ਗੁਰੂ ਗ੍ਰੰਥ ਸਾਹਿਬ 356 · Raag Aasaa · Guru Nanak Dev Ji
1ਆਪੁ ਬੀਚਾਰਿ ਮਾਰਿ ਮਨੁ ਦੇਖਿਆ ਤੁਮ ਸਾ ਮੀਤੁ ਨ ਅਵਰੁ ਕੋਈ ॥
2ਜਿਉ ਤੂੰ ਰਾਖਹਿ ਤਿਵ ਹੀ ਰਹਣਾ ਦੁਖੁ ਸੁਖੁ ਦੇਵਹਿ ਕਰਹਿ ਸੋਈ ॥੩॥
3ਆਸਾ ਮਨਸਾ ਦੋਊ ਬਿਨਾਸਤ ਤ੍ਰਿਹੁ ਗੁਣ ਆਸ ਨਿਰਾਸ ਭਈ ॥
4ਤੁਰੀਆਵਸਥਾ ਗੁਰਮੁਖਿ ਪਾਈਐ ਸੰਤ ਸਭਾ ਕੀ ਓਟ ਲਹੀ ॥੪॥
5ਗਿਆਨ ਧਿਆਨ ਸਗਲੇ ਸਭਿ ਜਪ ਤਪ ਜਿਸੁ ਹਰਿ ਹਿਰਦੈ ਅਲਖ ਅਭੇਵਾ ॥
6ਨਾਨਕ ਰਾਮ ਨਾਮਿ ਮਨੁ ਰਾਤਾ ਗੁਰਮਤਿ ਪਾਏ ਸਹਜ ਸੇਵਾ ॥੫॥੨੨॥
7ਆਸਾ ਮਹਲਾ ੧ ਪੰਚਪਦੇ ॥
8ਮੋਹੁ ਕੁਟੰਬੁ ਮੋਹੁ ਸਭ ਕਾਰ ॥
9ਮੋਹੁ ਤੁਮ ਤਜਹੁ ਸਗਲ ਵੇਕਾਰ ॥੧॥
10ਮੋਹੁ ਅਰੁ ਭਰਮੁ ਤਜਹੁ ਤੁਮੑ ਬੀਰ ॥
11ਸਾਚੁ ਨਾਮੁ ਰਿਦੇ ਰਵੈ ਸਰੀਰ ॥੧॥ ਰਹਾਉ ॥
12ਸਚੁ ਨਾਮੁ ਜਾ ਨਵ ਨਿਧਿ ਪਾਈ ॥
13ਰੋਵੈ ਪੂਤੁ ਨ ਕਲਪੈ ਮਾਈ ॥੨॥
14ਏਤੁ ਮੋਹਿ ਡੂਬਾ ਸੰਸਾਰੁ ॥
15ਗੁਰਮੁਖਿ ਕੋਈ ਉਤਰੈ ਪਾਰਿ ॥੩॥
16ਏਤੁ ਮੋਹਿ ਫਿਰਿ ਜੂਨੀ ਪਾਹਿ ॥
17ਮੋਹੇ ਲਾਗਾ ਜਮ ਪੁਰਿ ਜਾਹਿ ॥੪॥
18ਗੁਰ ਦੀਖਿਆ ਲੇ ਜਪੁ ਤਪੁ ਕਮਾਹਿ ॥
19ਨਾ ਮੋਹੁ ਤੂਟੈ ਨਾ ਥਾਇ ਪਾਹਿ ॥੫॥
20ਨਦਰਿ ਕਰੇ ਤਾ ਏਹੁ ਮੋਹੁ ਜਾਇ ॥
21ਨਾਨਕ ਹਰਿ ਸਿਉ ਰਹੈ ਸਮਾਇ ॥੬॥੨੩॥
22ਆਸਾ ਮਹਲਾ ੧ ॥
23ਆਪਿ ਕਰੇ ਸਚੁ ਅਲਖ ਅਪਾਰੁ ॥
24ਹਉ ਪਾਪੀ ਤੂੰ ਬਖਸਣਹਾਰੁ ॥੧॥
25ਤੇਰਾ ਭਾਣਾ ਸਭੁ ਕਿਛੁ ਹੋਵੈ ॥
26ਮਨਹਠਿ ਕੀਚੈ ਅੰਤਿ ਵਿਗੋਵੈ ॥੧॥ ਰਹਾਉ ॥
27ਮਨਮੁਖ ਕੀ ਮਤਿ ਕੂੜਿ ਵਿਆਪੀ ॥
28ਬਿਨੁ ਹਰਿ ਸਿਮਰਣ ਪਾਪਿ ਸੰਤਾਪੀ ॥੨॥
29ਦੁਰਮਤਿ ਤਿਆਗਿ ਲਾਹਾ ਕਿਛੁ ਲੇਵਹੁ ॥
30ਜੋ ਉਪਜੈ ਸੋ ਅਲਖ ਅਭੇਵਹੁ ॥੩॥
31ਐਸਾ ਹਮਰਾ ਸਖਾ ਸਹਾਈ ॥
32ਗੁਰ ਹਰਿ ਮਿਲਿਆ ਭਗਤਿ ਦ੍ਰਿੜਾਈ ॥੪॥
33ਸਗਲਂੀ ਸਉਦਂੀ ਤੋਟਾ ਆਵੈ ॥
34ਨਾਨਕ ਰਾਮ ਨਾਮੁ ਮਨਿ ਭਾਵੈ ॥੫॥੨੪॥
35ਆਸਾ ਮਹਲਾ ੧ ਚਉਪਦੇ ॥
36ਵਿਦਿਆ ਵੀਚਾਰੀ ਤਾਂ ਪਰਉਪਕਾਰੀ ॥
37ਜਾਂ ਪੰਚ ਰਾਸੀ ਤਾਂ ਤੀਰਥ ਵਾਸੀ ॥੧॥
38ਘੁੰਘਰੂ ਵਾਜੈ ਜੇ ਮਨੁ ਲਾਗੈ ॥
39ਤਉ ਜਮੁ ਕਹਾ ਕਰੇ ਮੋ ਸਿਉ ਆਗੈ ॥੧॥ ਰਹਾਉ ॥
40ਆਸ ਨਿਰਾਸੀ ਤਉ ਸੰਨਿਆਸੀ ॥
41ਜਾਂ ਜਤੁ ਜੋਗੀ ਤਾਂ ਕਾਇਆ ਭੋਗੀ ॥੨॥
42ਦਇਆ ਦਿਗੰਬਰੁ ਦੇਹ ਬੀਚਾਰੀ ॥
43ਆਪਿ ਮਰੈ ਅਵਰਾ ਨਹ ਮਾਰੀ ॥੩॥
44ਏਕੁ ਤੂ ਹੋਰਿ ਵੇਸ ਬਹੁਤੇਰੇ ॥
45ਨਾਨਕੁ ਜਾਣੈ ਚੋਜ ਨ ਤੇਰੇ ॥੪॥੨੫॥
46ਆਸਾ ਮਹਲਾ ੧ ॥
47ਏਕ ਨ ਭਰੀਆ ਗੁਣ ਕਰਿ ਧੋਵਾ ॥
48ਮੇਰਾ ਸਹੁ ਜਾਗੈ ਹਉ ਨਿਸਿ ਭਰਿ ਸੋਵਾ ॥੧॥
49ਇਉ ਕਿਉ ਕੰਤ ਪਿਆਰੀ ਹੋਵਾ ॥
50ਸਹੁ ਜਾਗੈ ਹਉ ਨਿਸ ਭਰਿ ਸੋਵਾ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath