ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 340 · Raag Gauree · Bhagat Kabeer Ji

1ਕਹਿ ਕਬੀਰ ਗੁਰ ਭੇਟਿ ਮਹਾ ਸੁਖ ਭ੍ਰਮਤ ਰਹੇ ਮਨੁ ਮਾਨਾਨਾਂ ॥੪॥੨੩॥੭੪॥

2ਰਾਗੁ ਗਉੜੀ ਪੂਰਬੀ ਬਾਵਨ ਅਖਰੀ ਕਬੀਰ ਜੀਉ ਕੀ

3ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥

4ਬਾਵਨ ਅਛਰ ਲੋਕ ਤ੍ਰੈ ਸਭੁ ਕਛੁ ਇਨ ਹੀ ਮਾਹਿ ॥

5ਏ ਅਖਰ ਖਿਰਿ ਜਾਹਿਗੇ ਓਇ ਅਖਰ ਇਨ ਮਹਿ ਨਾਹਿ ॥੧॥

6ਜਹਾ ਬੋਲ ਤਹ ਅਛਰ ਆਵਾ ॥

7ਜਹ ਅਬੋਲ ਤਹ ਮਨੁ ਨ ਰਹਾਵਾ ॥

8ਬੋਲ ਅਬੋਲ ਮਧਿ ਹੈ ਸੋਈ ॥

9ਜਸ ਓਹੁ ਹੈ ਤਸ ਲਖੈ ਨ ਕੋਈ ॥੨॥

10ਅਲਹ ਲਹਉ ਤਉ ਕਿਆ ਕਹਉ ਕਹਉ ਤ ਕੋ ਉਪਕਾਰ ॥

11ਬਟਕ ਬੀਜ ਮਹਿ ਰਵਿ ਰਹਿਓ ਜਾ ਕੋ ਤੀਨਿ ਲੋਕ ਬਿਸਥਾਰ ॥੩॥

12ਅਲਹ ਲਹੰਤਾ ਭੇਦ ਛੈ ਕਛੁ ਕਛੁ ਪਾਇਓ ਭੇਦ ॥

13ਉਲਟਿ ਭੇਦ ਮਨੁ ਬੇਧਿਓ ਪਾਇਓ ਅਭੰਗ ਅਛੇਦ ॥੪॥

14ਤੁਰਕ ਤਰੀਕਤਿ ਜਾਨੀਐ ਹਿੰਦੂ ਬੇਦ ਪੁਰਾਨ ॥

15ਮਨ ਸਮਝਾਵਨ ਕਾਰਨੇ ਕਛੂਅਕ ਪੜੀਐ ਗਿਆਨ ॥੫॥

16ਓਅੰਕਾਰ ਆਦਿ ਮੈ ਜਾਨਾ ॥

17ਲਿਖਿ ਅਰੁ ਮੇਟੈ ਤਾਹਿ ਨ ਮਾਨਾ ॥

18ਓਅੰਕਾਰ ਲਖੈ ਜਉ ਕੋਈ ॥

19ਸੋਈ ਲਖਿ ਮੇਟਣਾ ਨ ਹੋਈ ॥੬॥

20ਕਕਾ ਕਿਰਣਿ ਕਮਲ ਮਹਿ ਪਾਵਾ ॥

21ਸਸਿ ਬਿਗਾਸ ਸੰਪਟ ਨਹੀ ਆਵਾ ॥

22ਅਰੁ ਜੇ ਤਹਾ ਕੁਸਮ ਰਸੁ ਪਾਵਾ ॥

23ਅਕਹ ਕਹਾ ਕਹਿ ਕਾ ਸਮਝਾਵਾ ॥੭॥

24ਖਖਾ ਇਹੈ ਖੋੜਿ ਮਨ ਆਵਾ ॥

25ਖੋੜੇ ਛਾਡਿ ਨ ਦਹ ਦਿਸ ਧਾਵਾ ॥

26ਖਸਮਹਿ ਜਾਣਿ ਖਿਮਾ ਕਰਿ ਰਹੈ ॥

27ਤਉ ਹੋਇ ਨਿਖਿਅਉ ਅਖੈ ਪਦੁ ਲਹੈ ॥੮॥

28ਗਗਾ ਗੁਰ ਕੇ ਬਚਨ ਪਛਾਨਾ ॥

29ਦੂਜੀ ਬਾਤ ਨ ਧਰਈ ਕਾਨਾ ॥

30ਰਹੈ ਬਿਹੰਗਮ ਕਤਹਿ ਨ ਜਾਈ ॥

31ਅਗਹ ਗਹੈ ਗਹਿ ਗਗਨ ਰਹਾਈ ॥੯॥

32ਘਘਾ ਘਟਿ ਘਟਿ ਨਿਮਸੈ ਸੋਈ ॥

33ਘਟ ਫੂਟੇ ਘਟਿ ਕਬਹਿ ਨ ਹੋਈ ॥

34ਤਾ ਘਟ ਮਾਹਿ ਘਾਟ ਜਉ ਪਾਵਾ ॥

35ਸੋ ਘਟੁ ਛਾਡਿ ਅਵਘਟ ਕਤ ਧਾਵਾ ॥੧੦॥

36ਙੰਙਾ ਨਿਗ੍ਰਹਿ ਸਨੇਹੁ ਕਰਿ ਨਿਰਵਾਰੋ ਸੰਦੇਹ ॥

37ਨਾਹੀ ਦੇਖਿ ਨ ਭਾਜੀਐ ਪਰਮ ਸਿਆਨਪ ਏਹ ॥੧੧॥

38ਚਚਾ ਰਚਿਤ ਚਿਤ੍ਰ ਹੈ ਭਾਰੀ ॥

39ਤਜਿ ਚਿਤ੍ਰੈ ਚੇਤਹੁ ਚਿਤਕਾਰੀ ॥

40ਚਿਤ੍ਰ ਬਚਿਤ੍ਰ ਇਹੈ ਅਵਝੇਰਾ ॥

41ਤਜਿ ਚਿਤ੍ਰੈ ਚਿਤੁ ਰਾਖਿ ਚਿਤੇਰਾ ॥੧੨॥

42ਛਛਾ ਇਹੈ ਛਤ੍ਰਪਤਿ ਪਾਸਾ ॥

43ਛਕਿ ਕਿ ਨ ਰਹਹੁ ਛਾਡਿ ਕਿ ਨ ਆਸਾ ॥

44ਰੇ ਮਨ ਮੈ ਤਉ ਛਿਨ ਛਿਨ ਸਮਝਾਵਾ ॥

45ਤਾਹਿ ਛਾਡਿ ਕਤ ਆਪੁ ਬਧਾਵਾ ॥੧੩॥

46ਜਜਾ ਜਉ ਤਨ ਜੀਵਤ ਜਰਾਵੈ ॥

47ਜੋਬਨ ਜਾਰਿ ਜੁਗਤਿ ਸੋ ਪਾਵੈ ॥

48ਅਸ ਜਰਿ ਪਰ ਜਰਿ ਜਰਿ ਜਬ ਰਹੈ ॥

49ਤਬ ਜਾਇ ਜੋਤਿ ਉਜਾਰਉ ਲਹੈ ॥੧੪॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath