ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 32 · Siree Raag · Guru Amar Daas Ji

1ਹਉ ਹਉ ਕਰਤੀ ਜਗੁ ਫਿਰੀ ਨਾ ਧਨੁ ਸੰਪੈ ਨਾਲਿ ॥

2ਅੰਧੀ ਨਾਮੁ ਨ ਚੇਤਈ ਸਭ ਬਾਧੀ ਜਮਕਾਲਿ ॥

3ਸਤਗੁਰਿ ਮਿਲਿਐ ਧਨੁ ਪਾਇਆ ਹਰਿ ਨਾਮਾ ਰਿਦੈ ਸਮਾਲਿ ॥੩॥

4ਨਾਮਿ ਰਤੇ ਸੇ ਨਿਰਮਲੇ ਗੁਰ ਕੈ ਸਹਜਿ ਸੁਭਾਇ ॥

5ਮਨੁ ਤਨੁ ਰਾਤਾ ਰੰਗ ਸਿਉ ਰਸਨਾ ਰਸਨ ਰਸਾਇ ॥

6ਨਾਨਕ ਰੰਗੁ ਨ ਉਤਰੈ ਜੋ ਹਰਿ ਧੁਰਿ ਛੋਡਿਆ ਲਾਇ ॥੪॥੧੪॥੪੭॥

7ਸਿਰੀਰਾਗੁ ਮਹਲਾ ੩ ॥

8ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਈ ॥

9ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਸੋਈ ॥

10ਹਰਿ ਜੀਉ ਸਾਚਾ ਸਾਚੀ ਬਾਣੀ ਸਬਦਿ ਮਿਲਾਵਾ ਹੋਈ ॥੧॥

11ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥

12ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥

13ਆਪੇ ਜਗਜੀਵਨੁ ਸੁਖਦਾਤਾ ਆਪੇ ਬਖਸਿ ਮਿਲਾਏ ॥

14ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥

15ਗੁਰਮੁਖਿ ਆਪੇ ਦੇਇ ਵਡਾਈ ਆਪੇ ਸੇਵ ਕਰਾਏ ॥੨॥

16ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ ਜਾਈ ॥

17ਸਤਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਦੀ ਕੀਮ ਨ ਪਾਈ ॥

18ਹਰਿ ਪ੍ਰਭੁ ਸਖਾ ਮੀਤੁ ਪ੍ਰਭੁ ਮੇਰਾ ਅੰਤੇ ਹੋਇ ਸਖਾਈ ॥੩॥

19ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥

20ਹਰਿ ਜੀਉ ਦਾਤਾ ਭਗਤਿ ਵਛਲੁ ਹੈ ਕਰਿ ਕਿਰਪਾ ਮੰਨਿ ਵਸਾਈ ॥

21ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੪॥੧੫॥੪੮॥

22ਸਿਰੀਰਾਗੁ ਮਹਲਾ ੩ ॥

23ਧਨੁ ਜਨਨੀ ਜਿਨਿ ਜਾਇਆ ਧੰਨੁ ਪਿਤਾ ਪਰਧਾਨੁ ॥ ਸਤਗੁਰੁ ਸੇਵਿ ਸੁਖੁ ਪਾਇਆ ਵਿਚਹੁ ਗਇਆ ਗੁਮਾਨੁ ॥

24ਦਰਿ ਸੇਵਨਿ ਸੰਤ ਜਨ ਖੜੇ ਪਾਇਨਿ ਗੁਣੀ ਨਿਧਾਨੁ ॥੧॥

25ਮੇਰੇ ਮਨ ਗੁਰ ਮੁਖਿ ਧਿਆਇ ਹਰਿ ਸੋਇ ॥

26ਗੁਰ ਕਾ ਸਬਦੁ ਮਨਿ ਵਸੈ ਮਨੁ ਤਨੁ ਨਿਰਮਲੁ ਹੋਇ ॥੧॥ ਰਹਾਉ ॥

27ਕਰਿ ਕਿਰਪਾ ਘਰਿ ਆਇਆ ਆਪੇ ਮਿਲਿਆ ਆਇ ॥

28ਗੁਰ ਸਬਦੀ ਸਾਲਾਹੀਐ ਰੰਗੇ ਸਹਜਿ ਸੁਭਾਇ ॥

29ਸਚੈ ਸਚਿ ਸਮਾਇਆ ਮਿਲਿ ਰਹੈ ਨ ਵਿਛੁੜਿ ਜਾਇ ॥੨॥

30ਜੋ ਕਿਛੁ ਕਰਣਾ ਸੁ ਕਰਿ ਰਹਿਆ ਅਵਰੁ ਨ ਕਰਣਾ ਜਾਇ ॥

31ਚਿਰੀ ਵਿਛੁੰਨੇ ਮੇਲਿਅਨੁ ਸਤਗੁਰ ਪੰਨੈ ਪਾਇ ॥

32ਆਪੇ ਕਾਰ ਕਰਾਇਸੀ ਅਵਰੁ ਨ ਕਰਣਾ ਜਾਇ ॥੩॥

33ਮਨੁ ਤਨੁ ਰਤਾ ਰੰਗ ਸਿਉ ਹਉਮੈ ਤਜਿ ਵਿਕਾਰ ॥

34ਅਹਿਨਿਸਿ ਹਿਰਦੈ ਰਵਿ ਰਹੈ ਨਿਰਭਉ ਨਾਮੁ ਨਿਰੰਕਾਰ ॥

35ਨਾਨਕ ਆਪਿ ਮਿਲਾਇਅਨੁ ਪੂਰੈ ਸਬਦਿ ਅਪਾਰ ॥੪॥੧੬॥੪੯॥

36ਸਿਰੀਰਾਗੁ ਮਹਲਾ ੩ ॥

37ਗੋਵਿਦੁ ਗੁਣੀ ਨਿਧਾਨੁ ਹੈ ਅੰਤੁ ਨ ਪਾਇਆ ਜਾਇ ॥

38ਕਥਨੀ ਬਦਨੀ ਨ ਪਾਈਐ ਹਉਮੈ ਵਿਚਹੁ ਜਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath