ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 322 · Raag Gauree · Guru Arjan Dev Ji

1ਜੀਵਨ ਪਦੁ ਨਿਰਬਾਣੁ ਇਕੋ ਸਿਮਰੀਐ ॥

2ਦੂਜੀ ਨਾਹੀ ਜਾਇ ਕਿਨਿ ਬਿਧਿ ਧੀਰੀਐ ॥

3ਡਿਠਾ ਸਭੁ ਸੰਸਾਰੁ ਸੁਖੁ ਨ ਨਾਮ ਬਿਨੁ ॥

4ਤਨੁ ਧਨੁ ਹੋਸੀ ਛਾਰੁ ਜਾਣੈ ਕੋਇ ਜਨੁ ॥

5ਰੰਗ ਰੂਪ ਰਸ ਬਾਦਿ ਕਿ ਕਰਹਿ ਪਰਾਣੀਆ ॥

6ਜਿਸੁ ਭੁਲਾਏ ਆਪਿ ਤਿਸੁ ਕਲ ਨਹੀ ਜਾਣੀਆ ॥

7ਰੰਗਿ ਰਤੇ ਨਿਰਬਾਣੁ ਸਚਾ ਗਾਵਹੀ ॥

8ਨਾਨਕ ਸਰਣਿ ਦੁਆਰਿ ਜੇ ਤੁਧੁ ਭਾਵਹੀ ॥੨॥

9ਪਉੜੀ ॥

10ਜੰਮਣੁ ਮਰਣੁ ਨ ਤਿਨੑ ਕਉ ਜੋ ਹਰਿ ਲੜਿ ਲਾਗੇ ॥

11ਜੀਵਤ ਸੇ ਪਰਵਾਣੁ ਹੋਏ ਹਰਿ ਕੀਰਤਨਿ ਜਾਗੇ ॥

12ਸਾਧਸੰਗੁ ਜਿਨ ਪਾਇਆ ਸੇਈ ਵਡਭਾਗੇ ॥

13ਨਾਇ ਵਿਸਰਿਐ ਧ੍ਰਿਗੁ ਜੀਵਣਾ ਤੂਟੇ ਕਚ ਧਾਗੇ ॥

14ਨਾਨਕ ਧੂੜਿ ਪੁਨੀਤ ਸਾਧ ਲਖ ਕੋਟਿ ਪਿਰਾਗੇ ॥੧੬॥

15ਸਲੋਕੁ ਮਃ ੫ ॥

16ਧਰਣਿ ਸੁਵੰਨੀ ਖੜ ਰਤਨ ਜੜਾਵੀ ਹਰਿ ਪ੍ਰੇਮ ਪੁਰਖੁ ਮਨਿ ਵੁਠਾ ॥

17ਸਭੇ ਕਾਜ ਸੁਹੇਲੜੇ ਥੀਏ ਗੁਰੁ ਨਾਨਕੁ ਸਤਿਗੁਰੁ ਤੁਠਾ ॥੧॥

18ਮਃ ੫ ॥

19ਫਿਰਦੀ ਫਿਰਦੀ ਦਹ ਦਿਸਾ ਜਲ ਪਰਬਤ ਬਨਰਾਇ ॥

20ਜਿਥੈ ਡਿਠਾ ਮਿਰਤਕੋ ਇਲ ਬਹਿਠੀ ਆਇ ॥੨॥

21ਪਉੜੀ ॥

22ਜਿਸੁ ਸਰਬ ਸੁਖਾ ਫਲ ਲੋੜੀਅਹਿ ਸੋ ਸਚੁ ਕਮਾਵਉ ॥

23ਨੇੜੈ ਦੇਖਉ ਪਾਰਬ੍ਰਹਮੁ ਇਕੁ ਨਾਮੁ ਧਿਆਵਉ ॥

24ਹੋਇ ਸਗਲ ਕੀ ਰੇਣੁਕਾ ਹਰਿ ਸੰਗਿ ਸਮਾਵਉ ॥

25ਦੂਖੁ ਨ ਦੇਈ ਕਿਸੈ ਜੀਅ ਪਤਿ ਸਿਉ ਘਰਿ ਜਾਵਉ ॥

26ਪਤਿਤ ਪੁਨੀਤ ਕਰਤਾ ਪੁਰਖੁ ਨਾਨਕ ਸੁਣਾਵਉ ॥੧੭॥

27ਸਲੋਕ ਦੋਹਾ ਮਃ ੫ ॥

28ਏਕੁ ਜਿ ਸਾਜਨੁ ਮੈ ਕੀਆ ਸਰਬ ਕਲਾ ਸਮਰਥੁ ॥

29ਜੀਉ ਹਮਾਰਾ ਖੰਨੀਐ ਹਰਿ ਮਨ ਤਨ ਸੰਦੜੀ ਵਥੁ ॥੧॥

30ਮਃ ੫ ॥

31ਜੇ ਕਰੁ ਗਹਹਿ ਪਿਆਰੜੇ ਤੁਧੁ ਨ ਛੋਡਾ ਮੂਲਿ ॥

32ਹਰਿ ਛੋਡਨਿ ਸੇ ਦੁਰਜਨਾ ਪੜਹਿ ਦੋਜਕ ਕੈ ਸੂਲਿ ॥੨॥

33ਪਉੜੀ ॥

34ਸਭਿ ਨਿਧਾਨ ਘਰਿ ਜਿਸ ਦੈ ਹਰਿ ਕਰੇ ਸੁ ਹੋਵੈ ॥

35ਜਪਿ ਜਪਿ ਜੀਵਹਿ ਸੰਤ ਜਨ ਪਾਪਾ ਮਲੁ ਧੋਵੈ ॥

36ਚਰਨ ਕਮਲ ਹਿਰਦੈ ਵਸਹਿ ਸੰਕਟ ਸਭਿ ਖੋਵੈ ॥

37ਗੁਰੁ ਪੂਰਾ ਜਿਸੁ ਭੇਟੀਐ ਮਰਿ ਜਨਮਿ ਨ ਰੋਵੈ ॥

38ਪ੍ਰਭ ਦਰਸ ਪਿਆਸ ਨਾਨਕ ਘਣੀ ਕਿਰਪਾ ਕਰਿ ਦੇਵੈ ॥੧੮॥

39ਸਲੋਕ ਡਖਣਾ ਮਃ ੫ ॥

40ਭੋਰੀ ਭਰਮੁ ਵਞਾਇ ਪਿਰੀ ਮੁਹਬਤਿ ਹਿਕੁ ਤੂ ॥

41ਜਿਥਹੁ ਵੰਞੈ ਜਾਇ ਤਿਥਾਊ ਮਉਜੂਦੁ ਸੋਇ ॥੧॥

42ਮਃ ੫ ॥

43ਚੜਿ ਕੈ ਘੋੜੜੈ ਕੁੰਦੇ ਪਕੜਹਿ ਖੂੰਡੀ ਦੀ ਖੇਡਾਰੀ ॥

44ਹੰਸਾ ਸੇਤੀ ਚਿਤੁ ਉਲਾਸਹਿ ਕੁਕੜ ਦੀ ਓਡਾਰੀ ॥੨॥

45ਪਉੜੀ ॥

46ਰਸਨਾ ਉਚਰੈ ਹਰਿ ਸ੍ਰਵਣੀ ਸੁਣੈ ਸੋ ਉਧਰੈ ਮਿਤਾ ॥

47ਹਰਿ ਜਸੁ ਲਿਖਹਿ ਲਾਇ ਭਾਵਨੀ ਸੇ ਹਸਤ ਪਵਿਤਾ ॥

48ਅਠਸਠਿ ਤੀਰਥ ਮਜਨਾ ਸਭਿ ਪੁੰਨ ਤਿਨਿ ਕਿਤਾ ॥

49ਸੰਸਾਰ ਸਾਗਰ ਤੇ ਉਧਰੇ ਬਿਖਿਆ ਗੜੁ ਜਿਤਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath