ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 344 · Raag Gauree · Bhagat Kabeer Ji

1ਜੁਗੁ ਜੁਗੁ ਜੀਵਹੁ ਅਮਰ ਫਲ ਖਾਹੁ ॥੧੦॥

2ਦਸਮੀ ਦਹ ਦਿਸ ਹੋਇ ਅਨੰਦ ॥

3ਛੂਟੈ ਭਰਮੁ ਮਿਲੈ ਗੋਬਿੰਦ ॥

4ਜੋਤਿ ਸਰੂਪੀ ਤਤ ਅਨੂਪ ॥

5ਅਮਲ ਨ ਮਲ ਨ ਛਾਹ ਨਹੀ ਧੂਪ ॥੧੧॥

6ਏਕਾਦਸੀ ਏਕ ਦਿਸ ਧਾਵੈ ॥

7ਤਉ ਜੋਨੀ ਸੰਕਟ ਬਹੁਰਿ ਨ ਆਵੈ ॥

8ਸੀਤਲ ਨਿਰਮਲ ਭਇਆ ਸਰੀਰਾ ॥

9ਦੂਰਿ ਬਤਾਵਤ ਪਾਇਆ ਨੀਰਾ ॥੧੨॥

10ਬਾਰਸਿ ਬਾਰਹ ਉਗਵੈ ਸੂਰ ॥

11ਅਹਿਨਿਸਿ ਬਾਜੇ ਅਨਹਦ ਤੂਰ ॥

12ਦੇਖਿਆ ਤਿਹੂੰ ਲੋਕ ਕਾ ਪੀਉ ॥

13ਅਚਰਜੁ ਭਇਆ ਜੀਵ ਤੇ ਸੀਉ ॥੧੩॥

14ਤੇਰਸਿ ਤੇਰਹ ਅਗਮ ਬਖਾਣਿ ॥

15ਅਰਧ ਉਰਧ ਬਿਚਿ ਸਮ ਪਹਿਚਾਣਿ ॥

16ਨੀਚ ਊਚ ਨਹੀ ਮਾਨ ਅਮਾਨ ॥

17ਬਿਆਪਿਕ ਰਾਮ ਸਗਲ ਸਾਮਾਨ ॥੧੪॥

18ਚਉਦਸਿ ਚਉਦਹ ਲੋਕ ਮਝਾਰਿ ॥

19ਰੋਮ ਰੋਮ ਮਹਿ ਬਸਹਿ ਮੁਰਾਰਿ ॥

20ਸਤ ਸੰਤੋਖ ਕਾ ਧਰਹੁ ਧਿਆਨ ॥

21ਕਥਨੀ ਕਥੀਐ ਬ੍ਰਹਮ ਗਿਆਨ ॥੧੫॥

22ਪੂਨਿਉ ਪੂਰਾ ਚੰਦ ਅਕਾਸ ॥

23ਪਸਰਹਿ ਕਲਾ ਸਹਜ ਪਰਗਾਸ ॥

24ਆਦਿ ਅੰਤਿ ਮਧਿ ਹੋਇ ਰਹਿਆ ਥੀਰ ॥

25ਸੁਖ ਸਾਗਰ ਮਹਿ ਰਮਹਿ ਕਬੀਰ ॥੧੬॥

26ੴ ਸਤਿਗੁਰ ਪ੍ਰਸਾਦਿ ॥

27ਰਾਗੁ ਗਉੜੀ ਵਾਰ ਕਬੀਰ ਜੀਉ ਕੇ ੭ ॥

28ਬਾਰ ਬਾਰ ਹਰਿ ਕੇ ਗੁਨ ਗਾਵਉ ॥

29ਗੁਰ ਗਮਿ ਭੇਦੁ ਸੁ ਹਰਿ ਕਾ ਪਾਵਉ ॥੧॥ ਰਹਾਉ ॥

30ਆਦਿਤ ਕਰੈ ਭਗਤਿ ਆਰੰਭ ॥

31ਕਾਇਆ ਮੰਦਰ ਮਨਸਾ ਥੰਭ ॥

32ਅਹਿਨਿਸਿ ਅਖੰਡ ਸੁਰਹੀ ਜਾਇ ॥

33ਤਉ ਅਨਹਦ ਬੇਣੁ ਸਹਜ ਮਹਿ ਬਾਇ ॥੧॥

34ਸੋਮਵਾਰਿ ਸਸਿ ਅੰਮ੍ਰਿਤੁ ਝਰੈ ॥

35ਚਾਖਤ ਬੇਗਿ ਸਗਲ ਬਿਖ ਹਰੈ ॥

36ਬਾਣੀ ਰੋਕਿਆ ਰਹੈ ਦੁਆਰ ॥

37ਤਉ ਮਨੁ ਮਤਵਾਰੋ ਪੀਵਨਹਾਰ ॥੨॥

38ਮੰਗਲਵਾਰੇ ਲੇ ਮਾਹੀਤਿ ॥

39ਪੰਚ ਚੋਰ ਕੀ ਜਾਣੈ ਰੀਤਿ ॥

40ਘਰ ਛੋਡੇਂ ਬਾਹਰਿ ਜਿਨਿ ਜਾਇ ॥

41ਨਾਤਰੁ ਖਰਾ ਰਿਸੈ ਹੈ ਰਾਇ ॥੩॥

42ਬੁਧਵਾਰਿ ਬੁਧਿ ਕਰੈ ਪ੍ਰਗਾਸ ॥

43ਹਿਰਦੈ ਕਮਲ ਮਹਿ ਹਰਿ ਕਾ ਬਾਸ ॥

44ਗੁਰ ਮਿਲਿ ਦੋਊ ਏਕ ਸਮ ਧਰੈ ॥

45ਉਰਧ ਪੰਕ ਲੈ ਸੂਧਾ ਕਰੈ ॥੪॥

46ਬ੍ਰਿਹਸਪਤਿ ਬਿਖਿਆ ਦੇਇ ਬਹਾਇ ॥

47ਤੀਨਿ ਦੇਵ ਏਕ ਸੰਗਿ ਲਾਇ ॥

48ਤੀਨਿ ਨਦੀ ਤਹ ਤ੍ਰਿਕੁਟੀ ਮਾਹਿ ॥

49ਅਹਿਨਿਸਿ ਕਸਮਲ ਧੋਵਹਿ ਨਾਹਿ ॥੫॥

50ਸੁਕ੍ਰਿਤੁ ਸਹਾਰੈ ਸੁ ਇਹ ਬ੍ਰਤਿ ਚੜੈ ॥

51ਅਨਦਿਨ ਆਪਿ ਆਪ ਸਿਉ ਲੜੈ ॥

52ਸੁਰਖੀ ਪਾਂਚਉ ਰਾਖੈ ਸਬੈ ॥

53ਤਉ ਦੂਜੀ ਦ੍ਰਿਸਟਿ ਨ ਪੈਸੈ ਕਬੈ ॥੬॥

54ਥਾਵਰ ਥਿਰੁ ਕਰਿ ਰਾਖੈ ਸੋਇ ॥ ਜੋਤਿ ਦੀ ਵਟੀ ਘਟ ਮਹਿ ਜੋਇ ॥

55ਬਾਹਰਿ ਭੀਤਰਿ ਭਇਆ ਪ੍ਰਗਾਸੁ ॥

56ਤਬ ਹੂਆ ਸਗਲ ਕਰਮ ਕਾ ਨਾਸੁ ॥੭॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath