ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 350 · Raag Aasaa · Guru Nanak Dev Ji

1ਜੇ ਸਉ ਵਰ੍ਹਿਆ ਜੀਵਣ ਖਾਣੁ ॥

2ਖਸਮ ਪਛਾਣੈ ਸੋ ਦਿਨੁ ਪਰਵਾਣੁ ॥੨॥

3ਦਰਸਨਿ ਦੇਖਿਐ ਦਇਆ ਨ ਹੋਇ ॥

4ਲਏ ਦਿਤੇ ਵਿਣੁ ਰਹੈ ਨ ਕੋਇ ॥

5ਰਾਜਾ ਨਿਆਉ ਕਰੇ ਹਥਿ ਹੋਇ ॥

6ਕਹੈ ਖੁਦਾਇ ਨ ਮਾਨੈ ਕੋਇ ॥੩॥

7ਮਾਣਸ ਮੂਰਤਿ ਨਾਨਕੁ ਨਾਮੁ ॥

8ਕਰਣੀ ਕੁਤਾ ਦਰਿ ਫੁਰਮਾਨੁ ॥

9ਗੁਰ ਪਰਸਾਦਿ ਜਾਣੈ ਮਿਹਮਾਨੁ ॥

10ਤਾ ਕਿਛੁ ਦਰਗਹ ਪਾਵੈ ਮਾਨੁ ॥੪॥੪॥

11ਆਸਾ ਮਹਲਾ ੧ ॥

12ਜੇਤਾ ਸਬਦੁ ਸੁਰਤਿ ਧੁਨਿ ਤੇਤੀ ਜੇਤਾ ਰੂਪੁ ਕਾਇਆ ਤੇਰੀ ॥

13ਤੂੰ ਆਪੇ ਰਸਨਾ ਆਪੇ ਬਸਨਾ ਅਵਰੁ ਨ ਦੂਜਾ ਕਹਉ ਮਾਈ ॥੧॥

14ਸਾਹਿਬੁ ਮੇਰਾ ਏਕੋ ਹੈ ॥

15ਏਕੋ ਹੈ ਭਾਈ ਏਕੋ ਹੈ ॥੧॥ ਰਹਾਉ ॥

16ਆਪੇ ਮਾਰੇ ਆਪੇ ਛੋਡੈ ਆਪੇ ਲੇਵੈ ਦੇਇ ॥

17ਆਪੇ ਵੇਖੈ ਆਪੇ ਵਿਗਸੈ ਆਪੇ ਨਦਰਿ ਕਰੇਇ ॥੨॥

18ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥

19ਜੈਸਾ ਵਰਤੈ ਤੈਸੋ ਕਹੀਐ ਸਭ ਤੇਰੀ ਵਡਿਆਈ ॥੩॥

20ਕਲਿ ਕਲਵਾਲੀ ਮਾਇਆ ਮਦੁ ਮੀਠਾ ਮਨੁ ਮਤਵਾਲਾ ਪੀਵਤੁ ਰਹੈ ॥

21ਆਪੇ ਰੂਪ ਕਰੇ ਬਹੁ ਭਾਂਤੀਂ ਨਾਨਕੁ ਬਪੁੜਾ ਏਵ ਕਹੈ ॥੪॥੫॥

22ਆਸਾ ਮਹਲਾ ੧ ॥

23ਵਾਜਾ ਮਤਿ ਪਖਾਵਜੁ ਭਾਉ ॥

24ਹੋਇ ਅਨੰਦੁ ਸਦਾ ਮਨਿ ਚਾਉ ॥

25ਏਹਾ ਭਗਤਿ ਏਹੋ ਤਪ ਤਾਉ ॥

26ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੧॥

27ਪੂਰੇ ਤਾਲ ਜਾਣੈ ਸਾਲਾਹ ॥

28ਹੋਰੁ ਨਚਣਾ ਖੁਸੀਆ ਮਨ ਮਾਹ ॥੧॥ ਰਹਾਉ ॥

29ਸਤੁ ਸੰਤੋਖੁ ਵਜਹਿ ਦੁਇ ਤਾਲ ॥

30ਪੈਰੀ ਵਾਜਾ ਸਦਾ ਨਿਹਾਲ ॥

31ਰਾਗੁ ਨਾਦੁ ਨਹੀ ਦੂਜਾ ਭਾਉ ॥

32ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੨॥

33ਭਉ ਫੇਰੀ ਹੋਵੈ ਮਨ ਚੀਤਿ ॥

34ਬਹਦਿਆ ਉਠਦਿਆ ਨੀਤਾ ਨੀਤਿ ॥

35ਲੇਟਣਿ ਲੇਟਿ ਜਾਣੈ ਤਨੁ ਸੁਆਹੁ ॥

36ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੩॥

37ਸਿਖ ਸਭਾ ਦੀਖਿਆ ਕਾ ਭਾਉ ॥

38ਗੁਰਮੁਖਿ ਸੁਣਣਾ ਸਾਚਾ ਨਾਉ ॥

39ਨਾਨਕ ਆਖਣੁ ਵੇਰਾ ਵੇਰ ॥

40ਇਤੁ ਰੰਗਿ ਨਾਚਹੁ ਰਖਿ ਰਖਿ ਪੈਰ ॥੪॥੬॥

41ਆਸਾ ਮਹਲਾ ੧ ॥

42ਪਉਣੁ ਉਪਾਇ ਧਰੀ ਸਭ ਧਰਤੀ ਜਲ ਅਗਨੀ ਕਾ ਬੰਧੁ ਕੀਆ ॥

43ਅੰਧੁਲੈ ਦਹਸਿਰਿ ਮੂੰਡੁ ਕਟਾਇਆ ਰਾਵਣੁ ਮਾਰਿ ਕਿਆ ਵਡਾ ਭਇਆ ॥੧॥

44ਕਿਆ ਉਪਮਾ ਤੇਰੀ ਆਖੀ ਜਾਇ ॥

45ਤੂੰ ਸਰਬੇ ਪੂਰਿ ਰਹਿਆ ਲਿਵ ਲਾਇ ॥੧॥ ਰਹਾਉ ॥

46ਜੀਅ ਉਪਾਇ ਜੁਗਤਿ ਹਥਿ ਕੀਨੀ ਕਾਲੀ ਨਥਿ ਕਿਆ ਵਡਾ ਭਇਆ ॥

47ਕਿਸੁ ਤੂੰ ਪੁਰਖੁ ਜੋਰੂ ਕਉਣ ਕਹੀਐ ਸਰਬ ਨਿਰੰਤਰਿ ਰਵਿ ਰਹਿਆ ॥੨॥

48ਨਾਲਿ ਕੁਟੰਬੁ ਸਾਥਿ ਵਰਦਾਤਾ ਬ੍ਰਹਮਾ ਭਾਲਣ ਸ੍ਰਿਸਟਿ ਗਇਆ ॥

49ਆਗੈ ਅੰਤੁ ਨ ਪਾਇਓ ਤਾ ਕਾ ਕੰਸੁ ਛੇਦਿ ਕਿਆ ਵਡਾ ਭਇਆ ॥੩॥

50ਰਤਨ ਉਪਾਇ ਧਰੇ ਖੀਰੁ ਮਥਿਆ ਹੋਰਿ ਭਖਲਾਏ ਜਿ ਅਸੀ ਕੀਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath