ਗੁਰੂ ਗ੍ਰੰਥ ਸਾਹਿਬ 318 · Raag Gauree
1ਗਉੜੀ ਕੀ ਵਾਰ ਮਹਲਾ ੫ ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ
2ੴ ਸਤਿਗੁਰ ਪ੍ਰਸਾਦਿ ॥
3ਸਲੋਕ ਮਃ ੫ ॥
4ਹਰਿ ਹਰਿ ਨਾਮੁ ਜੋ ਜਨੁ ਜਪੈ ਸੋ ਆਇਆ ਪਰਵਾਣੁ ॥
5ਤਿਸੁ ਜਨ ਕੈ ਬਲਿਹਾਰਣੈ ਜਿਨਿ ਭਜਿਆ ਪ੍ਰਭੁ ਨਿਰਬਾਣੁ ॥
6ਜਨਮ ਮਰਨ ਦੁਖੁ ਕਟਿਆ ਹਰਿ ਭੇਟਿਆ ਪੁਰਖੁ ਸੁਜਾਣੁ ॥
7ਸੰਤ ਸੰਗਿ ਸਾਗਰੁ ਤਰੇ ਜਨ ਨਾਨਕ ਸਚਾ ਤਾਣੁ ॥੧॥
8ਮਃ ੫ ॥
9ਭਲਕੇ ਉਠਿ ਪਰਾਹੁਣਾ ਮੇਰੈ ਘਰਿ ਆਵਉ ॥
10ਪਾਉ ਪਖਾਲਾ ਤਿਸ ਕੇ ਮਨਿ ਤਨਿ ਨਿਤ ਭਾਵਉ ॥
11ਨਾਮੁ ਸੁਣੇ ਨਾਮੁ ਸੰਗ੍ਰਹੈ ਨਾਮੇ ਲਿਵ ਲਾਵਉ ॥
12ਗ੍ਰਿਹੁ ਧਨੁ ਸਭੁ ਪਵਿਤ੍ਰੁ ਹੋਇ ਹਰਿ ਕੇ ਗੁਣ ਗਾਵਉ ॥
13ਹਰਿ ਨਾਮ ਵਾਪਾਰੀ ਨਾਨਕਾ ਵਡਭਾਗੀ ਪਾਵਉ ॥੨॥
14ਪਉੜੀ ॥
15ਜੋ ਤੁਧੁ ਭਾਵੈ ਸੋ ਭਲਾ ਸਚੁ ਤੇਰਾ ਭਾਣਾ ॥
16ਤੂ ਸਭ ਮਹਿ ਏਕੁ ਵਰਤਦਾ ਸਭ ਮਾਹਿ ਸਮਾਣਾ ॥
17ਥਾਨ ਥਨੰਤਰਿ ਰਵਿ ਰਹਿਆ ਜੀਅ ਅੰਦਰਿ ਜਾਣਾ ॥
18ਸਾਧਸੰਗਿ ਮਿਲਿ ਪਾਈਐ ਮਨਿ ਸਚੇ ਭਾਣਾ ॥
19ਨਾਨਕ ਪ੍ਰਭ ਸਰਣਾਗਤੀ ਸਦ ਸਦ ਕੁਰਬਾਣਾ ॥੧॥
20ਸਲੋਕ ਮਃ ੫ ॥
21ਚੇਤਾ ਈ ਤਾਂ ਚੇਤਿ ਸਾਹਿਬੁ ਸਚਾ ਸੋ ਧਣੀ ॥
22ਨਾਨਕ ਸਤਿਗੁਰੁ ਸੇਵਿ ਚੜਿ ਬੋਹਿਥਿ ਭਉਜਲੁ ਪਾਰਿ ਪਉ ॥੧॥
23ਮਃ ੫ ॥
24ਵਾਊ ਸੰਦੇ ਕਪੜੇ ਪਹਿਰਹਿ ਗਰਬਿ ਗਵਾਰ ॥
25ਨਾਨਕ ਨਾਲਿ ਨ ਚਲਨੀ ਜਲਿ ਬਲਿ ਹੋਏ ਛਾਰੁ ॥੨॥
26ਪਉੜੀ ॥
27ਸੇਈ ਉਬਰੇ ਜਗੈ ਵਿਚਿ ਜੋ ਸਚੈ ਰਖੇ ॥
28ਮੁਹਿ ਡਿਠੈ ਤਿਨ ਕੈ ਜੀਵੀਐ ਹਰਿ ਅੰਮ੍ਰਿਤੁ ਚਖੇ ॥
29ਕਾਮੁ ਕ੍ਰੋਧੁ ਲੋਭੁ ਮੋਹੁ ਸੰਗਿ ਸਾਧਾ ਭਖੇ ॥
30ਕਰਿ ਕਿਰਪਾ ਪ੍ਰਭਿ ਆਪਣੀ ਹਰਿ ਆਪਿ ਪਰਖੇ ॥
31ਨਾਨਕ ਚਲਤ ਨ ਜਾਪਨੀ ਕੋ ਸਕੈ ਨ ਲਖੇ ॥੨॥
32ਸਲੋਕ ਮਃ ੫ ॥
33ਨਾਨਕ ਸੋਈ ਦਿਨਸੁ ਸੁਹਾਵੜਾ ਜਿਤੁ ਪ੍ਰਭੁ ਆਵੈ ਚਿਤਿ ॥
34ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਫਿਟੁ ਭਲੇਰੀ ਰੁਤਿ ॥੧॥
35ਮਃ ੫ ॥
36ਨਾਨਕ ਮਿਤ੍ਰਾਈ ਤਿਸੁ ਸਿਉ ਸਭ ਕਿਛੁ ਜਿਸ ਕੈ ਹਾਥਿ ॥
37ਕੁਮਿਤ੍ਰਾ ਸੇਈ ਕਾਂਢੀਅਹਿ ਇਕ ਵਿਖ ਨ ਚਲਹਿ ਸਾਥਿ ॥੨॥
38ਪਉੜੀ ॥
39ਅੰਮ੍ਰਿਤੁ ਨਾਮੁ ਨਿਧਾਨੁ ਹੈ ਮਿਲਿ ਪੀਵਹੁ ਭਾਈ ॥
40ਜਿਸੁ ਸਿਮਰਤ ਸੁਖੁ ਪਾਈਐ ਸਭ ਤਿਖਾ ਬੁਝਾਈ ॥
41ਕਰਿ ਸੇਵਾ ਪਾਰਬ੍ਰਹਮ ਗੁਰ ਭੁਖ ਰਹੈ ਨ ਕਾਈ ॥
42ਸਗਲ ਮਨੋਰਥ ਪੁੰਨਿਆ ਅਮਰਾ ਪਦੁ ਪਾਈ ॥
43ਤੁਧੁ ਜੇਵਡੁ ਤੂਹੈ ਪਾਰਬ੍ਰਹਮ ਨਾਨਕ ਸਰਣਾਈ ॥੩॥
44ਸਲੋਕ ਮਃ ੫ ॥
45ਡਿਠੜੋ ਹਭ ਠਾਇ ਊਣ ਨ ਕਾਈ ਜਾਇ ॥
46ਨਾਨਕ ਲਧਾ ਤਿਨ ਸੁਆਉ ਜਿਨਾ ਸਤਿਗੁਰੁ ਭੇਟਿਆ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath