ਗੁਰੂ ਗ੍ਰੰਥ ਸਾਹਿਬ 33 · Siree Raag · Guru Amar Daas Ji
1ਸਤਗੁਰਿ ਮਿਲਿਐ ਸਦ ਭੈ ਰਚੈ ਆਪਿ ਵਸੈ ਮਨਿ ਆਇ ॥੧॥
2ਭਾਈ ਰੇ ਗੁਰਮੁਖਿ ਬੂਝੈ ਕੋਇ ॥
3ਬਿਨੁ ਬੂਝੇ ਕਰਮ ਕਮਾਵਣੇ ਜਨਮੁ ਪਦਾਰਥੁ ਖੋਇ ॥੧॥ ਰਹਾਉ ॥
4ਜਿਨੀ ਚਾਖਿਆ ਤਿਨੀ ਸਾਦੁ ਪਾਇਆ ਬਿਨੁ ਚਾਖੇ ਭਰਮਿ ਭੁਲਾਇ ॥
5ਅੰਮ੍ਰਿਤੁ ਸਾਚਾ ਨਾਮੁ ਹੈ ਕਹਣਾ ਕਛੂ ਨ ਜਾਇ ॥
6ਪੀਵਤ ਹੂ ਪਰਵਾਣੁ ਭਇਆ ਪੂਰੈ ਸਬਦਿ ਸਮਾਇ ॥੨॥
7ਆਪੇ ਦੇਇ ਤ ਪਾਈਐ ਹੋਰੁ ਕਰਣਾ ਕਿਛੂ ਨ ਜਾਇ ॥
8ਦੇਵਣ ਵਾਲੇ ਕੈ ਹਥਿ ਦਾਤਿ ਹੈ ਗੁਰੂ ਦੁਆਰੈ ਪਾਇ ॥
9ਜੇਹਾ ਕੀਤੋਨੁ ਤੇਹਾ ਹੋਆ ਜੇਹੇ ਕਰਮ ਕਮਾਇ ॥੩॥
10ਜਤੁ ਸਤੁ ਸੰਜਮੁ ਨਾਮੁ ਹੈ ਵਿਣੁ ਨਾਵੈ ਨਿਰਮਲੁ ਨ ਹੋਇ ॥
11ਪੂਰੈ ਭਾਗਿ ਨਾਮੁ ਮਨਿ ਵਸੈ ਸਬਦਿ ਮਿਲਾਵਾ ਹੋਇ ॥
12ਨਾਨਕ ਸਹਜੇ ਹੀ ਰੰਗਿ ਵਰਤਦਾ ਹਰਿ ਗੁਣ ਪਾਵੈ ਸੋਇ ॥੪॥੧੭॥੫੦॥
13ਸਿਰੀਰਾਗੁ ਮਹਲਾ ੩ ॥
14ਕਾਂਇਆ ਸਾਧੈ ਉਰਧ ਤਪੁ ਕਰੈ ਵਿਚਹੁ ਹਉਮੈ ਨ ਜਾਇ ॥
15ਅਧਿਆਤਮ ਕਰਮ ਜੇ ਕਰੇ ਨਾਮੁ ਨ ਕਬ ਹੀ ਪਾਇ ॥
16ਗੁਰ ਕੈ ਸਬਦਿ ਜੀਵਤੁ ਮਰੈ ਹਰਿ ਨਾਮੁ ਵਸੈ ਮਨਿ ਆਇ ॥੧॥
17ਸੁਣਿ ਮਨ ਮੇਰੇ ਭਜੁ ਸਤਗੁਰ ਸਰਣਾ ॥
18ਗੁਰ ਪਰਸਾਦੀ ਛੁਟੀਐ ਬਿਖੁ ਭਵਜਲੁ ਸਬਦਿ ਗੁਰ ਤਰਣਾ ॥੧॥ ਰਹਾਉ ॥
19ਤ੍ਰੈ ਗੁਣ ਸਭਾ ਧਾਤੁ ਹੈ ਦੂਜਾ ਭਾਉ ਵਿਕਾਰੁ ॥
20ਪੰਡਿਤੁ ਪੜੈ ਬੰਧਨ ਮੋਹ ਬਾਧਾ ਨਹ ਬੂਝੈ ਬਿਖਿਆ ਪਿਆਰਿ ॥
21ਸਤਗੁਰਿ ਮਿਲਿਐ ਤ੍ਰਿਕੁਟੀ ਛੂਟੈ ਚਉਥੈ ਪਦਿ ਮੁਕਤਿ ਦੁਆਰੁ ॥੨॥
22ਗੁਰ ਤੇ ਮਾਰਗੁ ਪਾਈਐ ਚੂਕੈ ਮੋਹੁ ਗੁਬਾਰੁ ॥
23ਸਬਦਿ ਮਰੈ ਤਾ ਉਧਰੈ ਪਾਏ ਮੋਖ ਦੁਆਰੁ ॥
24ਗੁਰ ਪਰਸਾਦੀ ਮਿਲਿ ਰਹੈ ਸਚੁ ਨਾਮੁ ਕਰਤਾਰੁ ॥੩॥
25ਇਹੁ ਮਨੂਆ ਅਤਿ ਸਬਲ ਹੈ ਛਡੇ ਨ ਕਿਤੈ ਉਪਾਇ ॥
26ਦੂਜੈ ਭਾਇ ਦੁਖੁ ਲਾਇਦਾ ਬਹੁਤੀ ਦੇਇ ਸਜਾਇ ॥
27ਨਾਨਕ ਨਾਮਿ ਲਗੇ ਸੇ ਉਬਰੇ ਹਉਮੈ ਸਬਦਿ ਗਵਾਇ ॥੪॥੧੮॥੫੧॥
28ਸਿਰੀਰਾਗੁ ਮਹਲਾ ੩ ॥
29ਕਿਰਪਾ ਕਰੇ ਗੁਰੁ ਪਾਈਐ ਹਰਿ ਨਾਮੋ ਦੇਇ ਦ੍ਰਿੜਾਇ ॥
30ਬਿਨੁ ਗੁਰ ਕਿਨੈ ਨ ਪਾਇਓ ਬਿਰਥਾ ਜਨਮੁ ਗਵਾਇ ॥
31ਮਨਮੁਖ ਕਰਮ ਕਮਾਵਣੇ ਦਰਗਹ ਮਿਲੈ ਸਜਾਇ ॥੧॥
32ਮਨ ਰੇ ਦੂਜਾ ਭਾਉ ਚੁਕਾਇ ॥
33ਅੰਤਰਿ ਤੇਰੈ ਹਰਿ ਵਸੈ ਗੁਰ ਸੇਵਾ ਸੁਖੁ ਪਾਇ ॥ ਰਹਾਉ ॥
34ਸਚੁ ਬਾਣੀ ਸਚੁ ਸਬਦੁ ਹੈ ਜਾ ਸਚਿ ਧਰੇ ਪਿਆਰੁ ॥
35ਹਰਿ ਕਾ ਨਾਮੁ ਮਨਿ ਵਸੈ ਹਉਮੈ ਕ੍ਰੋਧੁ ਨਿਵਾਰਿ ॥
36ਮਨਿ ਨਿਰਮਲ ਨਾਮੁ ਧਿਆਈਐ ਤਾ ਪਾਏ ਮੋਖ ਦੁਆਰੁ ॥੨॥
37ਹਉਮੈ ਵਿਚਿ ਜਗੁ ਬਿਨਸਦਾ ਮਰਿ ਜੰਮੈ ਆਵੈ ਜਾਇ ॥
38ਮਨਮੁਖ ਸਬਦੁ ਨ ਜਾਣਨੀ ਜਾਸਨਿ ਪਤਿ ਗਵਾਇ ॥
39ਗੁਰ ਸੇਵਾ ਨਾਉ ਪਾਈਐ ਸਚੇ ਰਹੈ ਸਮਾਇ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath