ਗੁਰੂ ਗ੍ਰੰਥ ਸਾਹਿਬ 355 · Raag Aasaa · Guru Nanak Dev Ji
1ਕਹੈ ਨਾਨਕੁ ਜੀਵਾਲੇ ਜੀਆ ਜਹ ਭਾਵੈ ਤਹ ਰਾਖੁ ਤੁਹੀ ॥੫॥੧੯॥
2ਆਸਾ ਮਹਲਾ ੧ ॥
3ਕਾਇਆ ਬ੍ਰਹਮਾ ਮਨੁ ਹੈ ਧੋਤੀ ॥
4ਗਿਆਨੁ ਜਨੇਊ ਧਿਆਨੁ ਕੁਸਪਾਤੀ ॥
5ਹਰਿ ਨਾਮਾ ਜਸੁ ਜਾਚਉ ਨਾਉ ॥
6ਗੁਰ ਪਰਸਾਦੀ ਬ੍ਰਹਮਿ ਸਮਾਉ ॥੧॥
7ਪਾਂਡੇ ਐਸਾ ਬ੍ਰਹਮ ਬੀਚਾਰੁ ॥
8ਨਾਮੇ ਸੁਚਿ ਨਾਮੋ ਪੜਉ ਨਾਮੇ ਚਜੁ ਆਚਾਰੁ ॥੧॥ ਰਹਾਉ ॥
9ਬਾਹਰਿ ਜਨੇਊ ਜਿਚਰੁ ਜੋਤਿ ਹੈ ਨਾਲਿ ॥
10ਧੋਤੀ ਟਿਕਾ ਨਾਮੁ ਸਮਾਲਿ ॥
11ਐਥੈ ਓਥੈ ਨਿਬਹੀ ਨਾਲਿ ॥
12ਵਿਣੁ ਨਾਵੈ ਹੋਰਿ ਕਰਮ ਨ ਭਾਲਿ ॥੨॥
13ਪੂਜਾ ਪ੍ਰੇਮ ਮਾਇਆ ਪਰਜਾਲਿ ॥
14ਏਕੋ ਵੇਖਹੁ ਅਵਰੁ ਨ ਭਾਲਿ ॥
15ਚੀਨੑੈ ਤਤੁ ਗਗਨ ਦਸ ਦੁਆਰ ॥
16ਹਰਿ ਮੁਖਿ ਪਾਠ ਪੜੈ ਬੀਚਾਰ ॥੩॥
17ਭੋਜਨੁ ਭਾਉ ਭਰਮੁ ਭਉ ਭਾਗੈ ॥
18ਪਾਹਰੂਅਰਾ ਛਬਿ ਚੋਰੁ ਨ ਲਾਗੈ ॥
19ਤਿਲਕੁ ਲਿਲਾਟਿ ਜਾਣੈ ਪ੍ਰਭੁ ਏਕੁ ॥
20ਬੂਝੈ ਬ੍ਰਹਮੁ ਅੰਤਰਿ ਬਿਬੇਕੁ ॥੪॥
21ਆਚਾਰੀ ਨਹੀ ਜੀਤਿਆ ਜਾਇ ॥
22ਪਾਠ ਪੜੈ ਨਹੀ ਕੀਮਤਿ ਪਾਇ ॥
23ਅਸਟ ਦਸੀ ਚਹੁ ਭੇਦੁ ਨ ਪਾਇਆ ॥
24ਨਾਨਕ ਸਤਿਗੁਰਿ ਬ੍ਰਹਮੁ ਦਿਖਾਇਆ ॥੫॥੨੦॥
25ਆਸਾ ਮਹਲਾ ੧ ॥
26ਸੇਵਕੁ ਦਾਸੁ ਭਗਤੁ ਜਨੁ ਸੋਈ ॥
27ਠਾਕੁਰ ਕਾ ਦਾਸੁ ਗੁਰਮੁਖਿ ਹੋਈ ॥
28ਜਿਨਿ ਸਿਰਿ ਸਾਜੀ ਤਿਨਿ ਫੁਨਿ ਗੋਈ ॥
29ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥੧॥
30ਸਾਚੁ ਨਾਮੁ ਗੁਰ ਸਬਦਿ ਵੀਚਾਰਿ ॥ ਗੁਰਮੁਖਿ ਸਾਚੇ ਸਾਚੈ ਦਰਬਾਰਿ ॥੧॥ ਰਹਾਉ ॥
31ਸਚਾ ਅਰਜੁ ਸਚੀ ਅਰਦਾਸਿ ॥
32ਮਹਲੀ ਖਸਮੁ ਸੁਣੇ ਸਾਬਾਸਿ ॥
33ਸਚੈ ਤਖਤਿ ਬੁਲਾਵੈ ਸੋਇ ॥
34ਦੇ ਵਡਿਆਈ ਕਰੇ ਸੁ ਹੋਇ ॥੨॥
35ਤੇਰਾ ਤਾਣੁ ਤੂਹੈ ਦੀਬਾਣੁ ॥
36ਗੁਰ ਕਾ ਸਬਦੁ ਸਚੁ ਨੀਸਾਣੁ ॥
37ਮੰਨੇ ਹੁਕਮੁ ਸੁ ਪਰਗਟੁ ਜਾਇ ॥
38ਸਚੁ ਨੀਸਾਣੈ ਠਾਕ ਨ ਪਾਇ ॥੩॥
39ਪੰਡਿਤ ਪੜਹਿ ਵਖਾਣਹਿ ਵੇਦੁ ॥
40ਅੰਤਰਿ ਵਸਤੁ ਨ ਜਾਣਹਿ ਭੇਦੁ ॥
41ਗੁਰ ਬਿਨੁ ਸੋਝੀ ਬੂਝ ਨ ਹੋਇ ॥
42ਸਾਚਾ ਰਵਿ ਰਹਿਆ ਪ੍ਰਭੁ ਸੋਇ ॥੪॥
43ਕਿਆ ਹਉ ਆਖਾ ਆਖਿ ਵਖਾਣੀ ॥
44ਤੂੰ ਆਪੇ ਜਾਣਹਿ ਸਰਬ ਵਿਡਾਣੀ ॥
45ਨਾਨਕ ਏਕੋ ਦਰੁ ਦੀਬਾਣੁ ॥
46ਗੁਰਮੁਖਿ ਸਾਚੁ ਤਹਾ ਗੁਦਰਾਣੁ ॥੫॥੨੧॥
47ਆਸਾ ਮਹਲਾ ੧ ॥
48ਕਾਚੀ ਗਾਗਰਿ ਦੇਹ ਦੁਹੇਲੀ ਉਪਜੈ ਬਿਨਸੈ ਦੁਖੁ ਪਾਈ ॥
49ਇਹੁ ਜਗੁ ਸਾਗਰੁ ਦੁਤਰੁ ਕਿਉ ਤਰੀਐ ਬਿਨੁ ਹਰਿ ਗੁਰ ਪਾਰਿ ਨ ਪਾਈ ॥੧॥
50ਤੁਝ ਬਿਨੁ ਅਵਰੁ ਨ ਕੋਈ ਮੇਰੇ ਪਿਆਰੇ ਤੁਝ ਬਿਨੁ ਅਵਰੁ ਨ ਕੋਇ ਹਰੇ ॥
51ਸਰਬੀ ਰੰਗੀ ਰੂਪੀ ਤੂੰਹੈ ਤਿਸੁ ਬਖਸੇ ਜਿਸੁ ਨਦਰਿ ਕਰੇ ॥੧॥ ਰਹਾਉ ॥
52ਸਾਸੁ ਬੁਰੀ ਘਰਿ ਵਾਸੁ ਨ ਦੇਵੈ ਪਿਰ ਸਿਉ ਮਿਲਣ ਨ ਦੇਇ ਬੁਰੀ ॥
53ਸਖੀ ਸਾਜਨੀ ਕੇ ਹਉ ਚਰਨ ਸਰੇਵਉ ਹਰਿ ਗੁਰ ਕਿਰਪਾ ਤੇ ਨਦਰਿ ਧਰੀ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath