ਗੁਰੂ ਗ੍ਰੰਥ ਸਾਹਿਬ 316 · Raag Gauree · Guru Raam Daas Ji
1ਹਰਿ ਅੰਦਰਲਾ ਪਾਪੁ ਪੰਚਾ ਨੋ ਉਘਾ ਕਰਿ ਵੇਖਾਲਿਆ ॥
2ਧਰਮ ਰਾਇ ਜਮਕੰਕਰਾ ਨੋ ਆਖਿ ਛਡਿਆ ਏਸੁ ਤਪੇ ਨੋ ਤਿਥੈ ਖੜਿ ਪਾਇਹੁ ਜਿਥੈ ਮਹਾ ਮਹਾਂ ਹਤਿਆਰਿਆ ॥
3ਫਿਰਿ ਏਸੁ ਤਪੇ ਦੈ ਮੁਹਿ ਕੋਈ ਲਗਹੁ ਨਾਹੀ ਏਹੁ ਸਤਿਗੁਰਿ ਹੈ ਫਿਟਕਾਰਿਆ ॥
4ਹਰਿ ਕੈ ਦਰਿ ਵਰਤਿਆ ਸੁ ਨਾਨਕਿ ਆਖਿ ਸੁਣਾਇਆ ॥
5ਸੋ ਬੂਝੈ ਜੁ ਦਯਿ ਸਵਾਰਿਆ ॥੧॥
6ਮਃ ੪ ॥
7ਹਰਿ ਭਗਤਾਂ ਹਰਿ ਆਰਾਧਿਆ ਹਰਿ ਕੀ ਵਡਿਆਈ ॥
8ਹਰਿ ਕੀਰਤਨੁ ਭਗਤ ਨਿਤ ਗਾਂਵਦੇ ਹਰਿ ਨਾਮੁ ਸੁਖਦਾਈ ॥
9ਹਰਿ ਭਗਤਾਂ ਨੋ ਨਿਤ ਨਾਵੈ ਦੀ ਵਡਿਆਈ ਬਖਸੀਅਨੁ ਨਿਤ ਚੜੈ ਸਵਾਈ ॥
10ਹਰਿ ਭਗਤਾਂ ਨੋ ਥਿਰੁ ਘਰੀ ਬਹਾਲਿਅਨੁ ਅਪਣੀ ਪੈਜ ਰਖਾਈ ॥
11ਨਿੰਦਕਾਂ ਪਾਸਹੁ ਹਰਿ ਲੇਖਾ ਮੰਗਸੀ ਬਹੁ ਦੇਇ ਸਜਾਈ ॥
12ਜੇਹਾ ਨਿੰਦਕ ਅਪਣੈ ਜੀਇ ਕਮਾਵਦੇ ਤੇਹੋ ਫਲੁ ਪਾਈ ॥
13ਅੰਦਰਿ ਕਮਾਣਾ ਸਰਪਰ ਉਘੜੈ ਭਾਵੈ ਕੋਈ ਬਹਿ ਧਰਤੀ ਵਿਚਿ ਕਮਾਈ ॥
14ਜਨ ਨਾਨਕੁ ਦੇਖਿ ਵਿਗਸਿਆ ਹਰਿ ਕੀ ਵਡਿਆਈ ॥੨॥
15ਪਉੜੀ ਮਃ ੫ ॥
16ਭਗਤ ਜਨਾਂ ਕਾ ਰਾਖਾ ਹਰਿ ਆਪਿ ਹੈ ਕਿਆ ਪਾਪੀ ਕਰੀਐ ॥
17ਗੁਮਾਨੁ ਕਰਹਿ ਮੂੜ ਗੁਮਾਨੀਆ ਵਿਸੁ ਖਾਧੀ ਮਰੀਐ ॥
18ਆਇ ਲਗੇ ਨੀ ਦਿਹ ਥੋੜੜੇ ਜਿਉ ਪਕਾ ਖੇਤੁ ਲੁਣੀਐ ॥
19ਜੇਹੇ ਕਰਮ ਕਮਾਵਦੇ ਤੇਵੇਹੋ ਭਣੀਐ ॥
20ਜਨ ਨਾਨਕ ਕਾ ਖਸਮੁ ਵਡਾ ਹੈ ਸਭਨਾ ਦਾ ਧਣੀਐ ॥੩੦॥
21ਸਲੋਕ ਮਃ ੪ ॥
22ਮਨਮੁਖ ਮੂਲਹੁ ਭੁਲਿਆ ਵਿਚਿ ਲਬੁ ਲੋਭੁ ਅਹੰਕਾਰੁ ॥
23ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰਹਿ ਵੀਚਾਰੁ ॥
24ਸੁਧਿ ਮਤਿ ਕਰਤੈ ਸਭ ਹਿਰਿ ਲਈ ਬੋਲਨਿ ਸਭੁ ਵਿਕਾਰੁ ॥
25ਦਿਤੈ ਕਿਤੈ ਨ ਸੰਤੋਖੀਅਹਿ ਅੰਤਰਿ ਤਿਸਨਾ ਬਹੁ ਅਗਿਆਨੁ ਅੰਧੵਾਰੁ ॥
26ਨਾਨਕ ਮਨਮੁਖਾ ਨਾਲੋ ਤੁਟੀ ਭਲੀ ਜਿਨ ਮਾਇਆ ਮੋਹ ਪਿਆਰੁ ॥੧॥
27ਮਃ ੪ ॥
28ਜਿਨਾ ਅੰਦਰਿ ਦੂਜਾ ਭਾਉ ਹੈ ਤਿਨੑਾ ਗੁਰਮੁਖਿ ਪ੍ਰੀਤਿ ਨ ਹੋਇ ॥
29ਓਹੁ ਆਵੈ ਜਾਇ ਭਵਾਈਐ ਸੁਪਨੈ ਸੁਖੁ ਨ ਕੋਇ ॥
30ਕੂੜੁ ਕਮਾਵੈ ਕੂੜੁ ਉਚਰੈ ਕੂੜਿ ਲਗਿਆ ਕੂੜੁ ਹੋਇ ॥
31ਮਾਇਆ ਮੋਹੁ ਸਭੁ ਦੁਖੁ ਹੈ ਦੁਖਿ ਬਿਨਸੈ ਦੁਖੁ ਰੋਇ ॥
32ਨਾਨਕ ਧਾਤੁ ਲਿਵੈ ਜੋੜੁ ਨ ਆਵਈ ਜੇ ਲੋਚੈ ਸਭੁ ਕੋਇ ॥
33ਜਿਨ ਕਉ ਪੋਤੈ ਪੁੰਨੁ ਪਇਆ ਤਿਨਾ ਗੁਰ ਸਬਦੀ ਸੁਖੁ ਹੋਇ ॥੨॥
34ਪਉੜੀ ਮਃ ੫ ॥
35ਨਾਨਕ ਵੀਚਾਰਹਿ ਸੰਤ ਮੁਨਿ ਜਨਾਂ ਚਾਰਿ ਵੇਦ ਕਹੰਦੇ ॥
36ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥
37ਪਰਗਟ ਪਾਹਾਰੈ ਜਾਪਦੇ ਸਭਿ ਲੋਕ ਸੁਣੰਦੇ ॥
38ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥
39ਓਇ ਲੋਚਨਿ ਓਨਾ ਗੁਣਾ ਨੋ ਓਇ ਅਹੰਕਾਰਿ ਸੜੰਦੇ ॥
40ਓਇ ਵੇਚਾਰੇ ਕਿਆ ਕਰਹਿ ਜਾਂ ਭਾਗ ਧੁਰਿ ਮੰਦੇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath