ਗੁਰੂ ਗ੍ਰੰਥ ਸਾਹਿਬ 331 · Raag Gauree · Bhagat Kabeer Ji
1ਕਉਨੁ ਕੋ ਪੂਤੁ ਪਿਤਾ ਕੋ ਕਾ ਕੋ ॥
2ਕਉਨੁ ਮਰੈ ਕੋ ਦੇਇ ਸੰਤਾਪੋ ॥੧॥
3ਹਰਿ ਠਗ ਜਗ ਕਉ ਠਗਉਰੀ ਲਾਈ ॥
4ਹਰਿ ਕੇ ਬਿਓਗ ਕੈਸੇ ਜੀਅਉ ਮੇਰੀ ਮਾਈ ॥੧॥ ਰਹਾਉ ॥
5ਕਉਨ ਕੋ ਪੁਰਖੁ ਕਉਨ ਕੀ ਨਾਰੀ ॥
6ਇਆ ਤਤ ਲੇਹੁ ਸਰੀਰ ਬਿਚਾਰੀ ॥੨॥
7ਕਹਿ ਕਬੀਰ ਠਗ ਸਿਉ ਮਨੁ ਮਾਨਿਆ ॥
8ਗਈ ਠਗਉਰੀ ਠਗੁ ਪਹਿਚਾਨਿਆ ॥੩॥੩੯॥
9ਅਬ ਮੋ ਕਉ ਭਏ ਰਾਜਾ ਰਾਮ ਸਹਾਈ ॥
10ਜਨਮ ਮਰਨ ਕਟਿ ਪਰਮ ਗਤਿ ਪਾਈ ॥੧॥ ਰਹਾਉ ॥
11ਸਾਧੂ ਸੰਗਤਿ ਦੀਓ ਰਲਾਇ ॥
12ਪੰਚ ਦੂਤ ਤੇ ਲੀਓ ਛਡਾਇ ॥
13ਅੰਮ੍ਰਿਤ ਨਾਮੁ ਜਪਉ ਜਪੁ ਰਸਨਾ ॥
14ਅਮੋਲ ਦਾਸੁ ਕਰਿ ਲੀਨੋ ਅਪਨਾ ॥੧॥
15ਸਤਿਗੁਰ ਕੀਨੋ ਪਰਉਪਕਾਰੁ ॥
16ਕਾਢਿ ਲੀਨ ਸਾਗਰ ਸੰਸਾਰ ॥
17ਚਰਨ ਕਮਲ ਸਿਉ ਲਾਗੀ ਪ੍ਰੀਤਿ ॥
18ਗੋਬਿੰਦੁ ਬਸੈ ਨਿਤਾ ਨਿਤ ਚੀਤ ॥੨॥
19ਮਾਇਆ ਤਪਤਿ ਬੁਝਿਆ ਅੰਗਿਆਰੁ ॥
20ਮਨਿ ਸੰਤੋਖੁ ਨਾਮੁ ਆਧਾਰੁ ॥
21ਜਲਿ ਥਲਿ ਪੂਰਿ ਰਹੇ ਪ੍ਰਭ ਸੁਆਮੀ ॥
22ਜਤ ਪੇਖਉ ਤਤ ਅੰਤਰਜਾਮੀ ॥੩॥
23ਅਪਨੀ ਭਗਤਿ ਆਪ ਹੀ ਦ੍ਰਿੜਾਈ ॥
24ਪੂਰਬ ਲਿਖਤੁ ਮਿਲਿਆ ਮੇਰੇ ਭਾਈ ॥
25ਜਿਸੁ ਕ੍ਰਿਪਾ ਕਰੇ ਤਿਸੁ ਪੂਰਨ ਸਾਜ ॥
26ਕਬੀਰ ਕੋ ਸੁਆਮੀ ਗਰੀਬ ਨਿਵਾਜ ॥੪॥੪੦॥
27ਜਲਿ ਹੈ ਸੂਤਕੁ ਥਲਿ ਹੈ ਸੂਤਕੁ ਸੂਤਕ ਓਪਤਿ ਹੋਈ ॥
28ਜਨਮੇ ਸੂਤਕੁ ਮੂਏ ਫੁਨਿ ਸੂਤਕੁ ਸੂਤਕ ਪਰਜ ਬਿਗੋਈ ॥੧॥
29ਕਹੁ ਰੇ ਪੰਡੀਆ ਕਉਨ ਪਵੀਤਾ ॥
30ਐਸਾ ਗਿਆਨੁ ਜਪਹੁ ਮੇਰੇ ਮੀਤਾ ॥੧॥ ਰਹਾਉ ॥
31ਨੈਨਹੁ ਸੂਤਕੁ ਬੈਨਹੁ ਸੂਤਕੁ ਸੂਤਕੁ ਸ੍ਰਵਨੀ ਹੋਈ ॥
32ਊਠਤ ਬੈਠਤ ਸੂਤਕੁ ਲਾਗੈ ਸੂਤਕੁ ਪਰੈ ਰਸੋਈ ॥੨॥
33ਫਾਸਨ ਕੀ ਬਿਧਿ ਸਭੁ ਕੋਊ ਜਾਨੈ ਛੂਟਨ ਕੀ ਇਕੁ ਕੋਈ ॥
34ਕਹਿ ਕਬੀਰ ਰਾਮੁ ਰਿਦੈ ਬਿਚਾਰੈ ਸੂਤਕੁ ਤਿਨੈ ਨ ਹੋਈ ॥੩॥੪੧॥
35ਗਉੜੀ ॥
36ਝਗਰਾ ਏਕੁ ਨਿਬੇਰਹੁ ਰਾਮ ॥
37ਜਉ ਤੁਮ ਅਪਨੇ ਜਨ ਸੌ ਕਾਮੁ ॥੧॥ ਰਹਾਉ ॥
38ਇਹੁ ਮਨੁ ਬਡਾ ਕਿ ਜਾ ਸਉ ਮਨੁ ਮਾਨਿਆ ॥
39ਰਾਮੁ ਬਡਾ ਕੈ ਰਾਮਹਿ ਜਾਨਿਆ ॥੧॥
40ਬ੍ਰਹਮਾ ਬਡਾ ਕਿ ਜਾਸੁ ਉਪਾਇਆ ॥
41ਬੇਦੁ ਬਡਾ ਕਿ ਜਹਾਂ ਤੇ ਆਇਆ ॥੨॥
42ਕਹਿ ਕਬੀਰ ਹਉ ਭਇਆ ਉਦਾਸੁ ॥
43ਤੀਰਥੁ ਬਡਾ ਕਿ ਹਰਿ ਕਾ ਦਾਸੁ ॥੩॥੪੨॥
44ਰਾਗੁ ਗਉੜੀ ਚੇਤੀ ॥
45ਦੇਖੌ ਭਾਈ ਗੵਾਨ ਕੀ ਆਈ ਆਂਧੀ ॥
46ਸਭੈ ਉਡਾਨੀ ਭ੍ਰਮ ਕੀ ਟਾਟੀ ਰਹੈ ਨ ਮਾਇਆ ਬਾਂਧੀ ॥੧॥ ਰਹਾਉ ॥
47ਦੁਚਿਤੇ ਕੀ ਦੁਇ ਥੂਨਿ ਗਿਰਾਨੀ ਮੋਹ ਬਲੇਡਾ ਟੂਟਾ ॥
48ਤਿਸਨਾ ਛਾਨਿ ਪਰੀ ਧਰ ਊਪਰਿ ਦੁਰਮਤਿ ਭਾਂਡਾ ਫੂਟਾ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath