ਗੁਰੂ ਗ੍ਰੰਥ ਸਾਹਿਬ 328 · Raag Gauree
1ਗਉੜੀ ਕਬੀਰ ਜੀ ॥
2ਜਾ ਕੈ ਹਰਿ ਸਾ ਠਾਕੁਰੁ ਭਾਈ ॥
3ਮੁਕਤਿ ਅਨੰਤ ਪੁਕਾਰਣਿ ਜਾਈ ॥੧॥
4ਅਬ ਕਹੁ ਰਾਮ ਭਰੋਸਾ ਤੋਰਾ ॥
5ਤਬ ਕਾਹੂ ਕਾ ਕਵਨੁ ਨਿਹੋਰਾ ॥੧॥ ਰਹਾਉ ॥
6ਤੀਨਿ ਲੋਕ ਜਾ ਕੈ ਹਹਿ ਭਾਰ ॥
7ਸੋ ਕਾਹੇ ਨ ਕਰੈ ਪ੍ਰਤਿਪਾਰ ॥੨॥
8ਕਹੁ ਕਬੀਰ ਇਕ ਬੁਧਿ ਬੀਚਾਰੀ ॥
9ਕਿਆ ਬਸੁ ਜਉ ਬਿਖੁ ਦੇ ਮਹਤਾਰੀ ॥੩॥੨੨॥
10ਗਉੜੀ ਕਬੀਰ ਜੀ ॥
11ਬਿਨੁ ਸਤ ਸਤੀ ਹੋਇ ਕੈਸੇ ਨਾਰਿ ॥
12ਪੰਡਿਤ ਦੇਖਹੁ ਰਿਦੈ ਬੀਚਾਰਿ ॥੧॥
13ਪ੍ਰੀਤਿ ਬਿਨਾ ਕੈਸੇ ਬਧੈ ਸਨੇਹੁ ॥
14ਜਬ ਲਗੁ ਰਸੁ ਤਬ ਲਗੁ ਨਹੀ ਨੇਹੁ ॥੧॥ ਰਹਾਉ ॥
15ਸਾਹਨਿ ਸਤੁ ਕਰੈ ਜੀਅ ਅਪਨੈ ॥
16ਸੋ ਰਮਯੇ ਕਉ ਮਿਲੈ ਨ ਸੁਪਨੈ ॥੨॥
17ਤਨੁ ਮਨੁ ਧਨੁ ਗ੍ਰਿਹੁ ਸਉਪਿ ਸਰੀਰੁ ॥
18ਸੋਈ ਸੁਹਾਗਨਿ ਕਹੈ ਕਬੀਰੁ ॥੩॥੨੩॥
19ਗਉੜੀ ਕਬੀਰ ਜੀ ॥
20ਬਿਖਿਆ ਬਿਆਪਿਆ ਸਗਲ ਸੰਸਾਰੁ ॥
21ਬਿਖਿਆ ਲੈ ਡੂਬੀ ਪਰਵਾਰੁ ॥੧॥
22ਰੇ ਨਰ ਨਾਵ ਚਉੜਿ ਕਤ ਬੋੜੀ ॥
23ਹਰਿ ਸਿਉ ਤੋੜਿ ਬਿਖਿਆ ਸੰਗਿ ਜੋੜੀ ॥੧॥ ਰਹਾਉ ॥
24ਸੁਰਿ ਨਰ ਦਾਧੇ ਲਾਗੀ ਆਗਿ ॥
25ਨਿਕਟਿ ਨੀਰੁ ਪਸੁ ਪੀਵਸਿ ਨ ਝਾਗਿ ॥੨॥
26ਚੇਤਤ ਚੇਤਤ ਨਿਕਸਿਓ ਨੀਰੁ ॥
27ਸੋ ਜਲੁ ਨਿਰਮਲੁ ਕਥਤ ਕਬੀਰੁ ॥੩॥੨੪॥
28ਗਉੜੀ ਕਬੀਰ ਜੀ ॥
29ਜਿਹ ਕੁਲਿ ਪੂਤੁ ਨ ਗਿਆਨ ਬੀਚਾਰੀ ॥
30ਬਿਧਵਾ ਕਸ ਨ ਭਈ ਮਹਤਾਰੀ ॥੧॥
31ਜਿਹ ਨਰ ਰਾਮ ਭਗਤਿ ਨਹਿ ਸਾਧੀ ॥
32ਜਨਮਤ ਕਸ ਨ ਮੁਓ ਅਪਰਾਧੀ ॥੧॥ ਰਹਾਉ ॥
33ਮੁਚੁ ਮੁਚੁ ਗਰਭ ਗਏ ਕੀਨ ਬਚਿਆ ॥
34ਬੁਡਭੁਜ ਰੂਪ ਜੀਵੇ ਜਗ ਮਝਿਆ ॥੨॥
35ਕਹੁ ਕਬੀਰ ਜੈਸੇ ਸੁੰਦਰ ਸਰੂਪ ॥ ਨਾਮ ਬਿਨਾ ਜੈਸੇ ਕੁਬਜ ਕੁਰੂਪ ॥੩॥੨੫॥
36ਗਉੜੀ ਕਬੀਰ ਜੀ ॥
37ਜੋ ਜਨ ਲੇਹਿ ਖਸਮ ਕਾ ਨਾਉ ॥ ਤਿਨ ਕੈ ਸਦ ਬਲਿਹਾਰੈ ਜਾਉ ॥੧॥
38ਸੋ ਨਿਰਮਲੁ ਨਿਰਮਲ ਹਰਿ ਗੁਨ ਗਾਵੈ ॥
39ਸੋ ਭਾਈ ਮੇਰੈ ਮਨਿ ਭਾਵੈ ॥੧॥ ਰਹਾਉ ॥
40ਜਿਹ ਘਟ ਰਾਮੁ ਰਹਿਆ ਭਰਪੂਰਿ ॥ ਤਿਨ ਕੀ ਪਗ ਪੰਕਜ ਹਮ ਧੂਰਿ ॥੨॥
41ਜਾਤਿ ਜੁਲਾਹਾ ਮਤਿ ਕਾ ਧੀਰੁ ॥
42ਸਹਜਿ ਸਹਜਿ ਗੁਣ ਰਮੈ ਕਬੀਰੁ ॥੩॥੨੬॥
43ਗਉੜੀ ਕਬੀਰ ਜੀ ॥
44ਗਗਨਿ ਰਸਾਲ ਚੁਐ ਮੇਰੀ ਭਾਠੀ ॥
45ਸੰਚਿ ਮਹਾ ਰਸੁ ਤਨੁ ਭਇਆ ਕਾਠੀ ॥੧॥
46ਉਆ ਕਉ ਕਹੀਐ ਸਹਜ ਮਤਵਾਰਾ ॥
47ਪੀਵਤ ਰਾਮ ਰਸੁ ਗਿਆਨ ਬੀਚਾਰਾ ॥੧॥ ਰਹਾਉ ॥
48ਸਹਜ ਕਲਾਲਨਿ ਜਉ ਮਿਲਿ ਆਈ ॥
49ਆਨੰਦਿ ਮਾਤੇ ਅਨਦਿਨੁ ਜਾਈ ॥੨॥
50ਚੀਨਤ ਚੀਤੁ ਨਿਰੰਜਨ ਲਾਇਆ ॥
51ਕਹੁ ਕਬੀਰ ਤੌ ਅਨਭਉ ਪਾਇਆ ॥੩॥੨੭॥
52ਗਉੜੀ ਕਬੀਰ ਜੀ ॥
53ਮਨ ਕਾ ਸੁਭਾਉ ਮਨਹਿ ਬਿਆਪੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath