ਗੁਰੂ ਗ੍ਰੰਥ ਸਾਹਿਬ 341 · Raag Gauree · Bhagat Kabeer Ji
1ਝਝਾ ਉਰਝਿ ਸੁਰਝਿ ਨਹੀ ਜਾਨਾ ॥
2ਰਹਿਓ ਝਝਕਿ ਨਾਹੀ ਪਰਵਾਨਾ ॥
3ਕਤ ਝਖਿ ਝਖਿ ਅਉਰਨ ਸਮਝਾਵਾ ॥
4ਝਗਰੁ ਕੀਏ ਝਗਰਉ ਹੀ ਪਾਵਾ ॥੧੫॥
5ਞੰਞਾ ਨਿਕਟਿ ਜੁ ਘਟ ਰਹਿਓ ਦੂਰਿ ਕਹਾ ਤਜਿ ਜਾਇ ॥
6ਜਾ ਕਾਰਣਿ ਜਗੁ ਢੂਢਿਅਉ ਨੇਰਉ ਪਾਇਅਉ ਤਾਹਿ ॥੧੬॥
7ਟਟਾ ਬਿਕਟ ਘਾਟ ਘਟ ਮਾਹੀ ॥
8ਖੋਲਿ ਕਪਾਟ ਮਹਲਿ ਕਿ ਨ ਜਾਹੀ ॥
9ਦੇਖਿ ਅਟਲ ਟਲਿ ਕਤਹਿ ਨ ਜਾਵਾ ॥
10ਰਹੈ ਲਪਟਿ ਘਟ ਪਰਚਉ ਪਾਵਾ ॥੧੭॥
11ਠਠਾ ਇਹੈ ਦੂਰਿ ਠਗ ਨੀਰਾ ॥
12ਨੀਠਿ ਨੀਠਿ ਮਨੁ ਕੀਆ ਧੀਰਾ ॥
13ਜਿਨਿ ਠਗਿ ਠਗਿਆ ਸਗਲ ਜਗੁ ਖਾਵਾ ॥
14ਸੋ ਠਗੁ ਠਗਿਆ ਠਉਰ ਮਨੁ ਆਵਾ ॥੧੮॥
15ਡਡਾ ਡਰ ਉਪਜੇ ਡਰੁ ਜਾਈ ॥
16ਤਾ ਡਰ ਮਹਿ ਡਰੁ ਰਹਿਆ ਸਮਾਈ ॥
17ਜਉ ਡਰ ਡਰੈ ਤ ਫਿਰਿ ਡਰੁ ਲਾਗੈ ॥
18ਨਿਡਰ ਹੂਆ ਡਰੁ ਉਰ ਹੋਇ ਭਾਗੈ ॥੧੯॥
19ਢਢਾ ਢਿਗ ਢੂਢਹਿ ਕਤ ਆਨਾ ॥
20ਢੂਢਤ ਹੀ ਢਹਿ ਗਏ ਪਰਾਨਾ ॥
21ਚੜਿ ਸੁਮੇਰਿ ਢੂਢਿ ਜਬ ਆਵਾ ॥
22ਜਿਹ ਗੜੁ ਗੜਿਓ ਸੁ ਗੜ ਮਹਿ ਪਾਵਾ ॥੨੦॥
23ਣਾਣਾ ਰਣਿ ਰੂਤਉ ਨਰ ਨੇਹੀ ਕਰੈ ॥
24ਨਾ ਨਿਵੈ ਨਾ ਫੁਨਿ ਸੰਚਰੈ ॥
25ਧੰਨਿ ਜਨਮੁ ਤਾਹੀ ਕੋ ਗਣੈ ॥
26ਮਾਰੈ ਏਕਹਿ ਤਜਿ ਜਾਇ ਘਣੈ ॥੨੧॥
27ਤਤਾ ਅਤਰ ਤਰਿਓ ਨਹ ਜਾਈ ॥
28ਤਨ ਤ੍ਰਿਭਵਣ ਮਹਿ ਰਹਿਓ ਸਮਾਈ ॥
29ਜਉ ਤ੍ਰਿਭਵਣ ਤਨ ਮਾਹਿ ਸਮਾਵਾ ॥
30ਤਉ ਤਤਹਿ ਤਤ ਮਿਲਿਆ ਸਚੁ ਪਾਵਾ ॥੨੨॥
31ਥਥਾ ਅਥਾਹ ਥਾਹ ਨਹੀ ਪਾਵਾ ॥
32ਓਹੁ ਅਥਾਹ ਇਹੁ ਥਿਰੁ ਨ ਰਹਾਵਾ ॥
33ਥੋੜੈ ਥਲਿ ਥਾਨਕ ਆਰੰਭੈ ॥
34ਬਿਨੁ ਹੀ ਥਾਭਹ ਮੰਦਿਰੁ ਥੰਭੈ ॥੨੩॥
35ਦਦਾ ਦੇਖਿ ਜੁ ਬਿਨਸਨਹਾਰਾ ॥
36ਜਸ ਅਦੇਖਿ ਤਸ ਰਾਖਿ ਬਿਚਾਰਾ ॥
37ਦਸਵੈ ਦੁਆਰਿ ਕੁੰਚੀ ਜਬ ਦੀਜੈ ॥
38ਤਉ ਦਇਆਲ ਕੋ ਦਰਸਨੁ ਕੀਜੈ ॥੨੪॥
39ਧਧਾ ਅਰਧਹਿ ਉਰਧ ਨਿਬੇਰਾ ॥
40ਅਰਧਹਿ ਉਰਧਹ ਮੰਝਿ ਬਸੇਰਾ ॥
41ਅਰਧਹ ਛਾਡਿ ਉਰਧ ਜਉ ਆਵਾ ॥
42ਤਉ ਅਰਧਹਿ ਉਰਧ ਮਿਲਿਆ ਸੁਖ ਪਾਵਾ ॥੨੫॥
43ਨੰਨਾ ਨਿਸਿ ਦਿਨੁ ਨਿਰਖਤ ਜਾਈ ॥
44ਨਿਰਖਤ ਨੈਨ ਰਹੇ ਰਤਵਾਈ ॥
45ਨਿਰਖਤ ਨਿਰਖਤ ਜਬ ਜਾਇ ਪਾਵਾ ॥
46ਤਬ ਲੇ ਨਿਰਖਹਿ ਨਿਰਖ ਮਿਲਾਵਾ ॥੨੬॥
47ਪਪਾ ਅਪਰ ਪਾਰੁ ਨਹੀ ਪਾਵਾ ॥
48ਪਰਮ ਜੋਤਿ ਸਿਉ ਪਰਚਉ ਲਾਵਾ ॥
49ਪਾਂਚਉ ਇੰਦ੍ਰੀ ਨਿਗ੍ਰਹ ਕਰਈ ॥
50ਪਾਪੁ ਪੁੰਨੁ ਦੋਊ ਨਿਰਵਰਈ ॥੨੭॥
51ਫਫਾ ਬਿਨੁ ਫੂਲਹ ਫਲੁ ਹੋਈ ॥
52ਤਾ ਫਲ ਫੰਕ ਲਖੈ ਜਉ ਕੋਈ ॥
53ਦੂਣਿ ਨ ਪਰਈ ਫੰਕ ਬਿਚਾਰੈ ॥
54ਤਾ ਫਲ ਫੰਕ ਸਭੈ ਤਨ ਫਾਰੈ ॥੨੮॥
55ਬਬਾ ਬਿੰਦਹਿ ਬਿੰਦ ਮਿਲਾਵਾ ॥
56ਬਿੰਦਹਿ ਬਿੰਦਿ ਨ ਬਿਛੁਰਨ ਪਾਵਾ ॥
57ਬੰਦਉ ਹੋਇ ਬੰਦਗੀ ਗਹੈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath