ਗੁਰੂ ਗ੍ਰੰਥ ਸਾਹਿਬ 333 · Raag Gauree · Bhagat Kabeer Ji
1ਦਹ ਦਿਸ ਬੂਡੀ ਪਵਨੁ ਝੁਲਾਵੈ ਡੋਰਿ ਰਹੀ ਲਿਵ ਲਾਈ ॥੩॥
2ਉਨਮਨਿ ਮਨੂਆ ਸੁੰਨਿ ਸਮਾਨਾ ਦੁਬਿਧਾ ਦੁਰਮਤਿ ਭਾਗੀ ॥
3ਕਹੁ ਕਬੀਰ ਅਨਭਉ ਇਕੁ ਦੇਖਿਆ ਰਾਮ ਨਾਮਿ ਲਿਵ ਲਾਗੀ ॥੪॥੨॥੪੬॥
4ਗਉੜੀ ਬੈਰਾਗਣਿ ਤਿਪਦੇ ॥
5ਉਲਟਤ ਪਵਨ ਚਕ੍ਰ ਖਟੁ ਭੇਦੇ ਸੁਰਤਿ ਸੁੰਨ ਅਨਰਾਗੀ ॥
6ਆਵੈ ਨ ਜਾਇ ਮਰੈ ਨ ਜੀਵੈ ਤਾਸੁ ਖੋਜੁ ਬੈਰਾਗੀ ॥੧॥
7ਮੇਰੇ ਮਨ ਮਨ ਹੀ ਉਲਟਿ ਸਮਾਨਾ ॥
8ਗੁਰ ਪਰਸਾਦਿ ਅਕਲਿ ਭਈ ਅਵਰੈ ਨਾਤਰੁ ਥਾ ਬੇਗਾਨਾ ॥੧॥ ਰਹਾਉ ॥
9ਨਿਵਰੈ ਦੂਰਿ ਦੂਰਿ ਫੁਨਿ ਨਿਵਰੈ ਜਿਨਿ ਜੈਸਾ ਕਰਿ ਮਾਨਿਆ ॥
10ਅਲਉਤੀ ਕਾ ਜੈਸੇ ਭਇਆ ਬਰੇਡਾ ਜਿਨਿ ਪੀਆ ਤਿਨਿ ਜਾਨਿਆ ॥੨॥
11ਤੇਰੀ ਨਿਰਗੁਨ ਕਥਾ ਕਾਇ ਸਿਉ ਕਹੀਐ ਐਸਾ ਕੋਇ ਬਿਬੇਕੀ ॥
12ਕਹੁ ਕਬੀਰ ਜਿਨਿ ਦੀਆ ਪਲੀਤਾ ਤਿਨਿ ਤੈਸੀ ਝਲ ਦੇਖੀ ॥੩॥੩॥੪੭॥
13ਗਉੜੀ ॥
14ਤਹ ਪਾਵਸ ਸਿੰਧੁ ਧੂਪ ਨਹੀ ਛਹੀਆ ਤਹ ਉਤਪਤਿ ਪਰਲਉ ਨਾਹੀ ॥
15ਜੀਵਨ ਮਿਰਤੁ ਨ ਦੁਖੁ ਸੁਖੁ ਬਿਆਪੈ ਸੁੰਨ ਸਮਾਧਿ ਦੋਊ ਤਹ ਨਾਹੀ ॥੧॥
16ਸਹਜ ਕੀ ਅਕਥ ਕਥਾ ਹੈ ਨਿਰਾਰੀ ॥
17ਤੁਲਿ ਨਹੀ ਚਢੈ ਜਾਇ ਨ ਮੁਕਾਤੀ ਹਲੁਕੀ ਲਗੈ ਨ ਭਾਰੀ ॥੧॥ ਰਹਾਉ ॥
18ਅਰਧ ਉਰਧ ਦੋਊ ਤਹ ਨਾਹੀ ਰਾਤਿ ਦਿਨਸੁ ਤਹ ਨਾਹੀ ॥
19ਜਲੁ ਨਹੀ ਪਵਨੁ ਪਾਵਕੁ ਫੁਨਿ ਨਾਹੀ ਸਤਿਗੁਰ ਤਹਾ ਸਮਾਹੀ ॥੨॥
20ਅਗਮ ਅਗੋਚਰੁ ਰਹੈ ਨਿਰੰਤਰਿ ਗੁਰ ਕਿਰਪਾ ਤੇ ਲਹੀਐ ॥
21ਕਹੁ ਕਬੀਰ ਬਲਿ ਜਾਉ ਗੁਰ ਅਪੁਨੇ ਸਤਸੰਗਤਿ ਮਿਲਿ ਰਹੀਐ ॥੩॥੪॥੪੮॥
22ਗਉੜੀ ॥
23ਪਾਪੁ ਪੁੰਨੁ ਦੁਇ ਬੈਲ ਬਿਸਾਹੇ ਪਵਨੁ ਪੂਜੀ ਪਰਗਾਸਿਓ ॥
24ਤ੍ਰਿਸਨਾ ਗੂਣਿ ਭਰੀ ਘਟ ਭੀਤਰਿ ਇਨ ਬਿਧਿ ਟਾਂਡ ਬਿਸਾਹਿਓ ॥੧॥
25ਐਸਾ ਨਾਇਕੁ ਰਾਮੁ ਹਮਾਰਾ ॥
26ਸਗਲ ਸੰਸਾਰੁ ਕੀਓ ਬਨਜਾਰਾ ॥੧॥ ਰਹਾਉ ॥
27ਕਾਮੁ ਕ੍ਰੋਧੁ ਦੁਇ ਭਏ ਜਗਾਤੀ ਮਨ ਤਰੰਗ ਬਟਵਾਰਾ ॥
28ਪੰਚ ਤਤੁ ਮਿਲਿ ਦਾਨੁ ਨਿਬੇਰਹਿ ਟਾਂਡਾ ਉਤਰਿਓ ਪਾਰਾ ॥੨॥
29ਕਹਤ ਕਬੀਰੁ ਸੁਨਹੁ ਰੇ ਸੰਤਹੁ ਅਬ ਐਸੀ ਬਨਿ ਆਈ ॥
30ਘਾਟੀ ਚਢਤ ਬੈਲੁ ਇਕੁ ਥਾਕਾ ਚਲੋ ਗੋਨਿ ਛਿਟਕਾਈ ॥੩॥੫॥੪੯॥
31ਗਉੜੀ ਪੰਚਪਦਾ ॥
32ਪੇਵਕੜੈ ਦਿਨ ਚਾਰਿ ਹੈ ਸਾਹੁਰੜੈ ਜਾਣਾ ॥
33ਅੰਧਾ ਲੋਕੁ ਨ ਜਾਣਈ ਮੂਰਖੁ ਏਆਣਾ ॥੧॥
34ਕਹੁ ਡਡੀਆ ਬਾਧੈ ਧਨ ਖੜੀ ॥
35ਪਾਹੂ ਘਰਿ ਆਏ ਮੁਕਲਾਊ ਆਏ ॥੧॥ ਰਹਾਉ ॥
36ਓਹ ਜਿ ਦਿਸੈ ਖੂਹੜੀ ਕਉਨ ਲਾਜੁ ਵਹਾਰੀ ॥
37ਲਾਜੁ ਘੜੀ ਸਿਉ ਤੂਟਿ ਪੜੀ ਉਠਿ ਚਲੀ ਪਨਿਹਾਰੀ ॥੨॥
38ਸਾਹਿਬੁ ਹੋਇ ਦਇਆਲੁ ਕ੍ਰਿਪਾ ਕਰੇ ਅਪੁਨਾ ਕਾਰਜੁ ਸਵਾਰੇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath