ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 334 · Raag Gauree · Bhagat Kabeer Ji

1ਤਾ ਸੋਹਾਗਣਿ ਜਾਣੀਐ ਗੁਰ ਸਬਦੁ ਬੀਚਾਰੇ ॥੩॥

2ਕਿਰਤ ਕੀ ਬਾਂਧੀ ਸਭ ਫਿਰੈ ਦੇਖਹੁ ਬੀਚਾਰੀ ॥

3ਏਸ ਨੋ ਕਿਆ ਆਖੀਐ ਕਿਆ ਕਰੇ ਵਿਚਾਰੀ ॥੪॥

4ਭਈ ਨਿਰਾਸੀ ਉਠਿ ਚਲੀ ਚਿਤ ਬੰਧਿ ਨ ਧੀਰਾ ॥

5ਹਰਿ ਕੀ ਚਰਣੀ ਲਾਗਿ ਰਹੁ ਭਜੁ ਸਰਣਿ ਕਬੀਰਾ ॥੫॥੬॥੫੦॥

6ਗਉੜੀ ॥

7ਜੋਗੀ ਕਹਹਿ ਜੋਗੁ ਭਲ ਮੀਠਾ ਅਵਰੁ ਨ ਦੂਜਾ ਭਾਈ ॥

8ਰੁੰਡਿਤ ਮੁੰਡਿਤ ਏਕੈ ਸਬਦੀ ਏਇ ਕਹਹਿ ਸਿਧਿ ਪਾਈ ॥੧॥

9ਹਰਿ ਬਿਨੁ ਭਰਮਿ ਭੁਲਾਨੇ ਅੰਧਾ ॥

10ਜਾ ਪਹਿ ਜਾਉ ਆਪੁ ਛੁਟਕਾਵਨਿ ਤੇ ਬਾਧੇ ਬਹੁ ਫੰਧਾ ॥੧॥ ਰਹਾਉ ॥

11ਜਹ ਤੇ ਉਪਜੀ ਤਹੀ ਸਮਾਨੀ ਇਹ ਬਿਧਿ ਬਿਸਰੀ ਤਬ ਹੀ ॥

12ਪੰਡਿਤ ਗੁਣੀ ਸੂਰ ਹਮ ਦਾਤੇ ਏਹਿ ਕਹਹਿ ਬਡ ਹਮ ਹੀ ॥੨॥

13ਜਿਸਹਿ ਬੁਝਾਏ ਸੋਈ ਬੂਝੈ ਬਿਨੁ ਬੂਝੇ ਕਿਉ ਰਹੀਐ ॥

14ਸਤਿਗੁਰੁ ਮਿਲੈ ਅੰਧੇਰਾ ਚੂਕੈ ਇਨ ਬਿਧਿ ਮਾਣਕੁ ਲਹੀਐ ॥੩॥

15ਤਜਿ ਬਾਵੇ ਦਾਹਨੇ ਬਿਕਾਰਾ ਹਰਿ ਪਦੁ ਦ੍ਰਿੜੁ ਕਰਿ ਰਹੀਐ ॥

16ਕਹੁ ਕਬੀਰ ਗੂੰਗੈ ਗੁੜੁ ਖਾਇਆ ਪੂਛੇ ਤੇ ਕਿਆ ਕਹੀਐ ॥੪॥੭॥੫੧॥

17ਰਾਗੁ ਗਉੜੀ ਪੂਰਬੀ ਕਬੀਰ ਜੀ ॥

18ੴ ਸਤਿਗੁਰ ਪ੍ਰਸਾਦਿ ॥

19ਜਹ ਕਛੁ ਅਹਾ ਤਹਾ ਕਿਛੁ ਨਾਹੀ ਪੰਚ ਤਤੁ ਤਹ ਨਾਹੀ ॥

20ਇੜਾ ਪਿੰਗੁਲਾ ਸੁਖਮਨ ਬੰਦੇ ਏ ਅਵਗਨ ਕਤ ਜਾਹੀ ॥੧॥

21ਤਾਗਾ ਤੂਟਾ ਗਗਨੁ ਬਿਨਸਿ ਗਇਆ ਤੇਰਾ ਬੋਲਤੁ ਕਹਾ ਸਮਾਈ ॥

22ਏਹ ਸੰਸਾ ਮੋ ਕਉ ਅਨਦਿਨੁ ਬਿਆਪੈ ਮੋ ਕਉ ਕੋ ਨ ਕਹੈ ਸਮਝਾਈ ॥੧॥ ਰਹਾਉ ॥

23ਜਹ ਬਰਭੰਡੁ ਪਿੰਡੁ ਤਹ ਨਾਹੀ ਰਚਨਹਾਰੁ ਤਹ ਨਾਹੀ ॥

24ਜੋੜਨਹਾਰੋ ਸਦਾ ਅਤੀਤਾ ਇਹ ਕਹੀਐ ਕਿਸੁ ਮਾਹੀ ॥੨॥

25ਜੋੜੀ ਜੁੜੈ ਨ ਤੋੜੀ ਤੂਟੈ ਜਬ ਲਗੁ ਹੋਇ ਬਿਨਾਸੀ ॥

26ਕਾ ਕੋ ਠਾਕੁਰੁ ਕਾ ਕੋ ਸੇਵਕੁ ਕੋ ਕਾਹੂ ਕੈ ਜਾਸੀ ॥੩॥

27ਕਹੁ ਕਬੀਰ ਲਿਵ ਲਾਗਿ ਰਹੀ ਹੈ ਜਹਾ ਬਸੇ ਦਿਨ ਰਾਤੀ ॥

28ਉਆ ਕਾ ਮਰਮੁ ਓਹੀ ਪਰੁ ਜਾਨੈ ਓਹੁ ਤਉ ਸਦਾ ਅਬਿਨਾਸੀ ॥੪॥੧॥੫੨॥

29ਗਉੜੀ ॥

30ਸੁਰਤਿ ਸਿਮ੍ਰਿਤਿ ਦੁਇ ਕੰਨੀ ਮੁੰਦਾ ਪਰਮਿਤਿ ਬਾਹਰਿ ਖਿੰਥਾ ॥

31ਸੁੰਨ ਗੁਫਾ ਮਹਿ ਆਸਣੁ ਬੈਸਣੁ ਕਲਪ ਬਿਬਰਜਿਤ ਪੰਥਾ ॥੧॥

32ਮੇਰੇ ਰਾਜਨ ਮੈ ਬੈਰਾਗੀ ਜੋਗੀ ॥

33ਮਰਤ ਨ ਸੋਗ ਬਿਓਗੀ ॥੧॥ ਰਹਾਉ ॥

34ਖੰਡ ਬ੍ਰਹਮੰਡ ਮਹਿ ਸਿੰਙੀ ਮੇਰਾ ਬਟੂਆ ਸਭੁ ਜਗੁ ਭਸਮਾਧਾਰੀ ॥

35ਤਾੜੀ ਲਾਗੀ ਤ੍ਰਿਪਲੁ ਪਲਟੀਐ ਛੂਟੈ ਹੋਇ ਪਸਾਰੀ ॥੨॥

36ਮਨੁ ਪਵਨੁ ਦੁਇ ਤੂੰਬਾ ਕਰੀ ਹੈ ਜੁਗ ਜੁਗ ਸਾਰਦ ਸਾਜੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath