ਗੁਰੂ ਗ੍ਰੰਥ ਸਾਹਿਬ 342 · Raag Gauree · Bhagat Kabeer Ji
1ਬੰਦਕ ਹੋਇ ਬੰਧ ਸੁਧਿ ਲਹੈ ॥੨੯॥
2ਭਭਾ ਭੇਦਹਿ ਭੇਦ ਮਿਲਾਵਾ ॥
3ਅਬ ਭਉ ਭਾਨਿ ਭਰੋਸਉ ਆਵਾ ॥
4ਜੋ ਬਾਹਰਿ ਸੋ ਭੀਤਰਿ ਜਾਨਿਆ ॥
5ਭਇਆ ਭੇਦੁ ਭੂਪਤਿ ਪਹਿਚਾਨਿਆ ॥੩੦॥
6ਮਮਾ ਮੂਲ ਗਹਿਆ ਮਨੁ ਮਾਨੈ ॥
7ਮਰਮੀ ਹੋਇ ਸੁ ਮਨ ਕਉ ਜਾਨੈ ॥
8ਮਤ ਕੋਈ ਮਨ ਮਿਲਤਾ ਬਿਲਮਾਵੈ ॥
9ਮਗਨ ਭਇਆ ਤੇ ਸੋ ਸਚੁ ਪਾਵੈ ॥੩੧॥
10ਮਮਾ ਮਨ ਸਿਉ ਕਾਜੁ ਹੈ ਮਨ ਸਾਧੇ ਸਿਧਿ ਹੋਇ ॥
11ਮਨ ਹੀ ਮਨ ਸਿਉ ਕਹੈ ਕਬੀਰਾ ਮਨ ਸਾ ਮਿਲਿਆ ਨ ਕੋਇ ॥੩੨॥
12ਇਹੁ ਮਨੁ ਸਕਤੀ ਇਹੁ ਮਨੁ ਸੀਉ ॥
13ਇਹੁ ਮਨੁ ਪੰਚ ਤਤ ਕੋ ਜੀਉ ॥
14ਇਹੁ ਮਨੁ ਲੇ ਜਉ ਉਨਮਨਿ ਰਹੈ ॥
15ਤਉ ਤੀਨਿ ਲੋਕ ਕੀ ਬਾਤੈ ਕਹੈ ॥੩੩॥
16ਯਯਾ ਜਉ ਜਾਨਹਿ ਤਉ ਦੁਰਮਤਿ ਹਨਿ ਕਰਿ ਬਸਿ ਕਾਇਆ ਗਾਉ ॥
17ਰਣਿ ਰੂਤਉ ਭਾਜੈ ਨਹੀ ਸੂਰਉ ਥਾਰਉ ਨਾਉ ॥੩੪॥
18ਰਾਰਾ ਰਸੁ ਨਿਰਸ ਕਰਿ ਜਾਨਿਆ ॥
19ਹੋਇ ਨਿਰਸ ਸੁ ਰਸੁ ਪਹਿਚਾਨਿਆ ॥
20ਇਹ ਰਸ ਛਾਡੇ ਉਹ ਰਸੁ ਆਵਾ ॥
21ਉਹ ਰਸੁ ਪੀਆ ਇਹ ਰਸੁ ਨਹੀ ਭਾਵਾ ॥੩੫॥
22ਲਲਾ ਐਸੇ ਲਿਵ ਮਨੁ ਲਾਵੈ ॥
23ਅਨਤ ਨ ਜਾਇ ਪਰਮ ਸਚੁ ਪਾਵੈ ॥
24ਅਰੁ ਜਉ ਤਹਾ ਪ੍ਰੇਮ ਲਿਵ ਲਾਵੈ ॥
25ਤਉ ਅਲਹ ਲਹੈ ਲਹਿ ਚਰਨ ਸਮਾਵੈ ॥੩੬॥
26ਵਵਾ ਬਾਰ ਬਾਰ ਬਿਸਨ ਸਮ੍ਹਾਰਿ ॥
27ਬਿਸਨ ਸੰਮ੍ਹਾਰਿ ਨ ਆਵੈ ਹਾਰਿ ॥
28ਬਲਿ ਬਲਿ ਜੇ ਬਿਸਨਤਨਾ ਜਸੁ ਗਾਵੈ ॥
29ਵਿਸਨ ਮਿਲੇ ਸਭ ਹੀ ਸਚੁ ਪਾਵੈ ॥੩੭॥
30ਵਾਵਾ ਵਾਹੀ ਜਾਨੀਐ ਵਾ ਜਾਨੇ ਇਹੁ ਹੋਇ ॥
31ਇਹੁ ਅਰੁ ਓਹੁ ਜਬ ਮਿਲੈ ਤਬ ਮਿਲਤ ਨ ਜਾਨੈ ਕੋਇ ॥੩੮॥
32ਸਸਾ ਸੋ ਨੀਕਾ ਕਰਿ ਸੋਧਹੁ ॥
33ਘਟ ਪਰਚਾ ਕੀ ਬਾਤ ਨਿਰੋਧਹੁ ॥
34ਘਟ ਪਰਚੈ ਜਉ ਉਪਜੈ ਭਾਉ ॥
35ਪੂਰਿ ਰਹਿਆ ਤਹ ਤ੍ਰਿਭਵਣ ਰਾਉ ॥੩੯॥
36ਖਖਾ ਖੋਜਿ ਪਰੈ ਜਉ ਕੋਈ ॥ ਜੋ ਖੋਜੈ ਸੋ ਬਹੁਰਿ ਨ ਹੋਈ ॥
37ਖੋਜ ਬੂਝਿ ਜਉ ਕਰੈ ਬੀਚਾਰਾ ॥
38ਤਉ ਭਵਜਲ ਤਰਤ ਨ ਲਾਵੈ ਬਾਰਾ ॥੪੦॥
39ਸਸਾ ਸੋ ਸਹ ਸੇਜ ਸਵਾਰੈ ॥
40ਸੋਈ ਸਹੀ ਸੰਦੇਹ ਨਿਵਾਰੈ ॥
41ਅਲਪ ਸੁਖ ਛਾਡਿ ਪਰਮ ਸੁਖ ਪਾਵਾ ॥
42ਤਬ ਇਹ ਤ੍ਰੀਅ ਓੁਹੁ ਕੰਤੁ ਕਹਾਵਾ ॥੪੧॥
43ਹਾਹਾ ਹੋਤ ਹੋਇ ਨਹੀ ਜਾਨਾ ॥
44ਜਬ ਹੀ ਹੋਇ ਤਬਹਿ ਮਨੁ ਮਾਨਾ ॥
45ਹੈ ਤਉ ਸਹੀ ਲਖੈ ਜਉ ਕੋਈ ॥
46ਤਬ ਓਹੀ ਉਹੁ ਏਹੁ ਨ ਹੋਈ ॥੪੨॥
47ਲਿੰਉ ਲਿੰਉ ਕਰਤ ਫਿਰੈ ਸਭੁ ਲੋਗੁ ॥
48ਤਾ ਕਾਰਣਿ ਬਿਆਪੈ ਬਹੁ ਸੋਗੁ ॥
49ਲਖਿਮੀ ਬਰ ਸਿਉ ਜਉ ਲਿਉ ਲਾਵੈ ॥
50ਸੋਗੁ ਮਿਟੈ ਸਭ ਹੀ ਸੁਖ ਪਾਵੈ ॥੪੩॥
51ਖਖਾ ਖਿਰਤ ਖਪਤ ਗਏ ਕੇਤੇ ॥
52ਖਿਰਤ ਖਪਤ ਅਜਹੂੰ ਨਹ ਚੇਤੇ ॥
53ਅਬ ਜਗੁ ਜਾਨਿ ਜਉ ਮਨਾ ਰਹੈ ॥
54ਜਹ ਕਾ ਬਿਛੁਰਾ ਤਹ ਥਿਰੁ ਲਹੈ ॥੪੪॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath