ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 359 · Raag Aasaa

1ਆਸਾ ਘਰੁ ੫ ਮਹਲਾ ੧

2ੴ ਸਤਿਗੁਰ ਪ੍ਰਸਾਦਿ ॥

3ਭੀਤਰਿ ਪੰਚ ਗੁਪਤ ਮਨਿ ਵਾਸੇ ॥

4ਥਿਰੁ ਨ ਰਹਹਿ ਜੈਸੇ ਭਵਹਿ ਉਦਾਸੇ ॥੧॥

5ਮਨੁ ਮੇਰਾ ਦਇਆਲ ਸੇਤੀ ਥਿਰੁ ਨ ਰਹੈ ॥

6ਲੋਭੀ ਕਪਟੀ ਪਾਪੀ ਪਾਖੰਡੀ ਮਾਇਆ ਅਧਿਕ ਲਗੈ ॥੧॥ ਰਹਾਉ ॥

7ਫੂਲ ਮਾਲਾ ਗਲਿ ਪਹਿਰਉਗੀ ਹਾਰੋ ॥

8ਮਿਲੈਗਾ ਪ੍ਰੀਤਮੁ ਤਬ ਕਰਉਗੀ ਸੀਗਾਰੋ ॥੨॥

9ਪੰਚ ਸਖੀ ਹਮ ਏਕੁ ਭਤਾਰੋ ॥

10ਪੇਡਿ ਲਗੀ ਹੈ ਜੀਅੜਾ ਚਾਲਣਹਾਰੋ ॥੩॥

11ਪੰਚ ਸਖੀ ਮਿਲਿ ਰੁਦਨੁ ਕਰੇਹਾ ॥

12ਸਾਹੁ ਪਜੂਤਾ ਪ੍ਰਣਵਤਿ ਨਾਨਕ ਲੇਖਾ ਦੇਹਾ ॥੪॥੧॥੩੪॥

13ੴ ਸਤਿਗੁਰ ਪ੍ਰਸਾਦਿ ॥

14ਆਸਾ ਘਰੁ ੬ ਮਹਲਾ ੧ ॥

15ਮਨੁ ਮੋਤੀ ਜੇ ਗਹਣਾ ਹੋਵੈ ਪਉਣੁ ਹੋਵੈ ਸੂਤ ਧਾਰੀ ॥

16ਖਿਮਾ ਸੀਗਾਰੁ ਕਾਮਣਿ ਤਨਿ ਪਹਿਰੈ ਰਾਵੈ ਲਾਲ ਪਿਆਰੀ ॥੧॥

17ਲਾਲ ਬਹੁ ਗੁਣਿ ਕਾਮਣਿ ਮੋਹੀ ॥

18ਤੇਰੇ ਗੁਣ ਹੋਹਿ ਨ ਅਵਰੀ ॥੧॥ ਰਹਾਉ ॥

19ਹਰਿ ਹਰਿ ਹਾਰੁ ਕੰਠਿ ਲੇ ਪਹਿਰੈ ਦਾਮੋਦਰੁ ਦੰਤੁ ਲੇਈ ॥

20ਕਰ ਕਰਿ ਕਰਤਾ ਕੰਗਨ ਪਹਿਰੈ ਇਨ ਬਿਧਿ ਚਿਤੁ ਧਰੇਈ ॥੨॥

21ਮਧੁਸੂਦਨੁ ਕਰ ਮੁੰਦਰੀ ਪਹਿਰੈ ਪਰਮੇਸਰੁ ਪਟੁ ਲੇਈ ॥

22ਧੀਰਜੁ ਧੜੀ ਬੰਧਾਵੈ ਕਾਮਣਿ ਸ੍ਰੀਰੰਗੁ ਸੁਰਮਾ ਦੇਈ ॥੩॥

23ਮਨ ਮੰਦਰਿ ਜੇ ਦੀਪਕੁ ਜਾਲੇ ਕਾਇਆ ਸੇਜ ਕਰੇਈ ॥

24ਗਿਆਨ ਰਾਉ ਜਬ ਸੇਜੈ ਆਵੈ ਤ ਨਾਨਕ ਭੋਗੁ ਕਰੇਈ ॥੪॥੧॥੩੫॥

25ਆਸਾ ਮਹਲਾ ੧ ॥

26ਕੀਤਾ ਹੋਵੈ ਕਰੇ ਕਰਾਇਆ ਤਿਸੁ ਕਿਆ ਕਹੀਐ ਭਾਈ ॥

27ਜੋ ਕਿਛੁ ਕਰਣਾ ਸੋ ਕਰਿ ਰਹਿਆ ਕੀਤੇ ਕਿਆ ਚਤੁਰਾਈ ॥੧॥

28ਤੇਰਾ ਹੁਕਮੁ ਭਲਾ ਤੁਧੁ ਭਾਵੈ ॥

29ਨਾਨਕ ਤਾ ਕਉ ਮਿਲੈ ਵਡਾਈ ਸਾਚੇ ਨਾਮਿ ਸਮਾਵੈ ॥੧॥ ਰਹਾਉ ॥

30ਕਿਰਤੁ ਪਇਆ ਪਰਵਾਣਾ ਲਿਖਿਆ ਬਾਹੁੜਿ ਹੁਕਮੁ ਨ ਹੋਈ ॥

31ਜੈਸਾ ਲਿਖਿਆ ਤੈਸਾ ਪੜਿਆ ਮੇਟਿ ਨ ਸਕੈ ਕੋਈ ॥੨॥

32ਜੇ ਕੋ ਦਰਗਹ ਬਹੁਤਾ ਬੋਲੈ ਨਾਉ ਪਵੈ ਬਾਜਾਰੀ ॥

33ਸਤਰੰਜ ਬਾਜੀ ਪਕੈ ਨਾਹੀ ਕਚੀ ਆਵੈ ਸਾਰੀ ॥੩॥

34ਨਾ ਕੋ ਪੜਿਆ ਪੰਡਿਤੁ ਬੀਨਾ ਨਾ ਕੋ ਮੂਰਖੁ ਮੰਦਾ ॥

35ਬੰਦੀ ਅੰਦਰਿ ਸਿਫਤਿ ਕਰਾਏ ਤਾ ਕਉ ਕਹੀਐ ਬੰਦਾ ॥੪॥੨॥੩੬॥

36ਆਸਾ ਮਹਲਾ ੧ ॥

37ਗੁਰ ਕਾ ਸਬਦੁ ਮਨੈ ਮਹਿ ਮੁੰਦ੍ਰਾ ਖਿੰਥਾ ਖਿਮਾ ਹਢਾਵਉ ॥

38ਜੋ ਕਿਛੁ ਕਰੈ ਭਲਾ ਕਰਿ ਮਾਨਉ ਸਹਜ ਜੋਗ ਨਿਧਿ ਪਾਵਉ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath