ਗੁਰੂ ਗ੍ਰੰਥ ਸਾਹਿਬ 354 · Raag Aasaa · Guru Nanak Dev Ji
1ਐਸਾ ਗੁਰਮਤਿ ਰਮਤੁ ਸਰੀਰਾ ॥
2ਹਰਿ ਭਜੁ ਮੇਰੇ ਮਨ ਗਹਿਰ ਗੰਭੀਰਾ ॥੧॥ ਰਹਾਉ ॥
3ਅਨਤ ਤਰੰਗ ਭਗਤਿ ਹਰਿ ਰੰਗਾ ॥
4ਅਨਦਿਨੁ ਸੂਚੇ ਹਰਿ ਗੁਣ ਸੰਗਾ ॥
5ਮਿਥਿਆ ਜਨਮੁ ਸਾਕਤ ਸੰਸਾਰਾ ॥
6ਰਾਮ ਭਗਤਿ ਜਨੁ ਰਹੈ ਨਿਰਾਰਾ ॥੨॥
7ਸੂਚੀ ਕਾਇਆ ਹਰਿ ਗੁਣ ਗਾਇਆ ॥
8ਆਤਮੁ ਚੀਨਿ ਰਹੈ ਲਿਵ ਲਾਇਆ ॥
9ਆਦਿ ਅਪਾਰੁ ਅਪਰੰਪਰੁ ਹੀਰਾ ॥
10ਲਾਲਿ ਰਤਾ ਮੇਰਾ ਮਨੁ ਧੀਰਾ ॥੩॥
11ਕਥਨੀ ਕਹਹਿ ਕਹਹਿ ਸੇ ਮੂਏ ॥
12ਸੋ ਪ੍ਰਭੁ ਦੂਰਿ ਨਾਹੀ ਪ੍ਰਭੁ ਤੂੰ ਹੈ ॥
13ਸਭੁ ਜਗੁ ਦੇਖਿਆ ਮਾਇਆ ਛਾਇਆ ॥
14ਨਾਨਕ ਗੁਰਮਤਿ ਨਾਮੁ ਧਿਆਇਆ ॥੪॥੧੭॥
15ਆਸਾ ਮਹਲਾ ੧ ਤਿਤੁਕਾ ॥
16ਕੋਈ ਭੀਖਕੁ ਭੀਖਿਆ ਖਾਇ ॥
17ਕੋਈ ਰਾਜਾ ਰਹਿਆ ਸਮਾਇ ॥
18ਕਿਸ ਹੀ ਮਾਨੁ ਕਿਸੈ ਅਪਮਾਨੁ ॥
19ਢਾਹਿ ਉਸਾਰੇ ਧਰੇ ਧਿਆਨੁ ॥
20ਤੁਝ ਤੇ ਵਡਾ ਨਾਹੀ ਕੋਇ ॥
21ਕਿਸੁ ਵੇਖਾਲੀ ਚੰਗਾ ਹੋਇ ॥੧॥
22ਮੈ ਤਾਂ ਨਾਮੁ ਤੇਰਾ ਆਧਾਰੁ ॥
23ਤੂੰ ਦਾਤਾ ਕਰਣਹਾਰੁ ਕਰਤਾਰੁ ॥੧॥ ਰਹਾਉ ॥
24ਵਾਟ ਨ ਪਾਵਉ ਵੀਗਾ ਜਾਉ ॥
25ਦਰਗਹ ਬੈਸਣ ਨਾਹੀ ਥਾਉ ॥
26ਮਨ ਕਾ ਅੰਧੁਲਾ ਮਾਇਆ ਕਾ ਬੰਧੁ ॥
27ਖੀਨ ਖਰਾਬੁ ਹੋਵੈ ਨਿਤ ਕੰਧੁ ॥
28ਖਾਣ ਜੀਵਣ ਕੀ ਬਹੁਤੀ ਆਸ ॥
29ਲੇਖੈ ਤੇਰੈ ਸਾਸ ਗਿਰਾਸ ॥੨॥
30ਅਹਿਨਿਸਿ ਅੰਧੁਲੇ ਦੀਪਕੁ ਦੇਇ ॥
31ਭਉਜਲ ਡੂਬਤ ਚਿੰਤ ਕਰੇਇ ॥
32ਕਹਹਿ ਸੁਣਹਿ ਜੋ ਮਾਨਹਿ ਨਾਉ ॥ ਹਉ ਬਲਿਹਾਰੈ ਤਾ ਕੈ ਜਾਉ ॥
33ਨਾਨਕੁ ਏਕ ਕਹੈ ਅਰਦਾਸਿ ॥
34ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥
35ਜਾਂ ਤੂੰ ਦੇਹਿ ਜਪੀ ਤੇਰਾ ਨਾਉ ॥
36ਦਰਗਹ ਬੈਸਣ ਹੋਵੈ ਥਾਉ ॥
37ਜਾਂ ਤੁਧੁ ਭਾਵੈ ਤਾ ਦੁਰਮਤਿ ਜਾਇ ॥
38ਗਿਆਨ ਰਤਨੁ ਮਨਿ ਵਸੈ ਆਇ ॥
39ਨਦਰਿ ਕਰੇ ਤਾ ਸਤਿਗੁਰੁ ਮਿਲੈ ॥
40ਪ੍ਰਣਵਤਿ ਨਾਨਕੁ ਭਵਜਲੁ ਤਰੈ ॥੪॥੧੮॥
41ਆਸਾ ਮਹਲਾ ੧ ਪੰਚਪਦੇ ॥
42ਦੁਧ ਬਿਨੁ ਧੇਨੁ ਪੰਖ ਬਿਨੁ ਪੰਖੀ ਜਲ ਬਿਨੁ ਉਤਭੁਜ ਕਾਮਿ ਨਾਹੀ ॥
43ਕਿਆ ਸੁਲਤਾਨੁ ਸਲਾਮ ਵਿਹੂਣਾ ਅੰਧੀ ਕੋਠੀ ਤੇਰਾ ਨਾਮੁ ਨਾਹੀ ॥੧॥
44ਕੀ ਵਿਸਰਹਿ ਦੁਖੁ ਬਹੁਤਾ ਲਾਗੈ ॥
45ਦੁਖੁ ਲਾਗੈ ਤੂੰ ਵਿਸਰੁ ਨਾਹੀ ॥੧॥ ਰਹਾਉ ॥
46ਅਖੀ ਅੰਧੁ ਜੀਭ ਰਸੁ ਨਾਹੀ ਕੰਨੀ ਪਵਣੁ ਨ ਵਾਜੈ ॥
47ਚਰਣੀ ਚਲੈ ਪਜੂਤਾ ਆਗੈ ਵਿਣੁ ਸੇਵਾ ਫਲ ਲਾਗੇ ॥੨॥
48ਅਖਰ ਬਿਰਖ ਬਾਗ ਭੁਇ ਚੋਖੀ ਸਿੰਚਿਤ ਭਾਉ ਕਰੇਹੀ ॥
49ਸਭਨਾ ਫਲੁ ਲਾਗੈ ਨਾਮੁ ਏਕੋ ਬਿਨੁ ਕਰਮਾ ਕੈਸੇ ਲੇਹੀ ॥੩॥
50ਜੇਤੇ ਜੀਅ ਤੇਤੇ ਸਭਿ ਤੇਰੇ ਵਿਣੁ ਸੇਵਾ ਫਲੁ ਕਿਸੈ ਨਾਹੀ ॥
51ਦੁਖੁ ਸੁਖੁ ਭਾਣਾ ਤੇਰਾ ਹੋਵੈ ਵਿਣੁ ਨਾਵੈ ਜੀਉ ਰਹੈ ਨਾਹੀ ॥੪॥
52ਮਤਿ ਵਿਚਿ ਮਰਣੁ ਜੀਵਣੁ ਹੋਰੁ ਕੈਸਾ ਜਾ ਜੀਵਾ ਤਾਂ ਜੁਗਤਿ ਨਾਹੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath