ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 323 · Raag Gauree · Guru Arjan Dev Ji

1ਨਾਨਕ ਲੜਿ ਲਾਇ ਉਧਾਰਿਅਨੁ ਦਯੁ ਸੇਵਿ ਅਮਿਤਾ ॥੧੯॥

2ਸਲੋਕ ਮਃ ੫ ॥

3ਧੰਧੜੇ ਕੁਲਾਹ ਚਿਤਿ ਨ ਆਵੈ ਹੇਕੜੋ ॥

4ਨਾਨਕ ਸੇਈ ਤੰਨ ਫੁਟੰਨਿ ਜਿਨਾ ਸਾਂਈ ਵਿਸਰੈ ॥੧॥

5ਮਃ ੫ ॥

6ਪਰੇਤਹੁ ਕੀਤੋਨੁ ਦੇਵਤਾ ਤਿਨਿ ਕਰਣੈਹਾਰੇ ॥

7ਸਭੇ ਸਿਖ ਉਬਾਰਿਅਨੁ ਪ੍ਰਭਿ ਕਾਜ ਸਵਾਰੇ ॥

8ਨਿੰਦਕ ਪਕੜਿ ਪਛਾੜਿਅਨੁ ਝੂਠੇ ਦਰਬਾਰੇ ॥

9ਨਾਨਕ ਕਾ ਪ੍ਰਭੁ ਵਡਾ ਹੈ ਆਪਿ ਸਾਜਿ ਸਵਾਰੇ ॥੨॥

10ਪਉੜੀ ॥

11ਪ੍ਰਭੁ ਬੇਅੰਤੁ ਕਿਛੁ ਅੰਤੁ ਨਾਹਿ ਸਭੁ ਤਿਸੈ ਕਰਣਾ ॥

12ਅਗਮ ਅਗੋਚਰੁ ਸਾਹਿਬੋ ਜੀਆਂ ਕਾ ਪਰਣਾ ॥

13ਹਸਤ ਦੇਇ ਪ੍ਰਤਿਪਾਲਦਾ ਭਰਣ ਪੋਖਣੁ ਕਰਣਾ ॥

14ਮਿਹਰਵਾਨੁ ਬਖਸਿੰਦੁ ਆਪਿ ਜਪਿ ਸਚੇ ਤਰਣਾ ॥

15ਜੋ ਤੁਧੁ ਭਾਵੈ ਸੋ ਭਲਾ ਨਾਨਕ ਦਾਸ ਸਰਣਾ ॥੨੦॥

16ਸਲੋਕ ਮਃ ੫ ॥

17ਤਿੰਨਾ ਭੁਖ ਨ ਕਾ ਰਹੀ ਜਿਸ ਦਾ ਪ੍ਰਭੁ ਹੈ ਸੋਇ ॥

18ਨਾਨਕ ਚਰਣੀ ਲਗਿਆ ਉਧਰੈ ਸਭੋ ਕੋਇ ॥੧॥

19ਮਃ ੫ ॥

20ਜਾਚਿਕੁ ਮੰਗੈ ਨਿਤ ਨਾਮੁ ਸਾਹਿਬੁ ਕਰੇ ਕਬੂਲੁ ॥

21ਨਾਨਕ ਪਰਮੇਸਰੁ ਜਜਮਾਨੁ ਤਿਸਹਿ ਭੁਖ ਨ ਮੂਲਿ ॥੨॥

22ਪਉੜੀ ॥

23ਮਨੁ ਰਤਾ ਗੋਵਿੰਦ ਸੰਗਿ ਸਚੁ ਭੋਜਨੁ ਜੋੜੇ ॥

24ਪ੍ਰੀਤਿ ਲਗੀ ਹਰਿ ਨਾਮ ਸਿਉ ਏ ਹਸਤੀ ਘੋੜੇ ॥

25ਰਾਜ ਮਿਲਖ ਖੁਸੀਆ ਘਣੀ ਧਿਆਇ ਮੁਖੁ ਨ ਮੋੜੇ ॥

26ਢਾਢੀ ਦਰਿ ਪ੍ਰਭ ਮੰਗਣਾ ਦਰੁ ਕਦੇ ਨ ਛੋੜੇ ॥

27ਨਾਨਕ ਮਨਿ ਤਨਿ ਚਾਉ ਏਹੁ ਨਿਤ ਪ੍ਰਭ ਕਉ ਲੋੜੇ ॥੨੧॥੧॥ ਸੁਧੁ ਕੀਚੇ

28ਰਾਗੁ ਗਉੜੀ ਭਗਤਾਂ ਕੀ ਬਾਣੀ

29ੴ ਸਤਿਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥

30ਗਉੜੀ ਗੁਆਰੇਰੀ ਸ੍ਰੀ ਕਬੀਰ ਜੀਉ ਕੇ ਚਉਪਦੇ ੧੪ ॥

31ਅਬ ਮੋਹਿ ਜਲਤ ਰਾਮ ਜਲੁ ਪਾਇਆ ॥

32ਰਾਮ ਉਦਕਿ ਤਨੁ ਜਲਤ ਬੁਝਾਇਆ ॥੧॥ ਰਹਾਉ ॥

33ਮਨੁ ਮਾਰਣ ਕਾਰਣਿ ਬਨ ਜਾਈਐ ॥

34ਸੋ ਜਲੁ ਬਿਨੁ ਭਗਵੰਤ ਨ ਪਾਈਐ ॥੧॥

35ਜਿਹ ਪਾਵਕ ਸੁਰਿ ਨਰ ਹੈ ਜਾਰੇ ॥

36ਰਾਮ ਉਦਕਿ ਜਨ ਜਲਤ ਉਬਾਰੇ ॥੨॥

37ਭਵ ਸਾਗਰ ਸੁਖ ਸਾਗਰ ਮਾਹੀ ॥

38ਪੀਵਿ ਰਹੇ ਜਲ ਨਿਖੁਟਤ ਨਾਹੀ ॥੩॥

39ਕਹਿ ਕਬੀਰ ਭਜੁ ਸਾਰਿੰਗਪਾਨੀ ॥

40ਰਾਮ ਉਦਕਿ ਮੇਰੀ ਤਿਖਾ ਬੁਝਾਨੀ ॥੪॥੧॥

41ਗਉੜੀ ਕਬੀਰ ਜੀ ॥

42ਮਾਧਉ ਜਲ ਕੀ ਪਿਆਸ ਨ ਜਾਇ ॥

43ਜਲ ਮਹਿ ਅਗਨਿ ਉਠੀ ਅਧਿਕਾਇ ॥੧॥ ਰਹਾਉ ॥

44ਤੂੰ ਜਲਨਿਧਿ ਹਉ ਜਲ ਕਾ ਮੀਨੁ ॥

45ਜਲ ਮਹਿ ਰਹਉ ਜਲਹਿ ਬਿਨੁ ਖੀਨੁ ॥੧॥

46ਤੂੰ ਪਿੰਜਰੁ ਹਉ ਸੂਅਟਾ ਤੋਰ ॥

47ਜਮੁ ਮੰਜਾਰੁ ਕਹਾ ਕਰੈ ਮੋਰ ॥੨॥

48ਤੂੰ ਤਰਵਰੁ ਹਉ ਪੰਖੀ ਆਹਿ ॥

49ਮੰਦਭਾਗੀ ਤੇਰੋ ਦਰਸਨੁ ਨਾਹਿ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath