ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 348 · Raag Aasaa · Guru Nanak Dev Ji

1ਸੋ ਪਾਤਿਸਾਹੁ ਸਾਹਾ ਪਤਿ ਸਾਹਿਬੁ ਨਾਨਕ ਰਹਣੁ ਰਜਾਈ ॥੧॥੧॥

2ਆਸਾ ਮਹਲਾ ੪ ॥

3ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥

4ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥

5ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥

6ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥

7ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥

8ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥

9ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥

10ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥

11ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥

12ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨੑ ਕੁਰਬਾਣਾ ॥੨॥

13ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖ ਵਾਸੀ ॥

14ਸੇ ਮੁਕਤੁ ਸੇ ਮੁਕਤੁ ਭਏ ਜਿਨੑ ਹਰਿ ਧਿਆਇਆ ਜੀਉ ਤਿਨ ਟੂਟੀ ਜਮ ਕੀ ਫਾਸੀ ॥

15ਜਿਨ ਨਿਰਭਉ ਜਿਨੑ ਹਰਿ ਨਿਰਭਉ ਧਿਆਇਆ ਜੀਉ ਤਿਨ ਕਾ ਭਉ ਸਭੁ ਗਵਾਸੀ ॥

16ਜਿਨੑ ਸੇਵਿਆ ਜਿਨੑ ਸੇਵਿਆ ਮੇਰਾ ਹਰਿ ਜੀਉ ਤੇ ਹਰਿ ਹਰਿ ਰੂਪਿ ਸਮਾਸੀ ॥

17ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀਉ ਜਨੁ ਨਾਨਕੁ ਤਿਨ ਬਲਿ ਜਾਸੀ ॥੩॥

18ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬੇਅੰਤ ਬੇਅੰਤਾ ॥

19ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥

20ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥

21ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿੰਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥

22ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥

23ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥

24ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥

25ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥

26ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥

27ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੨॥

28ੴ ਸਤਿਗੁਰ ਪ੍ਰਸਾਦਿ ॥

29ਰਾਗੁ ਆਸਾ ਮਹਲਾ ੧ ਚਉਪਦੇ ਘਰੁ ੨ ॥

30ਸੁਣਿ ਵਡਾ ਆਖੈ ਸਭ ਕੋਈ ॥

31ਕੇਵਡੁ ਵਡਾ ਡੀਠਾ ਹੋਈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath