ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 326 · Raag Gauree · Bhagat Kabeer Ji

1ਐਸੇ ਘਰ ਹਮ ਬਹੁਤੁ ਬਸਾਏ ॥

2ਜਬ ਹਮ ਰਾਮ ਗਰਭ ਹੋਇ ਆਏ ॥੧॥ ਰਹਾਉ ॥

3ਜੋਗੀ ਜਤੀ ਤਪੀ ਬ੍ਰਹਮਚਾਰੀ ॥

4ਕਬਹੂ ਰਾਜਾ ਛਤ੍ਰਪਤਿ ਕਬਹੂ ਭੇਖਾਰੀ ॥੨॥

5ਸਾਕਤ ਮਰਹਿ ਸੰਤ ਸਭਿ ਜੀਵਹਿ ॥

6ਰਾਮ ਰਸਾਇਨੁ ਰਸਨਾ ਪੀਵਹਿ ॥੩॥

7ਕਹੁ ਕਬੀਰ ਪ੍ਰਭ ਕਿਰਪਾ ਕੀਜੈ ॥

8ਹਾਰਿ ਪਰੇ ਅਬ ਪੂਰਾ ਦੀਜੈ ॥੪॥੧੩॥

9ਗਉੜੀ ਕਬੀਰ ਜੀ ਕੀ ਨਾਲਿ ਰਲਾਇ ਲਿਖਿਆ ਮਹਲਾ ੫ ॥

10ਐਸੋ ਅਚਰਜੁ ਦੇਖਿਓ ਕਬੀਰ ॥

11ਦਧਿ ਕੈ ਭੋਲੈ ਬਿਰੋਲੈ ਨੀਰੁ ॥੧॥ ਰਹਾਉ ॥

12ਹਰੀ ਅੰਗੂਰੀ ਗਦਹਾ ਚਰੈ ॥

13ਨਿਤ ਉਠਿ ਹਾਸੈ ਹੀਗੈ ਮਰੈ ॥੧॥

14ਮਾਤਾ ਭੈਸਾ ਅੰਮੁਹਾ ਜਾਇ ॥

15ਕੁਦਿ ਕੁਦਿ ਚਰੈ ਰਸਾਤਲਿ ਪਾਇ ॥੨॥

16ਕਹੁ ਕਬੀਰ ਪਰਗਟੁ ਭਈ ਖੇਡ ॥

17ਲੇਲੇ ਕਉ ਚੂਘੈ ਨਿਤ ਭੇਡ ॥੩॥

18ਰਾਮ ਰਮਤ ਮਤਿ ਪਰਗਟੀ ਆਈ ॥

19ਕਹੁ ਕਬੀਰ ਗੁਰਿ ਸੋਝੀ ਪਾਈ ॥੪॥੧॥੧੪॥

20ਗਉੜੀ ਕਬੀਰ ਜੀ ਪੰਚਪਦੇ ॥

21ਜਿਉ ਜਲ ਛੋਡਿ ਬਾਹਰਿ ਭਇਓ ਮੀਨਾ ॥

22ਪੂਰਬ ਜਨਮ ਹਉ ਤਪ ਕਾ ਹੀਨਾ ॥੧॥

23ਅਬ ਕਹੁ ਰਾਮ ਕਵਨ ਗਤਿ ਮੋਰੀ ॥

24ਤਜੀ ਲੇ ਬਨਾਰਸ ਮਤਿ ਭਈ ਥੋਰੀ ॥੧॥ ਰਹਾਉ ॥

25ਸਗਲ ਜਨਮੁ ਸਿਵ ਪੁਰੀ ਗਵਾਇਆ ॥

26ਮਰਤੀ ਬਾਰ ਮਗਹਰਿ ਉਠਿ ਆਇਆ ॥੨॥

27ਬਹੁਤੁ ਬਰਸ ਤਪੁ ਕੀਆ ਕਾਸੀ ॥

28ਮਰਨੁ ਭਇਆ ਮਗਹਰ ਕੀ ਬਾਸੀ ॥੩॥

29ਕਾਸੀ ਮਗਹਰ ਸਮ ਬੀਚਾਰੀ ॥

30ਓਛੀ ਭਗਤਿ ਕੈਸੇ ਉਤਰਸਿ ਪਾਰੀ ॥੪॥

31ਕਹੁ ਗੁਰ ਗਜ ਸਿਵ ਸਭੁ ਕੋ ਜਾਨੈ ॥

32ਮੁਆ ਕਬੀਰੁ ਰਮਤ ਸ੍ਰੀ ਰਾਮੈ ॥੫॥੧੫॥

33ਗਉੜੀ ਕਬੀਰ ਜੀ ॥

34ਚੋਆ ਚੰਦਨ ਮਰਦਨ ਅੰਗਾ ॥

35ਸੋ ਤਨੁ ਜਲੈ ਕਾਠ ਕੈ ਸੰਗਾ ॥੧॥

36ਇਸੁ ਤਨ ਧਨ ਕੀ ਕਵਨ ਬਡਾਈ ॥

37ਧਰਨਿ ਪਰੈ ਉਰਵਾਰਿ ਨ ਜਾਈ ॥੧॥ ਰਹਾਉ ॥

38ਰਾਤਿ ਜਿ ਸੋਵਹਿ ਦਿਨ ਕਰਹਿ ਕਾਮ ॥

39ਇਕੁ ਖਿਨੁ ਲੇਹਿ ਨ ਹਰਿ ਕੋ ਨਾਮ ॥੨॥

40ਹਾਥਿ ਤ ਡੋਰ ਮੁਖਿ ਖਾਇਓ ਤੰਬੋਰ ॥

41ਮਰਤੀ ਬਾਰ ਕਸਿ ਬਾਧਿਓ ਚੋਰ ॥੩॥

42ਗੁਰਮਤਿ ਰਸਿ ਰਸਿ ਹਰਿ ਗੁਨ ਗਾਵੈ ॥

43ਰਾਮੈ ਰਾਮ ਰਮਤ ਸੁਖੁ ਪਾਵੈ ॥੪॥

44ਕਿਰਪਾ ਕਰਿ ਕੈ ਨਾਮੁ ਦ੍ਰਿੜਾਈ ॥

45ਹਰਿ ਹਰਿ ਬਾਸੁ ਸੁਗੰਧ ਬਸਾਈ ॥੫॥

46ਕਹਤ ਕਬੀਰ ਚੇਤਿ ਰੇ ਅੰਧਾ ॥

47ਸਤਿ ਰਾਮੁ ਝੂਠਾ ਸਭੁ ਧੰਧਾ ॥੬॥੧੬॥

48ਗਉੜੀ ਕਬੀਰ ਜੀ ਤਿਪਦੇ ਚਾਰਤੁਕੇ ॥

49ਜਮ ਤੇ ਉਲਟਿ ਭਏ ਹੈ ਰਾਮ ॥

50ਦੁਖ ਬਿਨਸੇ ਸੁਖ ਕੀਓ ਬਿਸਰਾਮ ॥

51ਬੈਰੀ ਉਲਟਿ ਭਏ ਹੈ ਮੀਤਾ ॥

52ਸਾਕਤ ਉਲਟਿ ਸੁਜਨ ਭਏ ਚੀਤਾ ॥੧॥

53ਅਬ ਮੋਹਿ ਸਰਬ ਕੁਸਲ ਕਰਿ ਮਾਨਿਆ ॥

54ਸਾਂਤਿ ਭਈ ਜਬ ਗੋਬਿਦੁ ਜਾਨਿਆ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath