ਗੁਰੂ ਗ੍ਰੰਥ ਸਾਹਿਬ 335 · Raag Gauree · Bhagat Kabeer Ji
1ਥਿਰੁ ਭਈ ਤੰਤੀ ਤੂਟਸਿ ਨਾਹੀ ਅਨਹਦ ਕਿੰਗੁਰੀ ਬਾਜੀ ॥੩॥
2ਸੁਨਿ ਮਨ ਮਗਨ ਭਏ ਹੈ ਪੂਰੇ ਮਾਇਆ ਡੋਲ ਨ ਲਾਗੀ ॥
3ਕਹੁ ਕਬੀਰ ਤਾ ਕਉ ਪੁਨਰਪਿ ਜਨਮੁ ਨਹੀ ਖੇਲਿ ਗਇਓ ਬੈਰਾਗੀ ॥੪॥੨॥੫੩॥
4ਗਉੜੀ ॥
5ਗਜ ਨਵ ਗਜ ਦਸ ਗਜ ਇਕੀਸ ਪੁਰੀਆ ਏਕ ਤਨਾਈ ॥
6ਸਾਠ ਸੂਤ ਨਵ ਖੰਡ ਬਹਤਰਿ ਪਾਟੁ ਲਗੋ ਅਧਿਕਾਈ ॥੧॥
7ਗਈ ਬੁਨਾਵਨ ਮਾਹੋ ॥
8ਘਰ ਛੋਡਿਐ ਜਾਇ ਜੁਲਾਹੋ ॥੧॥ ਰਹਾਉ ॥
9ਗਜੀ ਨ ਮਿਨੀਐ ਤੋਲਿ ਨ ਤੁਲੀਐ ਪਾਚਨੁ ਸੇਰ ਅਢਾਈ ॥
10ਜੌ ਕਰਿ ਪਾਚਨੁ ਬੇਗਿ ਨ ਪਾਵੈ ਝਗਰੁ ਕਰੈ ਘਰਹਾਈ ॥੨॥
11ਦਿਨ ਕੀ ਬੈਠ ਖਸਮ ਕੀ ਬਰਕਸ ਇਹ ਬੇਲਾ ਕਤ ਆਈ ॥
12ਛੂਟੇ ਕੂੰਡੇ ਭੀਗੈ ਪੁਰੀਆ ਚਲਿਓ ਜੁਲਾਹੋ ਰੀਸਾਈ ॥੩॥
13ਛੋਛੀ ਨਲੀ ਤੰਤੁ ਨਹੀ ਨਿਕਸੈ ਨਤਰ ਰਹੀ ਉਰਝਾਈ ॥
14ਛੋਡਿ ਪਸਾਰੁ ਈਹਾ ਰਹੁ ਬਪੁਰੀ ਕਹੁ ਕਬੀਰ ਸਮਝਾਈ ॥੪॥੩॥੫੪॥
15ਗਉੜੀ ॥
16ਏਕ ਜੋਤਿ ਏਕਾ ਮਿਲੀ ਕਿੰਬਾ ਹੋਇ ਮਹੋਇ ॥
17ਜਿਤੁ ਘਟਿ ਨਾਮੁ ਨ ਊਪਜੈ ਫੂਟਿ ਮਰੈ ਜਨੁ ਸੋਇ ॥੧॥
18ਸਾਵਲ ਸੁੰਦਰ ਰਾਮਈਆ ॥
19ਮੇਰਾ ਮਨੁ ਲਾਗਾ ਤੋਹਿ ॥੧॥ ਰਹਾਉ ॥
20ਸਾਧੁ ਮਿਲੈ ਸਿਧਿ ਪਾਈਐ ਕਿ ਏਹੁ ਜੋਗੁ ਕਿ ਭੋਗੁ ॥
21ਦੁਹੁ ਮਿਲਿ ਕਾਰਜੁ ਊਪਜੈ ਰਾਮ ਨਾਮ ਸੰਜੋਗੁ ॥੨॥
22ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ ॥
23ਜਿਉ ਕਾਸੀ ਉਪਦੇਸੁ ਹੋਇ ਮਾਨਸ ਮਰਤੀ ਬਾਰ ॥੩॥
24ਕੋਈ ਗਾਵੈ ਕੋ ਸੁਣੈ ਹਰਿ ਨਾਮਾ ਚਿਤੁ ਲਾਇ ॥
25ਕਹੁ ਕਬੀਰ ਸੰਸਾ ਨਹੀ ਅੰਤਿ ਪਰਮ ਗਤਿ ਪਾਇ ॥੪॥੧॥੪॥੫੫॥
26ਗਉੜੀ ॥
27ਜੇਤੇ ਜਤਨ ਕਰਤ ਤੇ ਡੂਬੇ ਭਵ ਸਾਗਰੁ ਨਹੀ ਤਾਰਿਓ ਰੇ ॥
28ਕਰਮ ਧਰਮ ਕਰਤੇ ਬਹੁ ਸੰਜਮ ਅਹੰਬੁਧਿ ਮਨੁ ਜਾਰਿਓ ਰੇ ॥੧॥
29ਸਾਸ ਗ੍ਰਾਸ ਕੋ ਦਾਤੋ ਠਾਕੁਰੁ ਸੋ ਕਿਉ ਮਨਹੁ ਬਿਸਾਰਿਓ ਰੇ ॥
30ਹੀਰਾ ਲਾਲੁ ਅਮੋਲੁ ਜਨਮੁ ਹੈ ਕਉਡੀ ਬਦਲੈ ਹਾਰਿਓ ਰੇ ॥੧॥ ਰਹਾਉ ॥
31ਤ੍ਰਿਸਨਾ ਤ੍ਰਿਖਾ ਭੂਖ ਭ੍ਰਮਿ ਲਾਗੀ ਹਿਰਦੈ ਨਾਹਿ ਬੀਚਾਰਿਓ ਰੇ ॥
32ਉਨਮਤ ਮਾਨ ਹਿਰਿਓ ਮਨ ਮਾਹੀ ਗੁਰ ਕਾ ਸਬਦੁ ਨ ਧਾਰਿਓ ਰੇ ॥੨॥
33ਸੁਆਦ ਲੁਭਤ ਇੰਦ੍ਰੀ ਰਸ ਪ੍ਰੇਰਿਓ ਮਦ ਰਸ ਲੈਤ ਬਿਕਾਰਿਓ ਰੇ ॥
34ਕਰਮ ਭਾਗ ਸੰਤਨ ਸੰਗਾਨੇ ਕਾਸਟ ਲੋਹ ਉਧਾਰਿਓ ਰੇ ॥੩॥
35ਧਾਵਤ ਜੋਨਿ ਜਨਮ ਭ੍ਰਮਿ ਥਾਕੇ ਅਬ ਦੁਖ ਕਰਿ ਹਮ ਹਾਰਿਓ ਰੇ ॥
36ਕਹਿ ਕਬੀਰ ਗੁਰ ਮਿਲਤ ਮਹਾ ਰਸੁ ਪ੍ਰੇਮ ਭਗਤਿ ਨਿਸਤਾਰਿਓ ਰੇ ॥੪॥੧॥੫॥੫੬॥
37ਗਉੜੀ ॥
38ਕਾਲਬੂਤ ਕੀ ਹਸਤਨੀ ਮਨ ਬਉਰਾ ਰੇ ਚਲਤੁ ਰਚਿਓ ਜਗਦੀਸ ॥
39ਕਾਮ ਸੁਆਇ ਗਜ ਬਸਿ ਪਰੇ ਮਨ ਬਉਰਾ ਰੇ ਅੰਕਸੁ ਸਹਿਓ ਸੀਸ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath