ਗੁਰੂ ਗ੍ਰੰਥ ਸਾਹਿਬ 349 · Raag Aasaa · Guru Nanak Dev Ji
1ਕੀਮਤਿ ਪਾਇ ਨ ਕਹਿਆ ਜਾਇ ॥
2ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥
3ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥
4ਕੋਈ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥
5ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥
6ਸਭ ਕੀਮਤਿ ਮਿਲਿ ਕੀਮਤਿ ਪਾਈ ॥
7ਗਿਆਨੀ ਧਿਆਨੀ ਗੁਰ ਗੁਰ ਹਾਈ ॥
8ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥
9ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥
10ਸਿਧਾ ਪੁਰਖਾ ਕੀਆ ਵਡਿਆਈਆਂ ॥
11ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥
12ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥
13ਆਖਣ ਵਾਲਾ ਕਿਆ ਬੇਚਾਰਾ ॥
14ਸਿਫਤੀ ਭਰੇ ਤੇਰੇ ਭੰਡਾਰਾ ॥
15ਜਿਸੁ ਤੂੰ ਦੇਹਿ ਤਿਸੈ ਕਿਆ ਚਾਰਾ ॥
16ਨਾਨਕ ਸਚੁ ਸਵਾਰਣਹਾਰਾ ॥੪॥੧॥
17ਆਸਾ ਮਹਲਾ ੧ ॥
18ਆਖਾ ਜੀਵਾ ਵਿਸਰੈ ਮਰਿ ਜਾਉ ॥
19ਆਖਣਿ ਅਉਖਾ ਸਾਚਾ ਨਾਉ ॥
20ਸਾਚੇ ਨਾਮ ਕੀ ਲਾਗੈ ਭੂਖ ॥
21ਤਿਤੁ ਭੂਖੈ ਖਾਇ ਚਲੀਅਹਿ ਦੂਖ ॥੧॥
22ਸੋ ਕਿਉ ਵਿਸਰੈ ਮੇਰੀ ਮਾਇ ॥
23ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥
24ਸਾਚੇ ਨਾਮ ਕੀ ਤਿਲੁ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥
25ਜੇ ਸਭਿ ਮਿਲਿ ਕੈ ਆਖਣ ਪਾਹਿ ॥
26ਵਡਾ ਨ ਹੋਵੈ ਘਾਟਿ ਨ ਜਾਇ ॥੨॥
27ਨਾ ਓਹੁ ਮਰੈ ਨ ਹੋਵੈ ਸੋਗੁ ॥
28ਦੇਂਦਾ ਰਹੈ ਨ ਚੂਕੈ ਭੋਗੁ ॥
29ਗੁਣੁ ਏਹੋ ਹੋਰੁ ਨਾਹੀ ਕੋਇ ॥
30ਨਾ ਕੋ ਹੋਆ ਨਾ ਕੋ ਹੋਇ ॥੩॥
31ਜੇਵਡੁ ਆਪਿ ਤੇਵਡ ਤੇਰੀ ਦਾਤਿ ॥
32ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥
33ਖਸਮੁ ਵਿਸਾਰਹਿ ਤੇ ਕਮਜਾਤਿ ॥
34ਨਾਨਕ ਨਾਵੈ ਬਾਝੁ ਸਨਾਤਿ ॥੪॥੨॥
35ਆਸਾ ਮਹਲਾ ੧ ॥
36ਜੇ ਦਰਿ ਮਾਂਗਤੁ ਕੂਕ ਕਰੇ ਮਹਲੀ ਖਸਮੁ ਸੁਣੇ ॥
37ਭਾਵੈ ਧੀਰਕ ਭਾਵੈ ਧਕੇ ਏਕ ਵਡਾਈ ਦੇਇ ॥੧॥
38ਜਾਣਹੁ ਜੋਤਿ ਨ ਪੂਛਹੁ ਜਾਤੀ ਆਗੈ ਜਾਤਿ ਨ ਹੇ ॥੧॥ ਰਹਾਉ ॥
39ਆਪਿ ਕਰਾਏ ਆਪਿ ਕਰੇਇ ॥
40ਆਪਿ ਉਲਾਮੑੇ ਚਿਤਿ ਧਰੇਇ ॥
41ਜਾ ਤੂੰ ਕਰਣਹਾਰੁ ਕਰਤਾਰੁ ॥
42ਕਿਆ ਮੁਹਤਾਜੀ ਕਿਆ ਸੰਸਾਰੁ ॥੨॥
43ਆਪਿ ਉਪਾਏ ਆਪੇ ਦੇਇ ॥
44ਆਪੇ ਦੁਰਮਤਿ ਮਨਹਿ ਕਰੇਇ ॥
45ਗੁਰ ਪਰਸਾਦਿ ਵਸੈ ਮਨਿ ਆਇ ॥
46ਦੁਖੁ ਅਨੑੇਰਾ ਵਿਚਹੁ ਜਾਇ ॥੩॥
47ਸਾਚੁ ਪਿਆਰਾ ਆਪਿ ਕਰੇਇ ॥
48ਅਵਰੀ ਕਉ ਸਾਚੁ ਨ ਦੇਇ ॥
49ਜੇ ਕਿਸੈ ਦੇਇ ਵਖਾਣੈ ਨਾਨਕੁ ਆਗੈ ਪੂਛ ਨ ਲੇਇ ॥੪॥੩॥
50ਆਸਾ ਮਹਲਾ ੧ ॥
51ਤਾਲ ਮਦੀਰੇ ਘਟ ਕੇ ਘਾਟ ॥
52ਦੋਲਕ ਦੁਨੀਆ ਵਾਜਹਿ ਵਾਜ ॥
53ਨਾਰਦੁ ਨਾਚੈ ਕਲਿ ਕਾ ਭਾਉ ॥
54ਜਤੀ ਸਤੀ ਕਹ ਰਾਖਹਿ ਪਾਉ ॥੧॥
55ਨਾਨਕ ਨਾਮ ਵਿਟਹੁ ਕੁਰਬਾਣੁ ॥
56ਅੰਧੀ ਦੁਨੀਆ ਸਾਹਿਬੁ ਜਾਣੁ ॥੧॥ ਰਹਾਉ ॥
57ਗੁਰੂ ਪਾਸਹੁ ਫਿਰਿ ਚੇਲਾ ਖਾਇ ॥
58ਤਾਮਿ ਪਰੀਤਿ ਵਸੈ ਘਰਿ ਆਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath