ਗੁਰੂ ਗ੍ਰੰਥ ਸਾਹਿਬ 351 · Raag Aasaa · Guru Nanak Dev Ji
1ਕਹੈ ਨਾਨਕੁ ਛਪੈ ਕਿਉ ਛਪਿਆ ਏਕੀ ਏਕੀ ਵੰਡਿ ਦੀਆ ॥੪॥੭॥
2ਆਸਾ ਮਹਲਾ ੧ ॥
3ਕਰਮ ਕਰਤੂਤਿ ਬੇਲਿ ਬਿਸਥਾਰੀ ਰਾਮ ਨਾਮੁ ਫਲੁ ਹੂਆ ॥
4ਤਿਸੁ ਰੂਪੁ ਨ ਰੇਖ ਅਨਾਹਦੁ ਵਾਜੈ ਸਬਦੁ ਨਿਰੰਜਨਿ ਕੀਆ ॥੧॥
5ਕਰੇ ਵਖਿਆਣੁ ਜਾਣੈ ਜੇ ਕੋਈ ॥
6ਅੰਮ੍ਰਿਤੁ ਪੀਵੈ ਸੋਈ ॥੧॥ ਰਹਾਉ ॥
7ਜਿਨੑ ਪੀਆ ਸੇ ਮਸਤ ਭਏ ਹੈ ਤੂਟੇ ਬੰਧਨ ਫਾਹੇ ॥
8ਜੋਤੀ ਜੋਤਿ ਸਮਾਣੀ ਭੀਤਰਿ ਤਾ ਛੋਡੇ ਮਾਇਆ ਕੇ ਲਾਹੇ ॥੨॥
9ਸਰਬ ਜੋਤਿ ਰੂਪੁ ਤੇਰਾ ਦੇਖਿਆ ਸਗਲ ਭਵਨ ਤੇਰੀ ਮਾਇਆ ॥
10ਰਾਰੈ ਰੂਪਿ ਨਿਰਾਲਮੁ ਬੈਠਾ ਨਦਰਿ ਕਰੇ ਵਿਚਿ ਛਾਇਆ ॥੩॥
11ਬੀਣਾ ਸਬਦੁ ਵਜਾਵੈ ਜੋਗੀ ਦਰਸਨਿ ਰੂਪਿ ਅਪਾਰਾ ॥
12ਸਬਦਿ ਅਨਾਹਦਿ ਸੋ ਸਹੁ ਰਾਤਾ ਨਾਨਕੁ ਕਹੈ ਵਿਚਾਰਾ ॥੪॥੮॥
13ਆਸਾ ਮਹਲਾ ੧ ॥
14ਮੈ ਗੁਣ ਗਲਾ ਕੇ ਸਿਰਿ ਭਾਰ ॥
15ਗਲੀ ਗਲਾ ਸਿਰਜਣਹਾਰ ॥
16ਖਾਣਾ ਪੀਣਾ ਹਸਣਾ ਬਾਦਿ ॥
17ਜਬ ਲਗੁ ਰਿਦੈ ਨ ਆਵਹਿ ਯਾਦਿ ॥੧॥
18ਤਉ ਪਰਵਾਹ ਕੇਹੀ ਕਿਆ ਕੀਜੈ ॥
19ਜਨਮਿ ਜਨਮਿ ਕਿਛੁ ਲੀਜੀ ਲੀਜੈ ॥੧॥ ਰਹਾਉ ॥
20ਮਨ ਕੀ ਮਤਿ ਮਤਾਗਲੁ ਮਤਾ ॥
21ਜੋ ਕਿਛੁ ਬੋਲੀਐ ਸਭੁ ਖਤੋ ਖਤਾ ॥
22ਕਿਆ ਮੁਹੁ ਲੈ ਕੀਚੈ ਅਰਦਾਸਿ ॥
23ਪਾਪੁ ਪੁੰਨੁ ਦੁਇ ਸਾਖੀ ਪਾਸਿ ॥੨॥
24ਜੈਸਾ ਤੂੰ ਕਰਹਿ ਤੈਸਾ ਕੋ ਹੋਇ ॥
25ਤੁਝ ਬਿਨੁ ਦੂਜਾ ਨਾਹੀ ਕੋਇ ॥
26ਜੇਹੀ ਤੂੰ ਮਤਿ ਦੇਹਿ ਤੇਹੀ ਕੋ ਪਾਵੈ ॥
27ਤੁਧੁ ਆਪੇ ਭਾਵੈ ਤਿਵੈ ਚਲਾਵੈ ॥੩॥
28ਰਾਗ ਰਤਨ ਪਰੀਆ ਪਰਵਾਰ ॥
29ਤਿਸੁ ਵਿਚਿ ਉਪਜੈ ਅੰਮ੍ਰਿਤੁ ਸਾਰ ॥
30ਨਾਨਕ ਕਰਤੇ ਕਾ ਇਹੁ ਧਨੁ ਮਾਲੁ ॥
31ਜੇ ਕੋ ਬੂਝੈ ਏਹੁ ਬੀਚਾਰੁ ॥੪॥੯॥
32ਆਸਾ ਮਹਲਾ ੧ ॥
33ਕਰਿ ਕਿਰਪਾ ਅਪਨੈ ਘਰਿ ਆਇਆ ਤਾ ਮਿਲਿ ਸਖੀਆ ਕਾਜੁ ਰਚਾਇਆ ॥
34ਖੇਲੁ ਦੇਖਿ ਮਨਿ ਅਨਦੁ ਭਇਆ ਸਹੁ ਵੀਆਹਣ ਆਇਆ ॥੧॥
35ਗਾਵਹੁ ਗਾਵਹੁ ਕਾਮਣੀ ਬਿਬੇਕ ਬੀਚਾਰੁ ॥
36ਹਮਰੈ ਘਰਿ ਆਇਆ ਜਗਜੀਵਨੁ ਭਤਾਰੁ ॥੧॥ ਰਹਾਉ ॥
37ਗੁਰੂ ਦੁਆਰੈ ਹਮਰਾ ਵੀਆਹੁ ਜਿ ਹੋਆ ਜਾਂ ਸਹੁ ਮਿਲਿਆ ਤਾਂ ਜਾਨਿਆ ॥
38ਤਿਹੁ ਲੋਕਾ ਮਹਿ ਸਬਦੁ ਰਵਿਆ ਹੈ ਆਪੁ ਗਇਆ ਮਨੁ ਮਾਨਿਆ ॥੨॥
39ਆਪਣਾ ਕਾਰਜੁ ਆਪਿ ਸਵਾਰੇ ਹੋਰਨਿ ਕਾਰਜੁ ਨ ਹੋਈ ॥
40ਜਿਤੁ ਕਾਰਜਿ ਸਤੁ ਸੰਤੋਖੁ ਦਇਆ ਧਰਮੁ ਹੈ ਗੁਰਮੁਖਿ ਬੂਝੈ ਕੋਈ ॥੩॥
41ਭਨਤਿ ਨਾਨਕੁ ਸਭਨਾ ਕਾ ਪਿਰੁ ਏਕੋ ਸੋਇ ॥
42ਜਿਸ ਨੋ ਨਦਰਿ ਕਰੇ ਸਾ ਸੋਹਾਗਣਿ ਹੋਇ ॥੪॥੧੦॥
43ਆਸਾ ਮਹਲਾ ੧ ॥
44ਗ੍ਰਿਹੁ ਬਨੁ ਸਮਸਰਿ ਸਹਜਿ ਸੁਭਾਇ ॥
45ਦੁਰਮਤਿ ਗਤੁ ਭਈ ਕੀਰਤਿ ਠਾਇ ॥
46ਸਚ ਪਉੜੀ ਸਾਚਉ ਮੁਖਿ ਨਾਂਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath