ਗੁਰੂ ਗ੍ਰੰਥ ਸਾਹਿਬ 347 · Raag Aasaa
1ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
2ਰਾਗੁ ਆਸਾ ਮਹਲਾ ੧ ਘਰੁ ੧ ਸੋ ਦਰੁ ॥
3ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮੑਾਲੇ ॥
4ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥
5ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥
6ਗਾਵਨਿੑ ਤੁਧਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮ ਦੁਆਰੇ ॥
7ਗਾਵਨਿੑ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਵੀਚਾਰੇ ॥
8ਗਾਵਨਿੑ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥
9ਗਾਵਨਿੑ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
10ਗਾਵਨਿੑ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿੑ ਤੁਧਨੋ ਸਾਧ ਬੀਚਾਰੇ ॥
11ਗਾਵਨਿੑ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥
12ਗਾਵਨਿ ਤੁਧਨੋ ਪੰਡਿਤ ਪੜੇ ਰਖੀਸੁਰ ਜੁਗੁ ਜੁਗੁ ਬੇਦਾ ਨਾਲੇ ॥
13ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥
14ਗਾਵਨਿੑ ਤੁਧਨੋ ਰਤਨ ਉਪਾਏ ਤੇਰੇ ਜੇਤੇ ਅਠਸਠਿ ਤੀਰਥ ਨਾਲੇ ॥
15ਗਾਵਨਿੑ ਤੁਧਨੋ ਜੋਧ ਮਹਾਬਲ ਸੂਰਾ ਗਾਵਨਿੑ ਤੁਧਨੋ ਖਾਣੀ ਚਾਰੇ ॥
16ਗਾਵਨਿੑ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥
17ਸੇਈ ਤੁਧਨੋ ਗਾਵਨਿੑ ਜੋ ਤੁਧੁ ਭਾਵਨਿੑ ਰਤੇ ਤੇਰੇ ਭਗਤ ਰਸਾਲੇ ॥
18ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥
19ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
20ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
21ਰੰਗੀ ਰੰਗੀ ਭਾਤੀ ਜਿਨਸੀ ਮਾਇਆ ਜਿਨਿ ਉਪਾਈ ॥
22ਕਰਿ ਕਰਿ ਦੇਖੈ ਕੀਤਾ ਅਪਣਾ ਜਿਉ ਤਿਸ ਦੀ ਵਡਿਆਈ ॥
23ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath