ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 358 · Raag Aasaa

1ੴ ਸਤਿਗੁਰ ਪ੍ਰਸਾਦਿ ॥

2ਆਸਾ ਘਰੁ ੩ ਮਹਲਾ ੧ ॥

3ਲਖ ਲਸਕਰ ਲਖ ਵਾਜੇ ਨੇਜੇ ਲਖ ਉਠਿ ਕਰਹਿ ਸਲਾਮੁ ॥

4ਲਖਾ ਉਪਰਿ ਫੁਰਮਾਇਸਿ ਤੇਰੀ ਲਖ ਉਠਿ ਰਾਖਹਿ ਮਾਨੁ ॥

5ਜਾਂ ਪਤਿ ਲੇਖੈ ਨਾ ਪਵੈ ਤਾਂ ਸਭਿ ਨਿਰਾਫਲ ਕਾਮ ॥੧॥

6ਹਰਿ ਕੇ ਨਾਮ ਬਿਨਾ ਜਗੁ ਧੰਧਾ ॥

7ਜੇ ਬਹੁਤਾ ਸਮਝਾਈਐ ਭੋਲਾ ਭੀ ਸੋ ਅੰਧੋ ਅੰਧਾ ॥੧॥ ਰਹਾਉ ॥

8ਲਖ ਖਟੀਅਹਿ ਲਖ ਸੰਜੀਅਹਿ ਖਾਜਹਿ ਲਖ ਆਵਹਿ ਲਖ ਜਾਹਿ ॥

9ਜਾਂ ਪਤਿ ਲੇਖੈ ਨਾ ਪਵੈ ਤਾਂ ਜੀਅ ਕਿਥੈ ਫਿਰਿ ਪਾਹਿ ॥੨॥

10ਲਖ ਸਾਸਤ ਸਮਝਾਵਣੀ ਲਖ ਪੰਡਿਤ ਪੜਹਿ ਪੁਰਾਣ ॥

11ਜਾਂ ਪਤਿ ਲੇਖੈ ਨਾ ਪਵੈ ਤਾਂ ਸਭੇ ਕੁਪਰਵਾਣ ॥੩॥

12ਸਚ ਨਾਮਿ ਪਤਿ ਊਪਜੈ ਕਰਮਿ ਨਾਮੁ ਕਰਤਾਰੁ ॥

13ਅਹਿਨਿਸਿ ਹਿਰਦੈ ਜੇ ਵਸੈ ਨਾਨਕ ਨਦਰੀ ਪਾਰੁ ॥੪॥੧॥੩੧॥

14ਆਸਾ ਮਹਲਾ ੧ ॥

15ਦੀਵਾ ਮੇਰਾ ਏਕੁ ਨਾਮੁ ਦੁਖੁ ਵਿਚਿ ਪਾਇਆ ਤੇਲੁ ॥

16ਉਨਿ ਚਾਨਣਿ ਓਹੁ ਸੋਖਿਆ ਚੂਕਾ ਜਮ ਸਿਉ ਮੇਲੁ ॥੧॥

17ਲੋਕਾ ਮਤ ਕੋ ਫਕੜਿ ਪਾਇ ॥

18ਲਖ ਮੜਿਆ ਕਰਿ ਏਕਠੇ ਏਕ ਰਤੀ ਲੇ ਭਾਹਿ ॥੧॥ ਰਹਾਉ ॥

19ਪਿੰਡੁ ਪਤਲਿ ਮੇਰੀ ਕੇਸਉ ਕਿਰਿਆ ਸਚੁ ਨਾਮੁ ਕਰਤਾਰੁ ॥

20ਐਥੈ ਓਥੈ ਆਗੈ ਪਾਛੈ ਏਹੁ ਮੇਰਾ ਆਧਾਰੁ ॥੨॥

21ਗੰਗ ਬਨਾਰਸਿ ਸਿਫਤਿ ਤੁਮਾਰੀ ਨਾਵੈ ਆਤਮ ਰਾਉ ॥

22ਸਚਾ ਨਾਵਣੁ ਤਾਂ ਥੀਐ ਜਾਂ ਅਹਿਨਿਸਿ ਲਾਗੈ ਭਾਉ ॥੩॥

23ਇਕ ਲੋਕੀ ਹੋਰੁ ਛਮਿਛਰੀ ਬ੍ਰਾਹਮਣੁ ਵਟਿ ਪਿੰਡੁ ਖਾਇ ॥

24ਨਾਨਕ ਪਿੰਡੁ ਬਖਸੀਸ ਕਾ ਕਬਹੂੰ ਨਿਖੂਟਸਿ ਨਾਹਿ ॥੪॥੨॥੩੨॥

25ਆਸਾ ਘਰੁ ੪ ਮਹਲਾ ੧

26ੴ ਸਤਿਗੁਰ ਪ੍ਰਸਾਦਿ ॥

27ਦੇਵਤਿਆ ਦਰਸਨ ਕੈ ਤਾਈ ਦੂਖ ਭੂਖ ਤੀਰਥ ਕੀਏ ॥

28ਜੋਗੀ ਜਤੀ ਜੁਗਤਿ ਮਹਿ ਰਹਤੇ ਕਰਿ ਕਰਿ ਭਗਵੇ ਭੇਖ ਭਏ ॥੧॥

29ਤਉ ਕਾਰਣਿ ਸਾਹਿਬਾ ਰੰਗਿ ਰਤੇ ॥

30ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜਾਹੀ ਤੇਰੇ ਗੁਣ ਕੇਤੇ ॥੧॥ ਰਹਾਉ ॥

31ਦਰ ਘਰ ਮਹਲਾ ਹਸਤੀ ਘੋੜੇ ਛੋਡਿ ਵਿਲਾਇਤਿ ਦੇਸ ਗਏ ॥

32ਪੀਰ ਪੇਕਾਂਬਰ ਸਾਲਿਕ ਸਾਦਿਕ ਛੋਡੀ ਦੁਨੀਆ ਥਾਇ ਪਏ ॥੨॥

33ਸਾਦ ਸਹਜ ਸੁਖ ਰਸ ਕਸ ਤਜੀਅਲੇ ਕਾਪੜ ਛੋਡੇ ਚਮੜ ਲੀਏ ॥

34ਦੁਖੀਏ ਦਰਦਵੰਦ ਦਰਿ ਤੇਰੈ ਨਾਮਿ ਰਤੇ ਦਰਵੇਸ ਭਏ ॥੩॥

35ਖਲੜੀ ਖਪਰੀ ਲਕੜੀ ਚਮੜੀ ਸਿਖਾ ਸੂਤੁ ਧੋਤੀ ਕੀਨੑੀ ॥

36ਤੂੰ ਸਾਹਿਬੁ ਹਉ ਸਾਂਗੀ ਤੇਰਾ ਪ੍ਰਣਵੈ ਨਾਨਕੁ ਜਾਤਿ ਕੈਸੀ ॥੪॥੧॥੩੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath