ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 353 · Raag Aasaa · Guru Nanak Dev Ji

1ਗੁਰ ਪਰਸਾਦੀ ਹਰਿ ਰਸੁ ਪਾਇਆ ਨਾਮੁ ਪਦਾਰਥੁ ਨਉ ਨਿਧਿ ਪਾਈ ॥੧॥ ਰਹਾਉ ॥

2ਕਰਮ ਧਰਮ ਸਚੁ ਸਾਚਾ ਨਾਉ ॥

3ਤਾ ਕੈ ਸਦ ਬਲਿਹਾਰੈ ਜਾਉ ॥

4ਜੋ ਹਰਿ ਰਾਤੇ ਸੇ ਜਨ ਪਰਵਾਣੁ ॥

5ਤਿਨ ਕੀ ਸੰਗਤਿ ਪਰਮ ਨਿਧਾਨੁ ॥੨॥

6ਹਰਿ ਵਰੁ ਜਿਨਿ ਪਾਇਆ ਧਨ ਨਾਰੀ ॥

7ਹਰਿ ਸਿਉ ਰਾਤੀ ਸਬਦੁ ਵੀਚਾਰੀ ॥

8ਆਪਿ ਤਰੈ ਸੰਗਤਿ ਕੁਲ ਤਾਰੈ ॥

9ਸਤਿਗੁਰੁ ਸੇਵਿ ਤਤੁ ਵੀਚਾਰੈ ॥੩॥

10ਹਮਰੀ ਜਾਤਿ ਪਤਿ ਸਚੁ ਨਾਉ ॥

11ਕਰਮ ਧਰਮ ਸੰਜਮੁ ਸਤ ਭਾਉ ॥

12ਨਾਨਕ ਬਖਸੇ ਪੂਛ ਨ ਹੋਇ ॥

13ਦੂਜਾ ਮੇਟੇ ਏਕੋ ਸੋਇ ॥੪॥੧੪॥

14ਆਸਾ ਮਹਲਾ ੧ ॥

15ਇਕਿ ਆਵਹਿ ਇਕਿ ਜਾਵਹਿ ਆਈ ॥

16ਇਕਿ ਹਰਿ ਰਾਤੇ ਰਹਹਿ ਸਮਾਈ ॥

17ਇਕਿ ਧਰਨਿ ਗਗਨ ਮਹਿ ਠਉਰ ਨ ਪਾਵਹਿ ॥

18ਸੇ ਕਰਮਹੀਣ ਹਰਿ ਨਾਮੁ ਨ ਧਿਆਵਹਿ ॥੧॥

19ਗੁਰ ਪੂਰੇ ਤੇ ਗਤਿ ਮਿਤਿ ਪਾਈ ॥

20ਇਹੁ ਸੰਸਾਰੁ ਬਿਖੁ ਵਤ ਅਤਿ ਭਉਜਲੁ ਗੁਰ ਸਬਦੀ ਹਰਿ ਪਾਰਿ ਲੰਘਾਈ ॥੧॥ ਰਹਾਉ ॥

21ਜਿਨੑ ਕਉ ਆਪਿ ਲਏ ਪ੍ਰਭੁ ਮੇਲਿ ॥

22ਤਿਨ ਕਉ ਕਾਲੁ ਨ ਸਾਕੈ ਪੇਲਿ ॥

23ਗੁਰਮੁਖਿ ਨਿਰਮਲ ਰਹਹਿ ਪਿਆਰੇ ॥

24ਜਿਉ ਜਲ ਅੰਭ ਊਪਰਿ ਕਮਲ ਨਿਰਾਰੇ ॥੨॥

25ਬੁਰਾ ਭਲਾ ਕਹੁ ਕਿਸ ਨੋ ਕਹੀਐ ॥

26ਦੀਸੈ ਬ੍ਰਹਮੁ ਗੁਰਮੁਖਿ ਸਚੁ ਲਹੀਐ ॥

27ਅਕਥੁ ਕਥਉ ਗੁਰਮਤਿ ਵੀਚਾਰੁ ॥

28ਮਿਲਿ ਗੁਰ ਸੰਗਤਿ ਪਾਵਉ ਪਾਰੁ ॥੩॥

29ਸਾਸਤ ਬੇਦ ਸਿੰਮ੍ਰਿਤਿ ਬਹੁ ਭੇਦ ॥

30ਅਠਸਠਿ ਮਜਨੁ ਹਰਿ ਰਸੁ ਰੇਦ ॥

31ਗੁਰਮੁਖਿ ਨਿਰਮਲੁ ਮੈਲੁ ਨ ਲਾਗੈ ॥

32ਨਾਨਕ ਹਿਰਦੈ ਨਾਮੁ ਵਡੇ ਧੁਰਿ ਭਾਗੈ ॥੪॥੧੫॥

33ਆਸਾ ਮਹਲਾ ੧ ॥

34ਨਿਵਿ ਨਿਵਿ ਪਾਇ ਲਗਉ ਗੁਰ ਅਪੁਨੇ ਆਤਮ ਰਾਮੁ ਨਿਹਾਰਿਆ ॥

35ਕਰਤ ਬੀਚਾਰੁ ਹਿਰਦੈ ਹਰਿ ਰਵਿਆ ਹਿਰਦੈ ਦੇਖਿ ਬੀਚਾਰਿਆ ॥੧॥

36ਬੋਲਹੁ ਰਾਮੁ ਕਰੇ ਨਿਸਤਾਰਾ ॥

37ਗੁਰ ਪਰਸਾਦਿ ਰਤਨੁ ਹਰਿ ਲਾਭੈ ਮਿਟੈ ਅਗਿਆਨੁ ਹੋਇ ਉਜੀਆਰਾ ॥੧॥ ਰਹਾਉ ॥

38ਰਵਨੀ ਰਵੈ ਬੰਧਨ ਨਹੀ ਤੂਟਹਿ ਵਿਚਿ ਹਉਮੈ ਭਰਮੁ ਨ ਜਾਈ ॥

39ਸਤਿਗੁਰੁ ਮਿਲੈ ਤ ਹਉਮੈ ਤੂਟੈ ਤਾ ਕੋ ਲੇਖੈ ਪਾਈ ॥੨॥

40ਹਰਿ ਹਰਿ ਨਾਮੁ ਭਗਤਿ ਪ੍ਰਿਅ ਪ੍ਰੀਤਮੁ ਸੁਖ ਸਾਗਰੁ ਉਰ ਧਾਰੇ ॥

41ਭਗਤਿ ਵਛਲੁ ਜਗਜੀਵਨੁ ਦਾਤਾ ਮਤਿ ਗੁਰਮਤਿ ਹਰਿ ਨਿਸਤਾਰੇ ॥੩॥

42ਮਨ ਸਿਉ ਜੂਝਿ ਮਰੈ ਪ੍ਰਭੁ ਪਾਏ ਮਨਸਾ ਮਨਹਿ ਸਮਾਏ ॥

43ਨਾਨਕ ਕ੍ਰਿਪਾ ਕਰੇ ਜਗਜੀਵਨੁ ਸਹਜ ਭਾਇ ਲਿਵ ਲਾਏ ॥੪॥੧੬॥

44ਆਸਾ ਮਹਲਾ ੧ ॥

45ਕਿਸ ਕਉ ਕਹਹਿ ਸੁਣਾਵਹਿ ਕਿਸ ਕਉ ਕਿਸੁ ਸਮਝਾਵਹਿ ਸਮਝਿ ਰਹੇ ॥

46ਕਿਸੈ ਪੜਾਵਹਿ ਪੜਿ ਗੁਣਿ ਬੂਝੇ ਸਤਿਗੁਰ ਸਬਦਿ ਸੰਤੋਖਿ ਰਹੇ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath