ਗੁਰੂ ਗ੍ਰੰਥ ਸਾਹਿਬ 35 · Siree Raag · Guru Amar Daas Ji
1ਮਨਮੁਖ ਜਨਮੁ ਬਿਰਥਾ ਗਇਆ ਕਿਆ ਮੁਹੁ ਦੇਸੀ ਜਾਇ ॥੩॥
2ਸਭ ਕਿਛੁ ਆਪੇ ਆਪਿ ਹੈ ਹਉਮੈ ਵਿਚਿ ਕਹਨੁ ਨ ਜਾਇ ॥
3ਗੁਰ ਕੈ ਸਬਦਿ ਪਛਾਣੀਐ ਦੁਖੁ ਹਉਮੈ ਵਿਚਹੁ ਗਵਾਇ ॥
4ਸਤਗੁਰੁ ਸੇਵਨਿ ਆਪਣਾ ਹਉ ਤਿਨ ਕੈ ਲਾਗਉ ਪਾਇ ॥
5ਨਾਨਕ ਦਰਿ ਸਚੈ ਸਚਿਆਰ ਹਹਿ ਹਉ ਤਿਨ ਬਲਿਹਾਰੈ ਜਾਉ ॥੪॥੨੧॥੫੪॥
6ਸਿਰੀਰਾਗੁ ਮਹਲਾ ੩ ॥
7ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਹੋਇ ॥
8ਅਨਦਿਨੁ ਨਾਮੇ ਰਤਿਆ ਸਚੇ ਸਚੀ ਸੋਇ ॥
9ਇਕੁ ਤਿਲੁ ਪਿਆਰਾ ਵਿਸਰੈ ਭਗਤਿ ਕਿਨੇਹੀ ਹੋਇ ॥
10ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਨ ਬਿਰਥਾ ਕੋਇ ॥੧॥
11ਮੇਰੇ ਮਨ ਹਰਿ ਕਾ ਨਾਮੁ ਧਿਆਇ ॥
12ਸਾਚੀ ਭਗਤਿ ਤਾ ਥੀਐ ਜਾ ਹਰਿ ਵਸੈ ਮਨਿ ਆਇ ॥੧॥ ਰਹਾਉ ॥
13ਸਹਜੇ ਖੇਤੀ ਰਾਹੀਐ ਸਚੁ ਨਾਮੁ ਬੀਜੁ ਪਾਇ ॥
14ਖੇਤੀ ਜੰਮੀ ਅਗਲੀ ਮਨੂਆ ਰਜਾ ਸਹਜਿ ਸੁਭਾਇ ॥
15ਗੁਰ ਕਾ ਸਬਦੁ ਅੰਮ੍ਰਿਤੁ ਹੈ ਜਿਤੁ ਪੀਤੈ ਤਿਖ ਜਾਇ ॥
16ਇਹੁ ਮਨੁ ਸਾਚਾ ਸਚਿ ਰਤਾ ਸਚੇ ਰਹਿਆ ਸਮਾਇ ॥੨॥
17ਆਖਣੁ ਵੇਖਣੁ ਬੋਲਣਾ ਸਬਦੇ ਰਹਿਆ ਸਮਾਇ ॥
18ਬਾਣੀ ਵਜੀ ਚਹੁ ਜੁਗੀ ਸਚੋ ਸਚੁ ਸੁਣਾਇ ॥
19ਹਉਮੈ ਮੇਰਾ ਰਹਿ ਗਇਆ ਸਚੈ ਲਇਆ ਮਿਲਾਇ ॥
20ਤਿਨ ਕਉ ਮਹਲੁ ਹਦੂਰਿ ਹੈ ਜੋ ਸਚਿ ਰਹੇ ਲਿਵ ਲਾਇ ॥੩॥
21ਨਦਰੀ ਨਾਮੁ ਧਿਆਈਐ ਵਿਣੁ ਕਰਮਾ ਪਾਇਆ ਨ ਜਾਇ ॥
22ਪੂਰੈ ਭਾਗਿ ਸਤਸੰਗਤਿ ਲਹੈ ਸਤਗੁਰੁ ਭੇਟੈ ਜਿਸੁ ਆਇ ॥
23ਅਨਦਿਨੁ ਨਾਮੇ ਰਤਿਆ ਦੁਖੁ ਬਿਖਿਆ ਵਿਚਹੁ ਜਾਇ ॥
24ਨਾਨਕ ਸਬਦਿ ਮਿਲਾਵੜਾ ਨਾਮੇ ਨਾਮਿ ਸਮਾਇ ॥੪॥੨੨॥੫੫॥
25ਸਿਰੀਰਾਗੁ ਮਹਲਾ ੩ ॥
26ਆਪਣਾ ਭਉ ਤਿਨ ਪਾਇਓਨੁ ਜਿਨ ਗੁਰ ਕਾ ਸਬਦੁ ਬੀਚਾਰਿ ॥
27ਸਤਸੰਗਤੀ ਸਦਾ ਮਿਲਿ ਰਹੇ ਸਚੇ ਕੇ ਗੁਣ ਸਾਰਿ ॥
28ਦੁਬਿਧਾ ਮੈਲੁ ਚੁਕਾਈਅਨੁ ਹਰਿ ਰਾਖਿਆ ਉਰ ਧਾਰਿ ॥
29ਸਚੀ ਬਾਣੀ ਸਚੁ ਮਨਿ ਸਚੇ ਨਾਲਿ ਪਿਆਰੁ ॥੧॥
30ਮਨ ਮੇਰੇ ਹਉਮੈ ਮੈਲੁ ਭਰ ਨਾਲਿ ॥
31ਹਰਿ ਨਿਰਮਲੁ ਸਦਾ ਸੋਹਣਾ ਸਬਦਿ ਸਵਾਰਣਹਾਰੁ ॥੧॥ ਰਹਾਉ ॥
32ਸਚੈ ਸਬਦਿ ਮਨੁ ਮੋਹਿਆ ਪ੍ਰਭਿ ਆਪੇ ਲਏ ਮਿਲਾਇ ॥
33ਅਨਦਿਨੁ ਨਾਮੇ ਰਤਿਆ ਜੋਤੀ ਜੋਤਿ ਸਮਾਇ ॥
34ਜੋਤੀ ਹੂ ਪ੍ਰਭੁ ਜਾਪਦਾ ਬਿਨੁ ਸਤਗੁਰ ਬੂਝ ਨ ਪਾਇ ॥
35ਜਿਨ ਕਉ ਪੂਰਬਿ ਲਿਖਿਆ ਸਤਗੁਰੁ ਭੇਟਿਆ ਤਿਨ ਆਇ ॥੨॥
36ਵਿਣੁ ਨਾਵੈ ਸਭ ਡੁਮਣੀ ਦੂਜੈ ਭਾਇ ਖੁਆਇ ॥
37ਤਿਸੁ ਬਿਨੁ ਘੜੀ ਨ ਜੀਵਦੀ ਦੁਖੀ ਰੈਣਿ ਵਿਹਾਇ ॥
38ਭਰਮਿ ਭੁਲਾਣਾ ਅੰਧੁਲਾ ਫਿਰਿ ਫਿਰਿ ਆਵੈ ਜਾਇ ॥
39ਨਦਰਿ ਕਰੇ ਪ੍ਰਭੁ ਆਪਣੀ ਆਪੇ ਲਏ ਮਿਲਾਇ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath