ਗੁਰੂ ਗ੍ਰੰਥ ਸਾਹਿਬ 317 · Raag Gauree · Guru Arjan Dev Ji
1ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥
2ਵੈਰੁ ਕਰਨਿ ਨਿਰਵੈਰ ਨਾਲਿ ਧਰਮਿ ਨਿਆਇ ਪਚੰਦੇ ॥
3ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥
4ਪੇਡੁ ਮੁੰਢਾਹੂ ਕਟਿਆ ਤਿਸੁ ਡਾਲ ਸੁਕੰਦੇ ॥੩੧॥
5ਸਲੋਕ ਮਃ ੫ ॥
6ਗੁਰ ਨਾਨਕ ਹਰਿ ਨਾਮੁ ਦ੍ਰਿੜਾਇਆ ਭੰਨਣ ਘੜਣ ਸਮਰਥੁ ॥
7ਪ੍ਰਭੁ ਸਦਾ ਸਮਾਲਹਿ ਮਿਤ੍ਰ ਤੂ ਦੁਖੁ ਸਬਾਇਆ ਲਥੁ ॥੧॥
8ਮਃ ੫ ॥
9ਖੁਧਿਆਵੰਤੁ ਨ ਜਾਣਈ ਲਾਜ ਕੁਲਾਜ ਕੁਬੋਲੁ ॥
10ਨਾਨਕੁ ਮਾਂਗੈ ਨਾਮੁ ਹਰਿ ਕਰਿ ਕਿਰਪਾ ਸੰਜੋਗੁ ॥੨॥
11ਪਉੜੀ ॥
12ਜੇਵੇਹੇ ਕਰਮ ਕਮਾਵਦਾ ਤੇਵੇਹੇ ਫਲਤੇ ॥
13ਚਬੇ ਤਤਾ ਲੋਹ ਸਾਰੁ ਵਿਚਿ ਸੰਘੈ ਪਲਤੇ ॥
14ਘਤਿ ਗਲਾਵਾਂ ਚਾਲਿਆ ਤਿਨਿ ਦੂਤਿ ਅਮਲ ਤੇ ॥
15ਕਾਈ ਆਸ ਨ ਪੁੰਨੀਆ ਨਿਤ ਪਰ ਮਲੁ ਹਿਰਤੇ ॥
16ਕੀਆ ਨ ਜਾਣੈ ਅਕਿਰਤਘਣ ਵਿਚਿ ਜੋਨੀ ਫਿਰਤੇ ॥
17ਸਭੇ ਧਿਰਾਂ ਨਿਖੁਟੀਅਸੁ ਹਿਰਿ ਲਈਅਸੁ ਧਰ ਤੇ ॥
18ਵਿਝਣ ਕਲਹ ਨ ਦੇਵਦਾ ਤਾਂ ਲਇਆ ਕਰਤੇ ॥
19ਜੋ ਜੋ ਕਰਤੇ ਅਹੰਮੇਉ ਝੜਿ ਧਰਤੀ ਪੜਤੇ ॥੩੨॥
20ਸਲੋਕ ਮਃ ੩ ॥
21ਗੁਰਮੁਖਿ ਗਿਆਨੁ ਬਿਬੇਕ ਬੁਧਿ ਹੋਇ ॥
22ਹਰਿ ਗੁਣ ਗਾਵੈ ਹਿਰਦੈ ਹਾਰੁ ਪਰੋਇ ॥
23ਪਵਿਤੁ ਪਾਵਨੁ ਪਰਮ ਬੀਚਾਰੀ ॥
24ਜਿ ਓਸੁ ਮਿਲੈ ਤਿਸੁ ਪਾਰਿ ਉਤਾਰੀ ॥
25ਅੰਤਰਿ ਹਰਿ ਨਾਮੁ ਬਾਸਨਾ ਸਮਾਣੀ ॥
26ਹਰਿ ਦਰਿ ਸੋਭਾ ਮਹਾ ਉਤਮ ਬਾਣੀ ॥
27ਜਿ ਪੁਰਖੁ ਸੁਣੈ ਸੁ ਹੋਇ ਨਿਹਾਲੁ ॥
28ਨਾਨਕ ਸਤਿਗੁਰ ਮਿਲਿਐ ਪਾਇਆ ਨਾਮੁ ਧਨੁ ਮਾਲੁ ॥੧॥
29ਮਃ ੪ ॥
30ਸਤਿਗੁਰ ਕੇ ਜੀਅ ਕੀ ਸਾਰ ਨ ਜਾਪੈ ਕਿ ਪੂਰੈ ਸਤਿਗੁਰ ਭਾਵੈ ॥
31ਗੁਰਸਿਖਾਂ ਅੰਦਰਿ ਸਤਿਗੁਰੂ ਵਰਤੈ ਜੋ ਸਿਖਾਂ ਨੋ ਲੋਚੈ ਸੋ ਗੁਰ ਖੁਸੀ ਆਵੈ ॥
32ਸਤਿਗੁਰੁ ਆਖੈ ਸੁ ਕਾਰ ਕਮਾਵਨਿ ਸੁ ਜਪੁ ਕਮਾਵਹਿ ਗੁਰਸਿਖਾਂ ਕੀ ਘਾਲ ਸਚਾ ਥਾਇ ਪਾਵੈ ॥
33ਵਿਣੁ ਸਤਿਗੁਰ ਕੇ ਹੁਕਮੈ ਜਿ ਗੁਰਸਿਖਾਂ ਪਾਸਹੁ ਕੰਮੁ ਕਰਾਇਆ ਲੋੜੇ ਤਿਸੁ ਗੁਰਸਿਖੁ ਫਿਰਿ ਨੇੜਿ ਨ ਆਵੈ ॥
34ਗੁਰ ਸਤਿਗੁਰ ਅਗੈ ਕੋ ਜੀਉ ਲਾਇ ਘਾਲੈ ਤਿਸੁ ਅਗੈ ਗੁਰਸਿਖੁ ਕਾਰ ਕਮਾਵੈ ॥
35ਜਿ ਠਗੀ ਆਵੈ ਠਗੀ ਉਠਿ ਜਾਇ ਤਿਸੁ ਨੇੜੈ ਗੁਰਸਿਖੁ ਮੂਲਿ ਨ ਆਵੈ ॥
36ਬ੍ਰਹਮੁ ਬੀਚਾਰੁ ਨਾਨਕੁ ਆਖਿ ਸੁਣਾਵੈ ॥
37ਜਿ ਵਿਣੁ ਸਤਿਗੁਰ ਕੇ ਮਨੁ ਮੰਨੇ ਕੰਮੁ ਕਰਾਏ ਸੋ ਜੰਤੁ ਮਹਾ ਦੁਖੁ ਪਾਵੈ ॥੨॥
38ਪਉੜੀ ॥
39ਤੂੰ ਸਚਾ ਸਾਹਿਬੁ ਅਤਿ ਵਡਾ ਤੁਹਿ ਜੇਵਡੁ ਤੂੰ ਵਡ ਵਡੇ ॥
40ਜਿਸੁ ਤੂੰ ਮੇਲਹਿ ਸੋ ਤੁਧੁ ਮਿਲੈ ਤੂੰ ਆਪੇ ਬਖਸਿ ਲੈਹਿ ਲੇਖਾ ਛਡੇ ॥
41ਜਿਸ ਨੋ ਤੂੰ ਆਪਿ ਮਿਲਾਇਦਾ ਸੋ ਸਤਿਗੁਰੁ ਸੇਵੇ ਮਨੁ ਗਡ ਗਡੇ ॥
42ਤੂੰ ਸਚਾ ਸਾਹਿਬੁ ਸਚੁ ਤੂ ਸਭੁ ਜੀਉ ਪਿੰਡੁ ਚੰਮੁ ਤੇਰਾ ਹਡੇ ॥
43ਜਿਉ ਭਾਵੈ ਤਿਉ ਰਖੁ ਤੂੰ ਸਚਿਆ ਨਾਨਕ ਮਨਿ ਆਸ ਤੇਰੀ ਵਡ ਵਡੇ ॥੩੩॥੧॥ ਸੁਧੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath