ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 357 · Raag Aasaa · Guru Nanak Dev Ji

1ਆਸ ਪਿਆਸੀ ਸੇਜੈ ਆਵਾ ॥

2ਆਗੈ ਸਹ ਭਾਵਾ ਕਿ ਨ ਭਾਵਾ ॥੨॥

3ਕਿਆ ਜਾਨਾ ਕਿਆ ਹੋਇਗਾ ਰੀ ਮਾਈ ॥

4ਹਰਿ ਦਰਸਨ ਬਿਨੁ ਰਹਨੁ ਨ ਜਾਈ ॥੧॥ ਰਹਾਉ ॥

5ਪ੍ਰੇਮੁ ਨ ਚਾਖਿਆ ਮੇਰੀ ਤਿਸ ਨ ਬੁਝਾਨੀ ॥

6ਗਇਆ ਸੁ ਜੋਬਨੁ ਧਨ ਪਛੁਤਾਨੀ ॥੩॥

7ਅਜੈ ਸੁ ਜਾਗਉ ਆਸ ਪਿਆਸੀ ॥

8ਭਈਲੇ ਉਦਾਸੀ ਰਹਉ ਨਿਰਾਸੀ ॥੧॥ ਰਹਾਉ ॥

9ਹਉਮੈ ਖੋਇ ਕਰੇ ਸੀਗਾਰੁ ॥

10ਤਉ ਕਾਮਣਿ ਸੇਜੈ ਰਵੈ ਭਤਾਰੁ ॥੪॥

11ਤਉ ਨਾਨਕ ਕੰਤੈ ਮਨਿ ਭਾਵੈ ॥

12ਛੋਡਿ ਵਡਾਈ ਅਪਣੇ ਖਸਮ ਸਮਾਵੈ ॥੧॥ ਰਹਾਉ ॥੨੬॥

13ਆਸਾ ਮਹਲਾ ੧ ॥

14ਪੇਵਕੜੈ ਧਨ ਖਰੀ ਇਆਣੀ ॥

15ਤਿਸੁ ਸਹ ਕੀ ਮੈ ਸਾਰ ਨ ਜਾਣੀ ॥੧॥

16ਸਹੁ ਮੇਰਾ ਏਕੁ ਦੂਜਾ ਨਹੀ ਕੋਈ ॥

17ਨਦਰਿ ਕਰੇ ਮੇਲਾਵਾ ਹੋਈ ॥੧॥ ਰਹਾਉ ॥

18ਸਾਹੁਰੜੈ ਧਨ ਸਾਚੁ ਪਛਾਣਿਆ ॥

19ਸਹਜਿ ਸੁਭਾਇ ਅਪਣਾ ਪਿਰੁ ਜਾਣਿਆ ॥੨॥

20ਗੁਰ ਪਰਸਾਦੀ ਐਸੀ ਮਤਿ ਆਵੈ ॥

21ਤਾਂ ਕਾਮਣਿ ਕੰਤੈ ਮਨਿ ਭਾਵੈ ॥੩॥

22ਕਹਤੁ ਨਾਨਕੁ ਭੈ ਭਾਵ ਕਾ ਕਰੇ ਸੀਗਾਰੁ ॥

23ਸਦ ਹੀ ਸੇਜੈ ਰਵੈ ਭਤਾਰੁ ॥੪॥੨੭॥

24ਆਸਾ ਮਹਲਾ ੧ ॥

25ਨ ਕਿਸ ਕਾ ਪੂਤੁ ਨ ਕਿਸ ਕੀ ਮਾਈ ॥

26ਝੂਠੈ ਮੋਹਿ ਭਰਮਿ ਭੁਲਾਈ ॥੧॥

27ਮੇਰੇ ਸਾਹਿਬ ਹਉ ਕੀਤਾ ਤੇਰਾ ॥

28ਜਾਂ ਤੂੰ ਦੇਹਿ ਜਪੀ ਨਾਉ ਤੇਰਾ ॥੧॥ ਰਹਾਉ ॥

29ਬਹੁਤੇ ਅਉਗਣ ਕੂਕੈ ਕੋਈ ॥

30ਜਾ ਤਿਸੁ ਭਾਵੈ ਬਖਸੇ ਸੋਈ ॥੨॥

31ਗੁਰ ਪਰਸਾਦੀ ਦੁਰਮਤਿ ਖੋਈ ॥

32ਜਹ ਦੇਖਾ ਤਹ ਏਕੋ ਸੋਈ ॥੩॥

33ਕਹਤ ਨਾਨਕ ਐਸੀ ਮਤਿ ਆਵੈ ॥

34ਤਾਂ ਕੋ ਸਚੇ ਸਚਿ ਸਮਾਵੈ ॥੪॥੨੮॥

35ਆਸਾ ਮਹਲਾ ੧ ਦੁਪਦੇ ॥

36ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥

37ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥

38ਮਨ ਏਕੁ ਨ ਚੇਤਸਿ ਮੂੜ ਮਨਾ ॥

39ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥

40ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥

41ਪ੍ਰਣਵਤਿ ਨਾਨਕ ਤਿਨੑ ਕੀ ਸਰਣਾ ਜਿਨੑ ਤੂੰ ਨਾਹੀ ਵੀਸਰਿਆ ॥੨॥੨੯॥

42ਆਸਾ ਮਹਲਾ ੧ ॥

43ਛਿਅ ਘਰ ਛਿਅ ਗੁਰ ਛਿਅ ਉਪਦੇਸ ॥

44ਗੁਰ ਗੁਰੁ ਏਕੋ ਵੇਸ ਅਨੇਕ ॥੧॥

45ਜੈ ਘਰਿ ਕਰਤੇ ਕੀਰਤਿ ਹੋਇ ॥

46ਸੋ ਘਰੁ ਰਾਖੁ ਵਡਾਈ ਤੋਹਿ ॥੧॥ ਰਹਾਉ ॥

47ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਭਇਆ ॥ ਸੂਰਜੁ ਏਕੋ ਰੁਤਿ ਅਨੇਕ ॥

48ਨਾਨਕ ਕਰਤੇ ਕੇ ਕੇਤੇ ਵੇਸ ॥੨॥੩੦॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath