ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 327 · Raag Gauree · Bhagat Kabeer Ji

1ਤਨ ਮਹਿ ਹੋਤੀ ਕੋਟਿ ਉਪਾਧਿ ॥

2ਉਲਟਿ ਭਈ ਸੁਖ ਸਹਜਿ ਸਮਾਧਿ ॥

3ਆਪੁ ਪਛਾਨੈ ਆਪੈ ਆਪ ॥

4ਰੋਗੁ ਨ ਬਿਆਪੈ ਤੀਨੌ ਤਾਪ ॥੨॥

5ਅਬ ਮਨੁ ਉਲਟਿ ਸਨਾਤਨੁ ਹੂਆ ॥

6ਤਬ ਜਾਨਿਆ ਜਬ ਜੀਵਤ ਮੂਆ ॥

7ਕਹੁ ਕਬੀਰ ਸੁਖਿ ਸਹਜਿ ਸਮਾਵਉ ॥

8ਆਪਿ ਨ ਡਰਉ ਨ ਅਵਰ ਡਰਾਵਉ ॥੩॥੧੭॥

9ਗਉੜੀ ਕਬੀਰ ਜੀ ॥

10ਪਿੰਡਿ ਮੂਐ ਜੀਉ ਕਿਹ ਘਰਿ ਜਾਤਾ ॥

11ਸਬਦਿ ਅਤੀਤਿ ਅਨਾਹਦਿ ਰਾਤਾ ॥

12ਜਿਨਿ ਰਾਮੁ ਜਾਨਿਆ ਤਿਨਹਿ ਪਛਾਨਿਆ ॥

13ਜਿਉ ਗੂੰਗੇ ਸਾਕਰ ਮਨੁ ਮਾਨਿਆ ॥੧॥

14ਐਸਾ ਗਿਆਨੁ ਕਥੈ ਬਨਵਾਰੀ ॥

15ਮਨ ਰੇ ਪਵਨ ਦ੍ਰਿੜ ਸੁਖਮਨ ਨਾਰੀ ॥੧॥ ਰਹਾਉ ॥

16ਸੋ ਗੁਰੁ ਕਰਹੁ ਜਿ ਬਹੁਰਿ ਨ ਕਰਨਾ ॥

17ਸੋ ਪਦੁ ਰਵਹੁ ਜਿ ਬਹੁਰਿ ਨ ਰਵਨਾ ॥

18ਸੋ ਧਿਆਨੁ ਧਰਹੁ ਜਿ ਬਹੁਰਿ ਨ ਧਰਨਾ ॥

19ਐਸੇ ਮਰਹੁ ਜਿ ਬਹੁਰਿ ਨ ਮਰਨਾ ॥੨॥

20ਉਲਟੀ ਗੰਗਾ ਜਮੁਨ ਮਿਲਾਵਉ ॥

21ਬਿਨੁ ਜਲ ਸੰਗਮ ਮਨ ਮਹਿ ਨੑਾਵਉ ॥

22ਲੋਚਾ ਸਮਸਰਿ ਇਹੁ ਬਿਉਹਾਰਾ ॥

23ਤਤੁ ਬੀਚਾਰਿ ਕਿਆ ਅਵਰਿ ਬੀਚਾਰਾ ॥੩॥

24ਅਪੁ ਤੇਜੁ ਬਾਇ ਪ੍ਰਿਥਮੀ ਆਕਾਸਾ ॥

25ਐਸੀ ਰਹਤ ਰਹਉ ਹਰਿ ਪਾਸਾ ॥

26ਕਹੈ ਕਬੀਰ ਨਿਰੰਜਨ ਧਿਆਵਉ ॥

27ਤਿਤੁ ਘਰਿ ਜਾਉ ਜਿ ਬਹੁਰਿ ਨ ਆਵਉ ॥੪॥੧੮॥

28ਗਉੜੀ ਕਬੀਰ ਜੀ ਤਿਪਦੇ ॥

29ਕੰਚਨ ਸਿਉ ਪਾਈਐ ਨਹੀ ਤੋਲਿ ॥

30ਮਨੁ ਦੇ ਰਾਮੁ ਲੀਆ ਹੈ ਮੋਲਿ ॥੧॥

31ਅਬ ਮੋਹਿ ਰਾਮੁ ਅਪੁਨਾ ਕਰਿ ਜਾਨਿਆ ॥

32ਸਹਜ ਸੁਭਾਇ ਮੇਰਾ ਮਨੁ ਮਾਨਿਆ ॥੧॥ ਰਹਾਉ ॥

33ਬ੍ਰਹਮੈ ਕਥਿ ਕਥਿ ਅੰਤੁ ਨ ਪਾਇਆ ॥

34ਰਾਮ ਭਗਤਿ ਬੈਠੇ ਘਰਿ ਆਇਆ ॥੨॥

35ਕਹੁ ਕਬੀਰ ਚੰਚਲ ਮਤਿ ਤਿਆਗੀ ॥

36ਕੇਵਲ ਰਾਮ ਭਗਤਿ ਨਿਜ ਭਾਗੀ ॥੩॥੧॥੧੯॥

37ਗਉੜੀ ਕਬੀਰ ਜੀ ॥

38ਜਿਹ ਮਰਨੈ ਸਭੁ ਜਗਤੁ ਤਰਾਸਿਆ ॥

39ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥

40ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥

41ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥

42ਮਰਨੋ ਮਰਨੁ ਕਹੈ ਸਭੁ ਕੋਈ ॥

43ਸਹਜੇ ਮਰੈ ਅਮਰੁ ਹੋਇ ਸੋਈ ॥੨॥

44ਕਹੁ ਕਬੀਰ ਮਨਿ ਭਇਆ ਅਨੰਦਾ ॥

45ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥

46ਗਉੜੀ ਕਬੀਰ ਜੀ ॥

47ਕਤ ਨਹੀ ਠਉਰ ਮੂਲੁ ਕਤ ਲਾਵਉ ॥

48ਖੋਜਤ ਤਨ ਮਹਿ ਠਉਰ ਨ ਪਾਵਉ ॥੧॥

49ਲਾਗੀ ਹੋਇ ਸੁ ਜਾਨੈ ਪੀਰ ॥

50ਰਾਮ ਭਗਤਿ ਅਨੀਆਲੇ ਤੀਰ ॥੧॥ ਰਹਾਉ ॥

51ਏਕ ਭਾਇ ਦੇਖਉ ਸਭ ਨਾਰੀ ॥

52ਕਿਆ ਜਾਨਉ ਸਹ ਕਉਨ ਪਿਆਰੀ ॥੨॥

53ਕਹੁ ਕਬੀਰ ਜਾ ਕੈ ਮਸਤਕਿ ਭਾਗੁ ॥

54ਸਭ ਪਰਹਰਿ ਤਾ ਕਉ ਮਿਲੈ ਸੁਹਾਗੁ ॥੩॥੨੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath