ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 34 · Siree Raag · Guru Amar Daas Ji

1ਸਬਦਿ ਮੰਨਿਐ ਗੁਰੁ ਪਾਈਐ ਵਿਚਹੁ ਆਪੁ ਗਵਾਇ ॥

2ਅਨਦਿਨੁ ਭਗਤਿ ਕਰੇ ਸਦਾ ਸਾਚੇ ਕੀ ਲਿਵ ਲਾਇ ॥

3ਨਾਮੁ ਪਦਾਰਥੁ ਮਨਿ ਵਸਿਆ ਨਾਨਕ ਸਹਜਿ ਸਮਾਇ ॥੪॥੧੯॥੫੨॥

4ਸਿਰੀਰਾਗੁ ਮਹਲਾ ੩ ॥

5ਜਿਨੀ ਪੁਰਖੀ ਸਤਗੁਰੁ ਨ ਸੇਵਿਓ ਸੇ ਦੁਖੀਏ ਜੁਗ ਚਾਰਿ ॥

6ਘਰਿ ਹੋਦਾ ਪੁਰਖੁ ਨ ਪਛਾਣਿਆ ਅਭਿਮਾਨਿ ਮੁਠੇ ਅਹੰਕਾਰਿ ॥

7ਸਤਗੁਰੂ ਕਿਆ ਫਿਟਕਿਆ ਮੰਗਿ ਥਕੇ ਸੰਸਾਰਿ ॥

8ਸਚਾ ਸਬਦੁ ਨ ਸੇਵਿਓ ਸਭਿ ਕਾਜ ਸਵਾਰਣਹਾਰੁ ॥੧॥

9ਮਨ ਮੇਰੇ ਸਦਾ ਹਰਿ ਵੇਖੁ ਹਦੂਰਿ ॥

10ਜਨਮ ਮਰਨ ਦੁਖੁ ਪਰਹਰੈ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥

11ਸਚੁ ਸਲਾਹਨਿ ਸੇ ਸਚੇ ਸਚਾ ਨਾਮੁ ਅਧਾਰੁ ॥

12ਸਚੀ ਕਾਰ ਕਮਾਵਣੀ ਸਚੇ ਨਾਲਿ ਪਿਆਰੁ ॥

13ਸਚਾ ਸਾਹੁ ਵਰਤਦਾ ਕੋਇ ਨ ਮੇਟਣਹਾਰੁ ॥

14ਮਨਮੁਖ ਮਹਲੁ ਨ ਪਾਇਨੀ ਕੂੜਿ ਮੁਠੇ ਕੂੜਿਆਰ ॥੨॥

15ਹਉਮੈ ਕਰਤਾ ਜਗੁ ਮੁਆ ਗੁਰ ਬਿਨੁ ਘੋਰ ਅੰਧਾਰੁ ॥

16ਮਾਇਆ ਮੋਹਿ ਵਿਸਾਰਿਆ ਸੁਖਦਾਤਾ ਦਾਤਾਰੁ ॥

17ਸਤਗੁਰੁ ਸੇਵਹਿ ਤਾ ਉਬਰਹਿ ਸਚੁ ਰਖਹਿ ਉਰ ਧਾਰਿ ॥

18ਕਿਰਪਾ ਤੇ ਹਰਿ ਪਾਈਐ ਸਚਿ ਸਬਦਿ ਵੀਚਾਰਿ ॥੩॥

19ਸਤਗੁਰੁ ਸੇਵਿ ਮਨੁ ਨਿਰਮਲਾ ਹਉਮੈ ਤਜਿ ਵਿਕਾਰ ॥

20ਆਪੁ ਛੋਡਿ ਜੀਵਤ ਮਰੈ ਗੁਰ ਕੈ ਸਬਦਿ ਵੀਚਾਰ ॥

21ਧੰਧਾ ਧਾਵਤ ਰਹਿ ਗਏ ਲਾਗਾ ਸਾਚਿ ਪਿਆਰੁ ॥

22ਸਚਿ ਰਤੇ ਮੁਖ ਉਜਲੇ ਤਿਤੁ ਸਾਚੈ ਦਰਬਾਰਿ ॥੪॥

23ਸਤਗੁਰੁ ਪੁਰਖੁ ਨ ਮੰਨਿਓ ਸਬਦਿ ਨ ਲਗੋ ਪਿਆਰੁ ॥

24ਇਸਨਾਨੁ ਦਾਨੁ ਜੇਤਾ ਕਰਹਿ ਦੂਜੈ ਭਾਇ ਖੁਆਰੁ ॥

25ਹਰਿ ਜੀਉ ਆਪਣੀ ਕ੍ਰਿਪਾ ਕਰੇ ਤਾ ਲਾਗੈ ਨਾਮ ਪਿਆਰੁ ॥

26ਨਾਨਕ ਨਾਮੁ ਸਮਾਲਿ ਤੂ ਗੁਰ ਕੈ ਹੇਤਿ ਅਪਾਰਿ ॥੫॥੨੦॥੫੩॥

27ਸਿਰੀਰਾਗੁ ਮਹਲਾ ੩ ॥

28ਕਿਸੁ ਹਉ ਸੇਵੀ ਕਿਆ ਜਪੁ ਕਰੀ ਸਤਗੁਰ ਪੂਛਉ ਜਾਇ ॥

29ਸਤਗੁਰ ਕਾ ਭਾਣਾ ਮੰਨਿ ਲਈ ਵਿਚਹੁ ਆਪੁ ਗਵਾਇ ॥

30ਏਹਾ ਸੇਵਾ ਚਾਕਰੀ ਨਾਮੁ ਵਸੈ ਮਨਿ ਆਇ ॥

31ਨਾਮੈ ਹੀ ਤੇ ਸੁਖੁ ਪਾਈਐ ਸਚੈ ਸਬਦਿ ਸੁਹਾਇ ॥੧॥

32ਮਨ ਮੇਰੇ ਅਨਦਿਨੁ ਜਾਗੁ ਹਰਿ ਚੇਤਿ ॥

33ਆਪਣੀ ਖੇਤੀ ਰਖਿ ਲੈ ਕੂੰਜ ਪੜੈਗੀ ਖੇਤਿ ॥੧॥ ਰਹਾਉ ॥

34ਮਨ ਕੀਆ ਇਛਾ ਪੂਰੀਆ ਸਬਦਿ ਰਹਿਆ ਭਰਪੂਰਿ ॥

35ਭੈ ਭਾਇ ਭਗਤਿ ਕਰਹਿ ਦਿਨੁ ਰਾਤੀ ਹਰਿ ਜੀਉ ਵੇਖੈ ਸਦਾ ਹਦੂਰਿ ॥

36ਸਚੈ ਸਬਦਿ ਸਦਾ ਮਨੁ ਰਾਤਾ ਭ੍ਰਮੁ ਗਇਆ ਸਰੀਰਹੁ ਦੂਰਿ ॥

37ਨਿਰਮਲੁ ਸਾਹਿਬੁ ਪਾਇਆ ਸਾਚਾ ਗੁਣੀ ਗਹੀਰੁ ॥੨॥

38ਜੋ ਜਾਗੇ ਸੇ ਉਬਰੇ ਸੂਤੇ ਗਏ ਮੁਹਾਇ ॥

39ਸਚਾ ਸਬਦੁ ਨ ਪਛਾਣਿਓ ਸੁਪਨਾ ਗਇਆ ਵਿਹਾਇ ॥

40ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath