ਗੁਰੂ ਗ੍ਰੰਥ ਸਾਹਿਬ 319 · Raag Gauree
1ਮਃ ੫ ॥
2ਦਾਮਨੀ ਚਮਤਕਾਰ ਤਿਉ ਵਰਤਾਰਾ ਜਗ ਖੇ ॥
3ਵਥੁ ਸੁਹਾਵੀ ਸਾਇ ਨਾਨਕ ਨਾਉ ਜਪੰਦੋ ਤਿਸੁ ਧਣੀ ॥੨॥
4ਪਉੜੀ ॥
5ਸਿਮ੍ਰਿਤਿ ਸਾਸਤ੍ਰ ਸੋਧਿ ਸਭਿ ਕਿਨੈ ਕੀਮ ਨ ਜਾਣੀ ॥
6ਜੋ ਜਨੁ ਭੇਟੈ ਸਾਧਸੰਗਿ ਸੋ ਹਰਿ ਰੰਗੁ ਮਾਣੀ ॥
7ਸਚੁ ਨਾਮੁ ਕਰਤਾ ਪੁਰਖੁ ਏਹ ਰਤਨਾ ਖਾਣੀ ॥
8ਮਸਤਕਿ ਹੋਵੈ ਲਿਖਿਆ ਹਰਿ ਸਿਮਰਿ ਪਰਾਣੀ ॥
9ਤੋਸਾ ਦਿਚੈ ਸਚੁ ਨਾਮੁ ਨਾਨਕ ਮਿਹਮਾਣੀ ॥੪॥
10ਸਲੋਕ ਮਃ ੫ ॥
11ਅੰਤਰਿ ਚਿੰਤਾ ਨੈਣੀ ਸੁਖੀ ਮੂਲਿ ਨ ਉਤਰੈ ਭੁਖ ॥
12ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੋ ਦੁਖੁ ॥੧॥
13ਮਃ ੫ ॥
14ਮੁਠੜੇ ਸੇਈ ਸਾਥ ਜਿਨੀ ਸਚੁ ਨ ਲਦਿਆ ॥
15ਨਾਨਕ ਸੇ ਸਾਬਾਸਿ ਜਿਨੀ ਗੁਰ ਮਿਲਿ ਇਕੁ ਪਛਾਣਿਆ ॥੨॥
16ਪਉੜੀ ॥
17ਜਿਥੈ ਬੈਸਨਿ ਸਾਧ ਜਨ ਸੋ ਥਾਨੁ ਸੁਹੰਦਾ ॥
18ਓਇ ਸੇਵਨਿ ਸੰਮ੍ਰਿਥੁ ਆਪਣਾ ਬਿਨਸੈ ਸਭੁ ਮੰਦਾ ॥
19ਪਤਿਤ ਉਧਾਰਣ ਪਾਰਬ੍ਰਹਮ ਸੰਤ ਬੇਦੁ ਕਹੰਦਾ ॥
20ਭਗਤਿ ਵਛਲੁ ਤੇਰਾ ਬਿਰਦੁ ਹੈ ਜੁਗਿ ਜੁਗਿ ਵਰਤੰਦਾ ॥
21ਨਾਨਕੁ ਜਾਚੈ ਏਕੁ ਨਾਮੁ ਮਨਿ ਤਨਿ ਭਾਵੰਦਾ ॥੫॥
22ਸਲੋਕ ਮਃ ੫ ॥
23ਚਿੜੀ ਚੁਹਕੀ ਪਹੁ ਫੁਟੀ ਵਗਨਿ ਬਹੁਤੁ ਤਰੰਗ ॥
24ਅਚਰਜ ਰੂਪ ਸੰਤਨ ਰਚੇ ਨਾਨਕ ਨਾਮਹਿ ਰੰਗ ॥੧॥
25ਮਃ ੫ ॥
26ਘਰ ਮੰਦਰ ਖੁਸੀਆ ਤਹੀ ਜਹ ਤੂ ਆਵਹਿ ਚਿਤਿ ॥
27ਦੁਨੀਆ ਕੀਆ ਵਡਿਆਈਆ ਨਾਨਕ ਸਭਿ ਕੁਮਿਤ ॥੨॥
28ਪਉੜੀ ॥
29ਹਰਿ ਧਨੁ ਸਚੀ ਰਾਸਿ ਹੈ ਕਿਨੈ ਵਿਰਲੈ ਜਾਤਾ ॥
30ਤਿਸੈ ਪਰਾਪਤਿ ਭਾਇਰਹੁ ਜਿਸੁ ਦੇਇ ਬਿਧਾਤਾ ॥
31ਮਨ ਤਨ ਭੀਤਰਿ ਮਉਲਿਆ ਹਰਿ ਰੰਗਿ ਜਨੁ ਰਾਤਾ ॥
32ਸਾਧਸੰਗਿ ਗੁਣ ਗਾਇਆ ਸਭਿ ਦੋਖਹ ਖਾਤਾ ॥
33ਨਾਨਕ ਸੋਈ ਜੀਵਿਆ ਜਿਨਿ ਇਕੁ ਪਛਾਤਾ ॥੬॥
34ਸਲੋਕ ਮਃ ੫ ॥
35ਖਖੜੀਆ ਸੁਹਾਵੀਆ ਲਗੜੀਆ ਅਕ ਕੰਠਿ ॥
36ਬਿਰਹ ਵਿਛੋੜਾ ਧਣੀ ਸਿਉ ਨਾਨਕ ਸਹਸੈ ਗੰਠਿ ॥੧॥
37ਮਃ ੫ ॥
38ਵਿਸਾਰੇਦੇ ਮਰਿ ਗਏ ਮਰਿ ਭਿ ਨ ਸਕਹਿ ਮੂਲਿ ॥
39ਵੇਮੁਖ ਹੋਏ ਰਾਮ ਤੇ ਜਿਉ ਤਸਕਰ ਉਪਰਿ ਸੂਲਿ ॥੨॥
40ਪਉੜੀ ॥
41ਸੁਖ ਨਿਧਾਨੁ ਪ੍ਰਭੁ ਏਕੁ ਹੈ ਅਬਿਨਾਸੀ ਸੁਣਿਆ ॥
42ਜਲਿ ਥਲਿ ਮਹੀਅਲਿ ਪੂਰਿਆ ਘਟਿ ਘਟਿ ਹਰਿ ਭਣਿਆ ॥
43ਊਚ ਨੀਚ ਸਭ ਇਕ ਸਮਾਨਿ ਕੀਟ ਹਸਤੀ ਬਣਿਆ ॥
44ਮੀਤ ਸਖਾ ਸੁਤ ਬੰਧਿਪੋ ਸਭਿ ਤਿਸ ਦੇ ਜਣਿਆ ॥
45ਤੁਸਿ ਨਾਨਕੁ ਦੇਵੈ ਜਿਸੁ ਨਾਮੁ ਤਿਨਿ ਹਰਿ ਰੰਗੁ ਮਣਿਆ ॥੭॥
46ਸਲੋਕ ਮਃ ੫ ॥
47ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿ ਨਾਮਾਂ ਮਨਿ ਮੰਤੁ ॥
48ਧੰਨੁ ਸਿ ਸੇਈ ਨਾਨਕਾ ਪੂਰਨੁ ਸੋਈ ਸੰਤੁ ॥੧॥
49ਮਃ ੫ ॥
50ਅਠੇ ਪਹਰ ਭਉਦਾ ਫਿਰੈ ਖਾਵਣ ਸੰਦੜੈ ਸੂਲਿ ॥
51ਦੋਜਕਿ ਪਉਦਾ ਕਿਉ ਰਹੈ ਜਾ ਚਿਤਿ ਨ ਹੋਇ ਰਸੂਲਿ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath