ਗੁਰੂ ਗ੍ਰੰਥ ਸਾਹਿਬ 31 · Siree Raag
1ਸਿਰੀਰਾਗੁ ਮਹਲਾ ੩ ॥
2ਅੰਮ੍ਰਿਤੁ ਛੋਡਿ ਬਿਖਿਆ ਲੋਭਾਣੇ ਸੇਵਾ ਕਰਹਿ ਵਿਡਾਣੀ ॥
3ਆਪਣਾ ਧਰਮੁ ਗਵਾਵਹਿ ਬੂਝਹਿ ਨਾਹੀ ਅਨਦਿਨੁ ਦੁਖਿ ਵਿਹਾਣੀ ॥
4ਮਨਮੁਖ ਅੰਧ ਨ ਚੇਤਹੀ ਡੂਬਿ ਮੁਏ ਬਿਨੁ ਪਾਣੀ ॥੧॥
5ਮਨ ਰੇ ਸਦਾ ਭਜਹੁ ਹਰਿ ਸਰਣਾਈ ॥
6ਗੁਰ ਕਾ ਸਬਦੁ ਅੰਤਰਿ ਵਸੈ ਤਾ ਹਰਿ ਵਿਸਰਿ ਨ ਜਾਈ ॥੧॥ ਰਹਾਉ ॥
7ਇਹੁ ਸਰੀਰੁ ਮਾਇਆ ਕਾ ਪੁਤਲਾ ਵਿਚਿ ਹਉਮੈ ਦੁਸਟੀ ਪਾਈ ॥
8ਆਵਣੁ ਜਾਣਾ ਜੰਮਣੁ ਮਰਣਾ ਮਨਮੁਖਿ ਪਤਿ ਗਵਾਈ ॥
9ਸਤਗੁਰੁ ਸੇਵਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਈ ॥੨॥
10ਸਤਗੁਰ ਕੀ ਸੇਵਾ ਅਤਿ ਸੁਖਾਲੀ ਜੋ ਇਛੇ ਸੋ ਫਲੁ ਪਾਏ ॥
11ਜਤੁ ਸਤੁ ਤਪੁ ਪਵਿਤੁ ਸਰੀਰਾ ਹਰਿ ਹਰਿ ਮੰਨਿ ਵਸਾਏ ॥
12ਸਦਾ ਅਨੰਦਿ ਰਹੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਪਾਏ ॥੩॥
13ਜੋ ਸਤਗੁਰ ਕੀ ਸਰਣਾਗਤੀ ਹਉ ਤਿਨ ਕੈ ਬਲਿ ਜਾਉ ॥
14ਦਰਿ ਸਚੈ ਸਚੀ ਵਡਿਆਈ ਸਹਜੇ ਸਚਿ ਸਮਾਉ ॥
15ਨਾਨਕ ਨਦਰੀ ਪਾਈਐ ਗੁਰਮੁਖਿ ਮੇਲਿ ਮਿਲਾਉ ॥੪॥੧੨॥੪੫॥
16ਸਿਰੀਰਾਗੁ ਮਹਲਾ ੩ ॥
17ਮਨਮੁਖ ਕਰਮ ਕਮਾਵਣੇ ਜਿਉ ਦੋਹਾਗਣਿ ਤਨਿ ਸੀਗਾਰੁ ॥
18ਸੇਜੈ ਕੰਤੁ ਨ ਆਵਈ ਨਿਤ ਨਿਤ ਹੋਇ ਖੁਆਰੁ ॥
19ਪਿਰ ਕਾ ਮਹਲੁ ਨ ਪਾਵਈ ਨਾ ਦੀਸੈ ਘਰੁ ਬਾਰੁ ॥੧॥
20ਭਾਈ ਰੇ ਇਕ ਮਨਿ ਨਾਮੁ ਧਿਆਇ ॥
21ਸੰਤਾ ਸੰਗਤਿ ਮਿਲਿ ਰਹੈ ਜਪਿ ਰਾਮ ਨਾਮੁ ਸੁਖੁ ਪਾਇ ॥੧॥ ਰਹਾਉ ॥
22ਗੁਰਮੁਖਿ ਸਦਾ ਸੋਹਾਗਣੀ ਪਿਰੁ ਰਾਖਿਆ ਉਰ ਧਾਰਿ ॥
23ਮਿਠਾ ਬੋਲਹਿ ਨਿਵਿ ਚਲਹਿ ਸੇਜੈ ਰਵੈ ਭਤਾਰੁ ॥
24ਸੋਭਾਵੰਤੀ ਸੋਹਾਗਣੀ ਜਿਨ ਗੁਰ ਕਾ ਹੇਤੁ ਅਪਾਰੁ ॥੨॥
25ਪੂਰੈ ਭਾਗਿ ਸਤਗੁਰੁ ਮਿਲੈ ਜਾ ਭਾਗੈ ਕਾ ਉਦਉ ਹੋਇ ॥
26ਅੰਤਰਹੁ ਦੁਖੁ ਭ੍ਰਮੁ ਕਟੀਐ ਸੁਖੁ ਪਰਾਪਤਿ ਹੋਇ ॥
27ਗੁਰ ਕੈ ਭਾਣੈ ਜੋ ਚਲੈ ਦੁਖੁ ਨ ਪਾਵੈ ਕੋਇ ॥੩॥
28ਗੁਰ ਕੇ ਭਾਣੇ ਵਿਚਿ ਅੰਮ੍ਰਿਤੁ ਹੈ ਸਹਜੇ ਪਾਵੈ ਕੋਇ ॥
29ਜਿਨਾ ਪਰਾਪਤਿ ਤਿਨ ਪੀਆ ਹਉਮੈ ਵਿਚਹੁ ਖੋਇ ॥
30ਨਾਨਕ ਗੁਰਮੁਖਿ ਨਾਮੁ ਧਿਆਈਐ ਸਚਿ ਮਿਲਾਵਾ ਹੋਇ ॥੪॥੧੩॥੪੬॥
31ਸਿਰੀਰਾਗੁ ਮਹਲਾ ੩ ॥
32ਜਾ ਪਿਰੁ ਜਾਣੈ ਆਪਣਾ ਤਨੁ ਮਨੁ ਅਗੈ ਧਰੇਇ ॥
33ਸੋਹਾਗਣੀ ਕਰਮ ਕਮਾਵਦੀਆ ਸੇਈ ਕਰਮ ਕਰੇਇ ॥
34ਸਹਜੇ ਸਾਚਿ ਮਿਲਾਵੜਾ ਸਾਚੁ ਵਡਾਈ ਦੇਇ ॥੧॥
35ਭਾਈ ਰੇ ਗੁਰ ਬਿਨੁ ਭਗਤਿ ਨ ਹੋਇ ॥
36ਬਿਨੁ ਗੁਰ ਭਗਤਿ ਨ ਪਾਈਐ ਜੇ ਲੋਚੈ ਸਭੁ ਕੋਇ ॥੧॥ ਰਹਾਉ ॥
37ਲਖ ਚਉਰਾਸੀਹ ਫੇਰੁ ਪਇਆ ਕਾਮਣਿ ਦੂਜੈ ਭਾਇ ॥
38ਬਿਨੁ ਗੁਰ ਨੀਦ ਨ ਆਵਈ ਦੁਖੀ ਰੈਣਿ ਵਿਹਾਇ ॥
39ਬਿਨੁ ਸਬਦੈ ਪਿਰੁ ਨ ਪਾਈਐ ਬਿਰਥਾ ਜਨਮੁ ਗਵਾਇ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath