ਗੁਰੂ ਗ੍ਰੰਥ ਸਾਹਿਬ 346 · Raag Gauree · Bhagat Ravi Daas Ji
1ਹਉ ਬਨਜਾਰੋ ਰਾਮ ਕੋ ਸਹਜ ਕਰਉ ਬੵਾਪਾਰੁ ॥
2ਮੈ ਰਾਮ ਨਾਮ ਧਨੁ ਲਾਦਿਆ ਬਿਖੁ ਲਾਦੀ ਸੰਸਾਰਿ ॥੨॥
3ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥
4ਮੋਹਿ ਜਮ ਡੰਡੁ ਨ ਲਾਗਈ ਤਜੀਲੇ ਸਰਬ ਜੰਜਾਲ ॥੩॥
5ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ ॥
6ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥੪॥੧॥
7ਗਉੜੀ ਪੂਰਬੀ ਰਵਿਦਾਸ ਜੀਉ
8ੴ ਸਤਿਗੁਰ ਪ੍ਰਸਾਦਿ ॥
9ਕੂਪੁ ਭਰਿਓ ਜੈਸੇ ਦਾਦਿਰਾ ਕਛੁ ਦੇਸੁ ਬਿਦੇਸੁ ਨ ਬੂਝ ॥
10ਐਸੇ ਮੇਰਾ ਮਨੁ ਬਿਖਿਆ ਬਿਮੋਹਿਆ ਕਛੁ ਆਰਾ ਪਾਰੁ ਨ ਸੂਝ ॥੧॥
11ਸਗਲ ਭਵਨ ਕੇ ਨਾਇਕਾ ਇਕੁ ਛਿਨੁ ਦਰਸੁ ਦਿਖਾਇ ਜੀ ॥੧॥ ਰਹਾਉ ॥
12ਮਲਿਨ ਭਈ ਮਤਿ ਮਾਧਵਾ ਤੇਰੀ ਗਤਿ ਲਖੀ ਨ ਜਾਇ ॥
13ਕਰਹੁ ਕ੍ਰਿਪਾ ਭ੍ਰਮੁ ਚੂਕਈ ਮੈ ਸੁਮਤਿ ਦੇਹੁ ਸਮਝਾਇ ॥੨॥
14ਜੋਗੀਸਰ ਪਾਵਹਿ ਨਹੀ ਤੁਅ ਗੁਣ ਕਥਨੁ ਅਪਾਰ ॥
15ਪ੍ਰੇਮ ਭਗਤਿ ਕੈ ਕਾਰਣੈ ਕਹੁ ਰਵਿਦਾਸ ਚਮਾਰ ॥੩॥੧॥
16ਗਉੜੀ ਬੈਰਾਗਣਿ
17ੴ ਸਤਿਗੁਰ ਪ੍ਰਸਾਦਿ ॥
18ਸਤਜੁਗਿ ਸਤੁ ਤੇਤਾ ਜਗੀ ਦੁਆਪਰਿ ਪੂਜਾਚਾਰ ॥
19ਤੀਨੌ ਜੁਗ ਤੀਨੌ ਦਿੜੇ ਕਲਿ ਕੇਵਲ ਨਾਮ ਅਧਾਰ ॥੧॥
20ਪਾਰੁ ਕੈਸੇ ਪਾਇਬੋ ਰੇ ॥
21ਮੋ ਸਉ ਕੋਊ ਨ ਕਹੈ ਸਮਝਾਇ ॥
22ਜਾ ਤੇ ਆਵਾ ਗਵਨੁ ਬਿਲਾਇ ॥੧॥ ਰਹਾਉ ॥
23ਬਹੁ ਬਿਧਿ ਧਰਮ ਨਿਰੂਪੀਐ ਕਰਤਾ ਦੀਸੈ ਸਭ ਲੋਇ ॥
24ਕਵਨ ਕਰਮ ਤੇ ਛੂਟੀਐ ਜਿਹ ਸਾਧੇ ਸਭ ਸਿਧਿ ਹੋਇ ॥੨॥
25ਕਰਮ ਅਕਰਮ ਬੀਚਾਰੀਐ ਸੰਕਾ ਸੁਨਿ ਬੇਦ ਪੁਰਾਨ ॥
26ਸੰਸਾ ਸਦ ਹਿਰਦੈ ਬਸੈ ਕਉਨੁ ਹਿਰੈ ਅਭਿਮਾਨੁ ॥੩॥
27ਬਾਹਰੁ ਉਦਕਿ ਪਖਾਰੀਐ ਘਟ ਭੀਤਰਿ ਬਿਬਿਧਿ ਬਿਕਾਰ ॥
28ਸੁਧ ਕਵਨ ਪਰ ਹੋਇਬੋ ਸੁਚ ਕੁੰਚਰ ਬਿਧਿ ਬਿਉਹਾਰ ॥੪॥
29ਰਵਿ ਪ੍ਰਗਾਸ ਰਜਨੀ ਜਥਾ ਗਤਿ ਜਾਨਤ ਸਭ ਸੰਸਾਰ ॥
30ਪਾਰਸ ਮਾਨੋ ਤਾਬੋ ਛੁਏ ਕਨਕ ਹੋਤ ਨਹੀ ਬਾਰ ॥੫॥
31ਪਰਮ ਪਰਸ ਗੁਰੁ ਭੇਟੀਐ ਪੂਰਬ ਲਿਖਤ ਲਿਲਾਟ ॥
32ਉਨਮਨ ਮਨ ਮਨ ਹੀ ਮਿਲੇ ਛੁਟਕਤ ਬਜਰ ਕਪਾਟ ॥੬॥
33ਭਗਤਿ ਜੁਗਤਿ ਮਤਿ ਸਤਿ ਕਰੀ ਭ੍ਰਮ ਬੰਧਨ ਕਾਟਿ ਬਿਕਾਰ ॥
34ਸੋਈ ਬਸਿ ਰਸਿ ਮਨ ਮਿਲੇ ਗੁਨ ਨਿਰਗੁਨ ਏਕ ਬਿਚਾਰ ॥੭॥
35ਅਨਿਕ ਜਤਨ ਨਿਗ੍ਰਹ ਕੀਏ ਟਾਰੀ ਨ ਟਰੈ ਭ੍ਰਮ ਫਾਸ ॥
36ਪ੍ਰੇਮ ਭਗਤਿ ਨਹੀ ਊਪਜੈ ਤਾ ਤੇ ਰਵਿਦਾਸ ਉਦਾਸ ॥੮॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath