿ ਨਾਰਿ ਪਰਾਈਆ ਲੁਕਿ ਅੰਦਰਿ ਠਾਣੀ ॥
10ਸੰਨੑੀ ਦੇਨਿੑ ਵਿਖੰਮ ਥਾਇ ਮਿਠਾ ਮਦੁ ਮਾਣੀ ॥
11ਕਰਮੀ ਆਪੋ ਆਪਣੀ ਆਪੇ ਪਛੁਤਾਣੀ ॥
12ਅਜਰਾਈਲੁ ਫਰੇਸਤਾ ਤਿਲ ਪੀੜੇ ਘਾਣੀ ॥੨੭॥
13ਸਲੋਕ ਮਃ ੫ ॥
14ਸੇਵਕ ਸਚੇ ਸਾਹ ਕੇ ਸੇਈ ਪਰਵਾਣੁ ॥
15ਦੂਜਾ ਸੇਵਨਿ ਨਾਨਕਾ ਸੇ ਪਚਿ ਪਚਿ ਮੁਏ ਅਜਾਣ ॥੧॥
16ਮਃ ੫ ॥
17ਜੋ ਧੁਰਿ ਲਿਖਿਆ ਲੇਖੁ ਪ੍ਰਭ ਮੇਟਣਾ ਨ ਜਾਇ ॥
18ਰਾਮ ਨਾਮੁ ਧਨੁ ਵਖਰੋ ਨਾਨਕ ਸਦਾ ਧਿਆਇ ॥੨॥
19ਪਉੜੀ ੫ ॥
20ਨਾਰਾਇਣਿ ਲਇਆ ਨਾਠੂੰਗੜਾ ਪੈਰ ਕਿਥੈ ਰਖੈ ॥
21ਕਰਦਾ ਪਾਪ ਅਮਿਤਿਆ ਨਿਤ ਵਿਸੋ ਚਖੈ ॥
22ਨਿੰਦਾ ਕਰਦਾ ਪਚਿ ਮੁਆ ਵਿਚਿ ਦੇਹੀ ਭਖੈ ॥
23ਸਚੈ ਸਾਹਿਬ ਮਾਰਿਆ ਕਉਣੁ ਤਿਸ ਨੋ ਰਖੈ ॥
24ਨਾਨਕ ਤਿਸੁ ਸਰਣਾਗਤੀ ਜੋ ਪੁਰਖੁ ਅਲਖੈ ॥੨੮॥
25ਸਲੋਕ ਮਃ ੫ ॥
26ਨਰਕ ਘੋਰ ਬਹੁ ਦੁਖ ਘਣੇ ਅਕਿਰਤਘਣਾ ਕਾ ਥਾਨੁ ॥
27ਤਿਨਿ ਪ੍ਰਭਿ ਮਾਰੇ ਨਾਨਕਾ ਹੋਇ ਹੋਇ ਮੁਏ ਹਰਾਮੁ ॥੧॥
28ਮਃ ੫ ॥
29ਅਵਖਧ ਸਭੇ ਕੀਤਿਅਨੁ ਨਿੰਦਕ ਕਾ ਦਾਰੂ ਨਾਹਿ ॥
30ਆਪਿ ਭੁਲਾਏ ਨਾਨਕਾ ਪਚਿ ਪਚਿ ਜੋਨੀ ਪਾਹਿ ॥੨॥
31ਪਉੜੀ ੫ ॥
32ਤੁਸਿ ਦਿਤਾ ਪੂਰੈ ਸਤਿਗੁਰੂ ਹਰਿ ਧਨੁ ਸਚੁ ਅਖੁਟੁ ॥
33ਸਭਿ ਅੰਦੇਸੇ ਮਿਟਿ ਗਏ ਜਮ ਕਾ ਭਉ ਛੁਟੁ ॥
34ਕਾਮ ਕ੍ਰੋਧ ਬੁਰਿਆਈਆਂ ਸੰਗਿ ਸਾਧੂ ਤੁਟੁ ॥
35ਵਿਣੁ ਸਚੇ ਦੂਜਾ ਸੇਵਦੇ ਹੁਇ ਮਰਸਨਿ ਬੁਟੁ ॥
36ਨਾਨਕ ਕਉ ਗੁਰਿ ਬਖਸਿਆ ਨਾਮੈ ਸੰਗਿ ਜੁਟੁ ॥੨੯॥
37ਸਲੋਕ ਮਃ ੪ ॥
38ਤਪਾ ਨ ਹੋਵੈ ਅੰਦ੍ਰਹੁ ਲੋਭੀ ਨਿਤ ਮਾਇਆ ਨੋ ਫਿਰੈ ਜਜਮਾਲਿਆ ॥
39ਅਗੋ ਦੇ ਸਦਿਆ ਸਤੈ ਦੀ ਭਿਖਿਆ ਲਏ ਨਾਹੀ ਪਿਛੋ ਦੇ ਪਛੁਤਾਇ ਕੈ ਆਣਿ ਤਪੈ ਪੁਤੁ ਵਿਚਿ ਬਹਾਲਿਆ ॥
40ਪੰਚ ਲੋਗ ਸਭਿ ਹਸਣ ਲਗੇ ਤਪਾ ਲੋਭਿ ਲਹਰਿ ਹੈ ਗਾਲਿਆ ॥
41ਜਿਥੈ ਥੋੜਾ ਧਨੁ ਵੇਖੈ ਤਿਥੈ ਤਪਾ ਭਿਟੈ ਨਾਹੀ ਧਨਿ ਬਹੁਤੈ ਡਿਠੈ ਤਪੈ ਧਰਮੁ ਹਾਰਿਆ ॥
42ਭਾਈ ਏਹੁ ਤਪਾ ਨ ਹੋਵੀ ਬਗੁਲਾ ਹੈ ਬਹਿ ਸਾਧ ਜਨਾ ਵੀਚਾਰਿਆ ॥
43ਸਤ ਪੁਰਖ ਕੀ ਤਪਾ ਨਿੰਦਾ ਕਰੈ ਸੰਸਾਰੈ ਕੀ ਉਸਤਤੀ ਵਿਚਿ ਹੋਵੈ ਏਤੁ ਦੋਖੈ ਤਪਾ ਦਯਿ ਮਾਰਿਆ ॥
44ਮਹਾ ਪੁਰਖਾਂ ਕੀ ਨਿੰਦਾ ਕਾ ਵੇਖੁ ਜਿ ਤਪੇ ਨੋ ਫਲੁ ਲਗਾ ਸਭੁ ਗਇਆ ਤਪੇ ਕਾ ਘਾਲਿਆ ॥
45ਬਾਹਰਿ ਬਹੈ ਪੰਚਾ ਵਿਚਿ ਤਪਾ ਸਦਾਏ ॥
46ਅੰਦਰਿ ਬਹੈ ਤਪਾ ਪਾਪ ਕਮਾਏ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath