ਗੁਰੂ ਗ੍ਰੰਥ ਸਾਹਿਬ 325 · Raag Gauree
1ਗਉੜੀ ਕਬੀਰ ਜੀ ॥
2ਅੰਧਕਾਰ ਸੁਖਿ ਕਬਹਿ ਨ ਸੋਈ ਹੈ ॥
3ਰਾਜਾ ਰੰਕੁ ਦੋਊ ਮਿਲਿ ਰੋਈ ਹੈ ॥੧॥
4ਜਉ ਪੈ ਰਸਨਾ ਰਾਮੁ ਨ ਕਹਿਬੋ ॥
5ਉਪਜਤ ਬਿਨਸਤ ਰੋਵਤ ਰਹਿਬੋ ॥੧॥ ਰਹਾਉ ॥
6ਜਸ ਦੇਖੀਐ ਤਰਵਰ ਕੀ ਛਾਇਆ ॥
7ਪ੍ਰਾਨ ਗਏ ਕਹੁ ਕਾ ਕੀ ਮਾਇਆ ॥੨॥
8ਜਸ ਜੰਤੀ ਮਹਿ ਜੀਉ ਸਮਾਨਾ ॥
9ਮੂਏ ਮਰਮੁ ਕੋ ਕਾ ਕਰ ਜਾਨਾ ॥੩॥
10ਹੰਸਾ ਸਰਵਰੁ ਕਾਲੁ ਸਰੀਰ ॥
11ਰਾਮ ਰਸਾਇਨ ਪੀਉ ਰੇ ਕਬੀਰ ॥੪॥੮॥
12ਗਉੜੀ ਕਬੀਰ ਜੀ ॥
13ਜੋਤਿ ਕੀ ਜਾਤਿ ਜਾਤਿ ਕੀ ਜੋਤੀ ॥
14ਤਿਤੁ ਲਾਗੇ ਕੰਚੂਆ ਫਲ ਮੋਤੀ ॥੧॥
15ਕਵਨੁ ਸੁ ਘਰੁ ਜੋ ਨਿਰਭਉ ਕਹੀਐ ॥
16ਭਉ ਭਜਿ ਜਾਇ ਅਭੈ ਹੋਇ ਰਹੀਐ ॥੧॥ ਰਹਾਉ ॥
17ਤਟਿ ਤੀਰਥਿ ਨਹੀ ਮਨੁ ਪਤੀਆਇ ॥
18ਚਾਰ ਅਚਾਰ ਰਹੇ ਉਰਝਾਇ ॥੨॥
19ਪਾਪ ਪੁੰਨ ਦੁਇ ਏਕ ਸਮਾਨ ॥
20ਨਿਜ ਘਰਿ ਪਾਰਸੁ ਤਜਹੁ ਗੁਨ ਆਨ ॥੩॥
21ਕਬੀਰ ਨਿਰਗੁਣ ਨਾਮ ਨ ਰੋਸੁ ॥
22ਇਸੁ ਪਰਚਾਇ ਪਰਚਿ ਰਹੁ ਏਸੁ ॥੪॥੯॥
23ਗਉੜੀ ਕਬੀਰ ਜੀ ॥
24ਜੋ ਜਨ ਪਰਮਿਤਿ ਪਰਮਨੁ ਜਾਨਾ ॥
25ਬਾਤਨ ਹੀ ਬੈਕੁੰਠ ਸਮਾਨਾ ॥੧॥
26ਨਾ ਜਾਨਾ ਬੈਕੁੰਠ ਕਹਾ ਹੀ ॥
27ਜਾਨੁ ਜਾਨੁ ਸਭਿ ਕਹਹਿ ਤਹਾ ਹੀ ॥੧॥ ਰਹਾਉ ॥
28ਕਹਨ ਕਹਾਵਨ ਨਹ ਪਤੀਅਈ ਹੈ ॥
29ਤਉ ਮਨੁ ਮਾਨੈ ਜਾ ਤੇ ਹਉਮੈ ਜਈ ਹੈ ॥੨॥
30ਜਬ ਲਗੁ ਮਨਿ ਬੈਕੁੰਠ ਕੀ ਆਸ ॥
31ਤਬ ਲਗੁ ਹੋਇ ਨਹੀ ਚਰਨ ਨਿਵਾਸੁ ॥੩॥
32ਕਹੁ ਕਬੀਰ ਇਹ ਕਹੀਐ ਕਾਹਿ ॥
33ਸਾਧਸੰਗਤਿ ਬੈਕੁੰਠੈ ਆਹਿ ॥੪॥੧੦॥
34ਗਉੜੀ ਕਬੀਰ ਜੀ ॥
35ਉਪਜੈ ਨਿਪਜੈ ਨਿਪਜਿ ਸਮਾਈ ॥
36ਨੈਨਹ ਦੇਖਤ ਇਹੁ ਜਗੁ ਜਾਈ ॥੧॥
37ਲਾਜ ਨ ਮਰਹੁ ਕਹਹੁ ਘਰੁ ਮੇਰਾ ॥
38ਅੰਤ ਕੀ ਬਾਰ ਨਹੀ ਕਛੁ ਤੇਰਾ ॥੧॥ ਰਹਾਉ ॥
39ਅਨਿਕ ਜਤਨ ਕਰਿ ਕਾਇਆ ਪਾਲੀ ॥
40ਮਰਤੀ ਬਾਰ ਅਗਨਿ ਸੰਗਿ ਜਾਲੀ ॥੨॥
41ਚੋਆ ਚੰਦਨੁ ਮਰਦਨ ਅੰਗਾ ॥
42ਸੋ ਤਨੁ ਜਲੈ ਕਾਠ ਕੈ ਸੰਗਾ ॥੩॥
43ਕਹੁ ਕਬੀਰ ਸੁਨਹੁ ਰੇ ਗੁਨੀਆ ॥
44ਬਿਨਸੈਗੋ ਰੂਪੁ ਦੇਖੈ ਸਭ ਦੁਨੀਆ ॥੪॥੧੧॥
45ਗਉੜੀ ਕਬੀਰ ਜੀ ॥
46ਅਵਰ ਮੂਏ ਕਿਆ ਸੋਗੁ ਕਰੀਜੈ ॥
47ਤਉ ਕੀਜੈ ਜਉ ਆਪਨ ਜੀਜੈ ॥੧॥
48ਮੈ ਨ ਮਰਉ ਮਰਿਬੋ ਸੰਸਾਰਾ ॥
49ਅਬ ਮੋਹਿ ਮਿਲਿਓ ਹੈ ਜੀਆਵਨਹਾਰਾ ॥੧॥ ਰਹਾਉ ॥
50ਇਆ ਦੇਹੀ ਪਰਮਲ ਮਹਕੰਦਾ ॥
51ਤਾ ਸੁਖ ਬਿਸਰੇ ਪਰਮਾਨੰਦਾ ॥੨॥
52ਕੂਅਟਾ ਏਕੁ ਪੰਚ ਪਨਿਹਾਰੀ ॥
53ਟੂਟੀ ਲਾਜੁ ਭਰੈ ਮਤਿ ਹਾਰੀ ॥੩॥
54ਕਹੁ ਕਬੀਰ ਇਕ ਬੁਧਿ ਬੀਚਾਰੀ ॥
55ਨਾ ਓਹੁ ਕੂਅਟਾ ਨਾ ਪਨਿਹਾਰੀ ॥੪॥੧੨॥
56ਗਉੜੀ ਕਬੀਰ ਜੀ ॥
57ਅਸਥਾਵਰ ਜੰਗਮ ਕੀਟ ਪਤੰਗਾ ॥
58ਅਨਿਕ ਜਨਮ ਕੀਏ ਬਹੁ ਰੰਗਾ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath