ਗੁਰੂ ਗ੍ਰੰਥ ਸਾਹਿਬ 332 · Raag Gauree · Bhagat Kabeer Ji
1ਆਂਧੀ ਪਾਛੇ ਜੋ ਜਲੁ ਬਰਖੈ ਤਿਹਿ ਤੇਰਾ ਜਨੁ ਭੀਨਾਂ ॥
2ਕਹਿ ਕਬੀਰ ਮਨਿ ਭਇਆ ਪ੍ਰਗਾਸਾ ਉਦੈ ਭਾਨੁ ਜਬ ਚੀਨਾ ॥੨॥੪੩॥
3ਗਉੜੀ ਚੇਤੀ
4ੴ ਸਤਿਗੁਰ ਪ੍ਰਸਾਦਿ ॥
5ਹਰਿ ਜਸੁ ਸੁਨਹਿ ਨ ਹਰਿ ਗੁਨ ਗਾਵਹਿ ॥
6ਬਾਤਨ ਹੀ ਅਸਮਾਨੁ ਗਿਰਾਵਹਿ ॥੧॥
7ਐਸੇ ਲੋਗਨ ਸਿਉ ਕਿਆ ਕਹੀਐ ॥
8ਜੋ ਪ੍ਰਭ ਕੀਏ ਭਗਤਿ ਤੇ ਬਾਹਜ ਤਿਨ ਤੇ ਸਦਾ ਡਰਾਨੇ ਰਹੀਐ ॥੧॥ ਰਹਾਉ ॥
9ਆਪਿ ਨ ਦੇਹਿ ਚੁਰੂ ਭਰਿ ਪਾਨੀ ॥
10ਤਿਹ ਨਿੰਦਹਿ ਜਿਹ ਗੰਗਾ ਆਨੀ ॥੨॥
11ਬੈਠਤ ਉਠਤ ਕੁਟਿਲਤਾ ਚਾਲਹਿ ॥
12ਆਪੁ ਗਏ ਅਉਰਨ ਹੂ ਘਾਲਹਿ ॥੩॥
13ਛਾਡਿ ਕੁਚਰਚਾ ਆਨ ਨ ਜਾਨਹਿ ॥
14ਬ੍ਰਹਮਾ ਹੂ ਕੋ ਕਹਿਓ ਨ ਮਾਨਹਿ ॥੪॥
15ਆਪੁ ਗਏ ਅਉਰਨ ਹੂ ਖੋਵਹਿ ॥
16ਆਗਿ ਲਗਾਇ ਮੰਦਰ ਮੈ ਸੋਵਹਿ ॥੫॥
17ਅਵਰਨ ਹਸਤ ਆਪ ਹਹਿ ਕਾਂਨੇ ॥
18ਤਿਨ ਕਉ ਦੇਖਿ ਕਬੀਰ ਲਜਾਨੇ ॥੬॥੧॥੪੪॥
19ਰਾਗੁ ਗਉੜੀ ਬੈਰਾਗਣਿ ਕਬੀਰ ਜੀ
20ੴ ਸਤਿਗੁਰ ਪ੍ਰਸਾਦਿ ॥
21ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ ॥
22ਪਿਤਰ ਭੀ ਬਪੁਰੇ ਕਹੁ ਕਿਉ ਪਾਵਹਿ ਕਊਆ ਕੂਕਰ ਖਾਹੀ ॥੧॥
23ਮੋ ਕਉ ਕੁਸਲੁ ਬਤਾਵਹੁ ਕੋਈ ॥
24ਕੁਸਲੁ ਕੁਸਲੁ ਕਰਤੇ ਜਗੁ ਬਿਨਸੈ ਕੁਸਲੁ ਭੀ ਕੈਸੇ ਹੋਈ ॥੧॥ ਰਹਾਉ ॥
25ਮਾਟੀ ਕੇ ਕਰਿ ਦੇਵੀ ਦੇਵਾ ਤਿਸੁ ਆਗੈ ਜੀਉ ਦੇਹੀ ॥
26ਐਸੇ ਪਿਤਰ ਤੁਮਾਰੇ ਕਹੀਅਹਿ ਆਪਨ ਕਹਿਆ ਨ ਲੇਹੀ ॥੨॥
27ਸਰਜੀਉ ਕਾਟਹਿ ਨਿਰਜੀਉ ਪੂਜਹਿ ਅੰਤ ਕਾਲ ਕਉ ਭਾਰੀ ॥
28ਰਾਮ ਨਾਮ ਕੀ ਗਤਿ ਨਹੀ ਜਾਨੀ ਭੈ ਡੂਬੇ ਸੰਸਾਰੀ ॥੩॥
29ਦੇਵੀ ਦੇਵਾ ਪੂਜਹਿ ਡੋਲਹਿ ਪਾਰਬ੍ਰਹਮੁ ਨਹੀ ਜਾਨਾ ॥
30ਕਹਤ ਕਬੀਰ ਅਕੁਲੁ ਨਹੀ ਚੇਤਿਆ ਬਿਖਿਆ ਸਿਉ ਲਪਟਾਨਾ ॥੪॥੧॥੪੫॥
31ਗਉੜੀ ॥
32ਜੀਵਤ ਮਰੈ ਮਰੈ ਫੁਨਿ ਜੀਵੈ ਐਸੇ ਸੁੰਨਿ ਸਮਾਇਆ ॥
33ਅੰਜਨ ਮਾਹਿ ਨਿਰੰਜਨਿ ਰਹੀਐ ਬਹੁੜਿ ਨ ਭਵਜਲਿ ਪਾਇਆ ॥੧॥
34ਮੇਰੇ ਰਾਮ ਐਸਾ ਖੀਰੁ ਬਿਲੋਈਐ ॥
35ਗੁਰਮਤਿ ਮਨੂਆ ਅਸਥਿਰੁ ਰਾਖਹੁ ਇਨ ਬਿਧਿ ਅੰਮ੍ਰਿਤੁ ਪੀਓਈਐ ॥੧॥ ਰਹਾਉ ॥
36ਗੁਰ ਕੈ ਬਾਣਿ ਬਜਰ ਕਲ ਛੇਦੀ ਪ੍ਰਗਟਿਆ ਪਦੁ ਪਰਗਾਸਾ ॥
37ਸਕਤਿ ਅਧੇਰ ਜੇਵੜੀ ਭ੍ਰਮੁ ਚੂਕਾ ਨਿਹਚਲੁ ਸਿਵ ਘਰਿ ਬਾਸਾ ॥੨॥
38ਤਿਨਿ ਬਿਨੁ ਬਾਣੈ ਧਨਖੁ ਚਢਾਈਐ ਇਹੁ ਜਗੁ ਬੇਧਿਆ ਭਾਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath